ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਪਾਰਾ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 55 ਸਾਲਾ ਵਿਅਕਤੀ ਨੇ ਆਪਣੀ ਹੀ ਲਾਇਸੈਂਸੀ ਬੰਦੂਕ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਮੁਤਾਬਕ ਇਹ ਖ਼ੌਫ਼ਨਾਕ ਕਦਮ ਪਰਿਵਾਰਕ ਵਿਵਾਦ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਪਾਰਾ ਥਾਣਾ ਖੇਤਰ ਦੇ ਅਧੀਨ ਆਉਂਦੇ ਬੁੱਧੇਸ਼ਵਰ ਚੌਰਾਹੇ ਨੇੜੇ ਭਪਤਾਮਊ ਇਲਾਕੇ ਵਿੱਚ ਸਵੇਰੇ ਕਰੀਬ 11:30 ਵਜੇ ਵਾਪਰੀ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ।
ਮ੍ਰਿਤਕ ਦੀ ਪਛਾਣ ਕਪਤਾਨ ਸਿੰਘ ਸਰਦਾਰ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਕਾਸਗੰਜ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਉਹ ਲਖਨਊ ਵਿੱਚ ਆਪਣੇ ਦੋ ਪੁੱਤਰਾਂ ਤੇ ਨੂੰਹਾਂ ਨਾਲ ਰਹਿ ਰਹੇ ਸਨ। ਪੁਲਸ ਨੇ ਦੱਸਿਆ ਕਿ ਕਪਤਾਨ ਸਿੰਘ ਸੁਨਿਆਰੇ ਦਾ ਕਾਰੋਬਾਰ ਕਰਦੇ ਸਨ ਤੇ ਉਨ੍ਹਾਂ ਕੋਲ ਆਪਣਾ ਲਾਇਸੈਂਸੀ ਹਥਿਆਰ ਸੀ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਿੰਘ ਨੇ ਆਪਣੇ ਲਾਇਸੈਂਸੀ ਹਥਿਆਰ ਨਾਲ ਖ਼ੁਦ ਨੂੰ ਗੋਲੀ ਮਾਰੀ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਲਾਂਕਿ ਪੁਲਸ ਵੱਲੋਂ ਪਰਿਵਾਰਕ ਵਿਵਾਦ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਪਰ ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼
NEXT STORY