ਨਵੀਂ ਦਿੱਲੀ- ਭਾਰਤੀ ਫ਼ੌਜ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਫ਼ੌਜ ਨੇ ਹਥਿਆਰਬੰਦ ਫ਼ੋਰਸ ਮੈਡੀਕਲ ਸੇਵਾ (ਏ.ਐੱਫ.ਐੱਮ.ਐੱਸ.) ਦੇ ਅਧੀਨ 450 ਸ਼ਾਰਟ ਸਰਵਿਸ ਕਮਿਸ਼ਨ ਮੈਡੀਕਲ ਅਫ਼ਸਰ (ਐੱਸ.ਐੱਸ.ਸੀ.-ਐੱਮ.ਓ.) ਦੇ ਅਹੁਦਿਆਂ 'ਤੇ ਭਰਤੀ ਕੱਢੀ ਹੈ।
ਮਹੱਤਵਪੂਰਨ ਤਾਰੀਖ਼ਾਂ
ਇਨ੍ਹਾਂ ਅਹੁਦਿਆਂ ਲਈ 16 ਜੁਲਾਈ 2024 ਤੋਂ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।
ਉਮੀਦਵਾਰ 4 ਅਗਸਤ 2024 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਪੁਰਸ਼ ਉਮੀਦਵਾਰਾਂ ਦੀ ਗਿਣਤੀ- 338
ਮਹਿਲਾ ਉਮੀਦਵਾਰਾਂ ਦੀ ਗਿਣਤੀ- 112
ਮੈਡੀਕਲ ਅਫ਼ਸਰ (ਐੱਮ.ਓ.) ਦੇ ਕੁੱਲ ਅਹੁਦਿਆਂ ਦੀ ਗਿਣਤੀ- 450
ਸਿੱਖਿਆ ਯੋਗਤਾ
ਉਮੀਦਵਾਰ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਐੱਮ.ਬੀ.ਬੀ.ਐੱਸ. ਜਾਂ ਪੀਜੀ ਦੀ ਡਿਗਰੀ ਹੋਣੀ ਚਾਹੀਦੀ ਹੈ।
ਉਮਰ
ਉਮੀਦਵਾਰ ਦੀ ਉਮਰ 30 ਤੋਂ 35 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਕੇਰਲ ’ਚ ਫੈਲ ਰਿਹਾ ਅਫਰੀਕੀ ਸਵਾਈਨ ਫਲੂ ਫੀਵਰ, 310 ਸੂਰਾਂ ਨੂੰ ਮਾਰਿਆ
NEXT STORY