ਨਵੀਂ ਦਿੱਲੀ : ਕੇਂਦਰੀ ਕਰਮਚਾਰੀ ਮਹਿੰਗਾਈ ਭੱਤੇ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਇਸ ਸਾਲ ਅਪ੍ਰੈਲ ਤੋਂ ਕਰਮਚਾਰੀਆਂ ਲਈ ਮਹਿੰਗਾਈ ਭੱਤੇ (DA) 'ਚ ਤਿੰਨ ਪ੍ਰਤੀਸ਼ਤ ਵਾਧੇ ਦਾ ਐਲਾਨ ਕੀਤਾ ਹੈ। ਇਸ ਤਿੰਨ ਫੀਸਦੀ ਵਾਧੇ ਨਾਲ ਤ੍ਰਿਪੁਰਾ ਦੇ ਸਰਕਾਰੀ ਕਰਮਚਾਰੀਆਂ ਨੂੰ 33 ਫੀਸਦੀ ਡੀਏ ਮਿਲੇਗਾ। ਇਸ ਫ਼ੈਸਲੇ ਤੋਂ ਬਾਅਦ ਕਰਮਚਾਰੀਆਂ ਦਾ ਡੀਏ 30 ਫੀਸਦੀ ਤੋਂ ਵਧ ਕੇ 33 ਫੀਸਦੀ ਹੋ ਜਾਵੇਗਾ। ਇਸ ਤੋਂ ਪਹਿਲਾਂ ਛੱਤੀਸਗੜ੍ਹ, ਮਹਾਰਾਸ਼ਟਰ ਅਤੇ ਝਾਰਖੰਡ ਵਰਗੇ ਰਾਜਾਂ ਨੇ ਵੀ ਆਪਣੇ ਸਰਕਾਰੀ ਕਰਮਚਾਰੀਆਂ ਦੇ ਭੱਤੇ ਵਧਾਉਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਐਲਾਨ ! ਛੋਟੇ ਦੁਕਾਨਦਾਰਾਂ ਲਈ ਲਿਆਂਦੀ UPI ਪ੍ਰੋਤਸਾਹਨ ਯੋਜਨਾ, ਦੇਵੇਗੀ ਵਾਧੂ ਆਮਦਨ ਦਾ ਮੌਕਾ
ਮੁੱਖ ਮੰਤਰੀ ਮਾਨਿਕ ਸਾਹਾ ਨੇ ਵਿਧਾਨ ਸਭਾ 'ਚ ਐਲਾਨ ਕਰਦੇ ਹੋਏ ਕਿਹਾ, " 1 ਅਪ੍ਰੈਲ 2025 ਤੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਤਿੰਨ ਫੀਸਦੀ ਡੀਏ ਜਾਰੀ ਕਰਨ ਦਾ ਐਲਾਨ ਕਰਦਾ ਹਾਂ। ਇਸ ਦੇ ਲਈ ਸਰਕਾਰ ਨੂੰ ਸਾਲਾਨਾ 300 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਝੱਲਣਾ ਪਵੇਗਾ।" ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਰਾਜ ਸਰਕਾਰ ਦੇ ਮੁਲਾਜ਼ਮਾਂ ਅਤੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਵਿਚਕਾਰ ਮਹਿੰਗਾਈ ਭੱਤੇ ਦੇ ਫਰਕ ਨੂੰ ਘਟਾਉਣਾ ਚਾਹੁੰਦੀ ਹੈ ਤੇ ਇਹ ਕੰਮ ਸਮੇਂ ਦੇ ਨਾਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਮੁਲਾਜ਼ਮਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ, ਮਿਲੇਗਾ 6800 ਰੁਪਏ ਦਾ ਬੋਨਸ, ਪੈਨਸ਼ਨਰਾਂ ਨੂੰ ਵੀ ਮਿਲੇਗਾ ਫਾਇਦਾ
ਕੇਂਦਰੀ ਕਰਮਚਾਰੀਆਂ ਲਈ ਐਲਾਨ ਅਜੇ ਬਾਕੀ
ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ (DA) ਅਤੇ ਮਹਿੰਗਾਈ ਰਾਹਤ (DR) ਵਧਾਉਣ ਦਾ ਫੈਸਲਾ ਅਜੇ ਨਹੀਂ ਲਿਆ ਗਿਆ ਹੈ। ਇਹ ਵਾਧਾ ਜਨਵਰੀ ਤੋਂ ਜੂਨ ਛਿਮਾਹੀ ਲਈ ਹੋਵੇਗਾ। ਸਰਕਾਰੀ ਕਰਮਚਾਰੀ ਦੀ ਬੇਸਿਕ ਤਨਖਾਹ ਨਾਲ ਸਿੱਧੇ ਤੌਰ 'ਤੇ ਜੁੜਿਆ ਇਹ ਭੱਤਾ ਸਾਲ ਵਿੱਚ ਦੋ ਵਾਰ ਵਧਾਇਆ ਜਾਂਦਾ ਹੈ। ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ 'ਤੇ ਮਹਿੰਗਾਈ ਦੇ ਪ੍ਰਭਾਵ ਨੂੰ ਘਟਾਉਣ ਲਈ ਡੀਏ ਵਿੱਚ ਸੋਧ ਕਰਦੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਮਹਿੰਗਾਈ ਭੱਤੇ 'ਚ 2 ਫੀਸਦੀ ਦਾ ਵਾਧਾ ਹੋਵੇਗਾ। ਜੇਕਰ ਇਹ ਐਲਾਨ ਹੁੰਦਾ ਹੈ ਤਾਂ ਡੀਏ 53% ਤੋਂ ਵਧ ਕੇ 55% ਹੋ ਜਾਵੇਗਾ।
ਇਹ ਵੀ ਪੜ੍ਹੋ : ਵਧਣ ਵਾਲੀ ਹੈ ਤੁਹਾਡੀ ਮਨਪਸੰਦ ਕਾਰ ਦੀ ਕੀਮਤ, ਕੰਪਨੀਆਂ ਨੇ ਕੀਤਾ ਕੀਮਤਾਂ ਵਧਾਉਣ ਦਾ ਐਲਾਨ
ਇਹ ਵੀ ਪੜ੍ਹੋ : ਇਹ ਹਨ ਦੁਨੀਆ ਦੀਆਂ 5 ਸਭ ਤੋਂ ਖੂਬਸੂਰਤ ਅਤੇ ਲਗਜ਼ਰੀ ਟ੍ਰੇਨਾਂ, ਬਦਲ ਦੇਣਗੀਆਂ ਸਫਰ ਦਾ ਅੰਦਾਜ਼!
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉੱਤਰ ਪ੍ਰਦੇਸ਼ ਤੋਂ GI-ਟੈਗ ਵਾਲਾ ਗੁੜ ਬੰਗਲਾਦੇਸ਼ ਨੂੰ ਕੀਤਾ ਗਿਆ ਨਿਰਯਾਤ
NEXT STORY