ਕੋਚੀ, (ਏਜੰਸੀ)- ਕੇਰਲਮ ਦੇ ਕਸਟਮ ਡਿਊਟੀ ਵਿਭਾਗ ਨੇ ਪਿਛਲੇ ਹਫ਼ਤੇ ਸੂਬੇ ਦੇ ਵੱਖ-ਵੱਖ ਹਵਾਈ ਅੱਡਿਆਂ ਤੋਂ ਸਮਗਲ ਕੀਤਾ 8 ਕਿਲੋ ਸੋਨਾ ਜ਼ਬਤ ਕੀਤਾ। ਜ਼ਬਤ ਕੀਤੇ ਸੋਨੇ ਦੀ ਕੀਮਤ 11 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ।
ਕਸਟਮ ਵਿਭਾਗ ਦੇ ਕਮਿਸ਼ਨਰ ਟੀ.ਟੀਜੂ ਨੇ ਐਤਵਾਰ ਕਿਹਾ ਕਿ ਪਿਛਲੇ ਹਫ਼ਤੇ ਇਸ ਸਬੰਧੀ ਕੁੱਲ 14 ਮਾਮਲੇ ਦਰਜ ਕੀਤੇ ਗਏ ਤੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ’ਚ ਕੇਰਲਮ ਦੇ 6 ਤੇ ਤਾਮਿਲਨਾਡੂ ਦੇ 3 ਵਿਅਕਤੀ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਇਹ ਕਾਰਵਾਈਆਂ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ. ਆਰ. ਆਈ.) ਤੇ ਕੇਰਲਮ ਪੁਲਸ ਦੇ ਸਹਿਯੋਗ ਨਾਲ ਕੀਤੀਆਂ ਗਈਆਂ। ਵੱਖ-ਵੱਖ ਏਜੰਸੀਆਂ ਦਰਮਿਅਾਨ ਸਹਿਯੋਗ ਦੇ ਨਤੀਜੇ ਵਜੋਂ ਸਮੱਗਲਿੰਗ ਦੀਆਂ ਕਈ ਕੋਸ਼ਿਸ਼ਾਂ ਦਾ ਪਤਾ ਲੱਗਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੇਸ਼ ਦੇ ਵੱਡੇ ਨੇਤਾ ਨਿਸ਼ਾਨੇ 'ਤੇ! PM ਮੋਦੀ, ਸ਼ਾਹ ਤੇ ਯੋਗੀ ਨੂੰ ਮਿਲੀ ਧਮਕੀ, ਜਾਂਚ 'ਚ ਜੁਟੀ ਪੁਲਸ
NEXT STORY