ਨੈਸ਼ਨਲ ਡੈਸਕ- ਉੱਤਰਾਖੰਡ 'ਚ ਇਸ ਸਾਲ ਦੀ ਚਾਰਧਾਮ ਯਾਤਰਾ ਤੇ ਸ੍ਰੀ ਹੇਮਕੁੰਟ ਸਾਹਿਬ ਜਾਣ ਦੀ ਇੱਛਾ ਰੱਖਣ ਵਾਲੇ ਸ਼ਰਧਾਲੂਆਂ ਦੇ ਲਈ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਵੀਰਵਾਰ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉੱਚ ਗੜਵਾਲ ਹਿਮਾਲਿਆ ਸਥਿਤ ਚਾਰਧਾਮ ਬਦਰੀਨਾਥ, ਕੇਦਾਰਨਾਥ, ਗੰਗੋਤਰੀ-ਯਮਨੋਤਰੀ ਤੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਦੇ ਇੱਛੁਕ ਸ਼ਰਧਾਲੂ ਉੱਤਰਾਖੰਡ ਟੂਰਿਜ਼ਮ ਡਿਵੈਲਪਮੈਂਟ ਕੌਂਸਲ ਦੀ ਵੈੱਬਸਾਈਟ 'ਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਜ਼ਿਕਰਯੋਗ ਹੈ ਕਿ ਇਸ ਸਾਲ ਚਾਰਧਾਮ ਯਾਤਰਾ 30 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ ਜਦੋਂ ਅਕਸ਼ੈ ਤ੍ਰਿਤਿਆ ਦੇ ਮੌਕੇ ਉੱਤਰਕਾਸ਼ੀ ਜ਼ਿਲ੍ਹੇ 'ਚ ਸਥਿਤ ਗੰਗੋਤਰੀ ਤੇ ਯਮਨੋਤਰੀ ਦੇ ਕਪਾਟ ਖੁੱਲ੍ਹਣਗੇ, ਜਦਕਿ ਰੁਦਰਪ੍ਰਯਾਗ ਜ਼ਿਲ੍ਹੇ 'ਚ ਸਥਿਤ ਕੇਦਾਰਨਾਥ ਦੇ ਕਪਾਟ 2 ਮਈ, ਚਮੋਲੀ ਜ਼ਿਲ੍ਹੇ 'ਚ ਸਥਿਤ ਬਦਰੀਨਾਥ ਦੇ ਕਪਾਟ 4 ਮਈ ਨੂੰ ਖੁੱਲ੍ਹਣਗੇ ਤੇ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਸ਼ੁਰੂ ਹੋਵੇਗੀ।
ਇਹ ਵੀ ਪੜ੍ਹੋ- ਮੁਸ਼ਕਲ 'ਚ ਫਸੇ ਫਿਲਮ ਇੰਡਸਟਰੀ ਦੇ ਇਹ ਸੁਪਰਸਟਾਰ, ਦਰਜ ਹੋ ਗਈ FIR
ਇਸ ਵਾਰ ਸੂਬਾ ਸਰਕਾਰ ਨੇ ਆਨਲਾਈਨ ਰਜਿਸਟ੍ਰੇਸ਼ਨ ਦੇ ਨਾਲ-ਨਾਲ 40 ਫ਼ੀਸਦੀ ਆਫ਼ਲਾਈਨ ਰਜਿਸਟ੍ਰੇਸ਼ਨ ਦਾ ਵੀ ਫ਼ੈਸਲਾ ਕੀਤਾ ਹੈ, ਤਾਂ ਜੋ ਇੰਟਰਨੈੱਟ ਦਾ ਇਸਤੇਮਾਲ ਨਾ ਕਰ ਸਕਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਅਸਿਸਟੈਂਟ ਪ੍ਰੋਫੈਸਰ ਬਣਨ ਦਾ ਬਿਹਤਰੀਨ ਮੌਕਾ, ਜਲਦੀ ਕਰੋ ਅਪਲਾਈ
NEXT STORY