ਵਿਸ਼ਾਖਾਪਟਨਮ-ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਅਧਿਆਪਕਾਂ ਅਤੇ ਸਿੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਗੂਗਲ ਕਦੇ ਵੀ 'ਗੁਰੂ' ਦਾ ਸਥਾਨ ਨਹੀਂ ਲੈ ਸਕਦਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੈਰ-ਸਮਾਜੀ ਤੱਤਾਂ ਤੋਂ ਪ੍ਰਭਾਵਿਤ ਨਾ ਹੋਣ ਲਈ ਕਿਹਾ, ਜੋ ਯੂਨੀਵਰਸਿਟੀਆਂ 'ਚ ਅਰਾਜਕਤਾ ਪੈਦਾ ਕਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ। ਨਾਇਡੂ ਨੇ ਇਥੇ ਆਂਧਰਾ ਯੂਨੀਵਰਸਿਟੀ ਦੀ ਅਲੂਮਨੀ ਮੀਟ 'ਚ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਕ ਗੁਰੂ ਸਿਰਫ ਅਕਾਦਮਿਕ ਸਿੱਖਿਆ ਹੀ ਨਹੀਂ ਦਿੰਦਾ, ਸਗੋਂ ਉਸ ਦੀ ਡੂੰਘਾਈ ਤੋਂ ਵੀ ਜਾਣੂ ਕਰਵਾਉਂਦਾ ਹੈ।
ਇਸ ਯੂਨੀਵਰਸਿਟੀ ਦੇ ਅਲੂਮਨੀ ਉਪ ਰਾਸ਼ਟਰਪਤੀ ਨੇ ਨਿਊ ਕਾਲਜ ਆਫ ਲਾਅ ਦੀ ਆਪਣੀ ਕਲਾਸ 'ਚ ਥੋੜ੍ਹਾ ਸਮਾਂ ਬਿਤਾਇਆ ਅਤੇ ਵਿਦਿਆਰਥੀਆਂ ਨਾਲ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਯੂਨੀਵਰਸਿਟੀ ਦੀ ਕਨਵੈਨਸ਼ਨ ਸੈਂਟਰ ਦੀ ਇਮਾਰਤ ਦਾ ਵੀ ਉਦਘਾਟਨ ਕੀਤਾ, ਜਿਸ ਦੀ ਉਸਾਰੀ 'ਚ 13.5 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਸ਼ਾਖਾ-ਭੀਮਿਲ ਬੀਚ ਰੋਡ 'ਤੇ ਚੇਪਲਾਉਪੱਡਾ ਪਿੰਡ ਦਾ ਵੀ ਦੌਰਾ ਕੀਤਾ, ਜਿਥੇ ਕਈ ਵਿਕਾਸ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਇਸ ਪਿੰਡ ਨੂੰ ਗੋਦ ਲਿਆ ਸੀ।
'ਦੰਗਲ ਗਰਲ' ਨਾਲ ਛੇੜਛਾੜ ਕਰਨ ਵਾਲਾ ਹਿਰਾਸਤ 'ਚ
NEXT STORY