ਨਵੀਂ ਦਿੱਲੀ- ਸਰਕਾਰ ਨੇ ਸ਼ੁੱਕਰਵਾਰ ਨੂੰ ਸੰਸਦ 'ਚ ਕਿਹਾ ਕਿ ਪਿਛਲੇ ਅਸ਼ਲੀਲ ਸਮੱਗਰੀ ਪ੍ਰਦਰਸ਼ਿਤ ਕਰਨ ਅਤੇ ਸੰਬੰਧਿਤ ਕਾਨੂੰਨਾਂ ਦੀ ਉਲੰਘਣਾ ਕਰਨ 'ਤੇ ਪਿਛਲੇ 2 ਸਾਲਾਂ 'ਚ 50 OTT ਪਲੇਟਫਾਰਮਾਂ ਨੂੰ ਬੰਦ ਕੀਤਾ ਗਿਆ ਹੈ। ਸਰਕਾਰ ਨੇ ਇਹ ਵੀ ਕਿਹਾ ਕਿ ਉਸ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਬਾਲ ਜਿਨਸੀ ਸ਼ੋਸ਼ਣ ਸਮੱਗਰੀ (CSAM) ਨਾਲ ਸਬੰਧਤ ਇਸ਼ਤਿਹਾਰਾਂ ਦੀਆਂ ਹਾਲੀਆ ਰਿਪੋਰਟਾਂ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਉਨ੍ਹਾਂ ਨੂੰ ਤੁਰੰਤ ਸੁਧਾਰਾਤਮਕ ਉਪਾਅ ਕਰਨ ਲਈ ਨੋਟਿਸ ਜਾਰੀ ਕੀਤੇ ਗਏ ਹਨ।
ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (NCPCR) ਨੇ ਵੀ ਇਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨੋਟਿਸ ਜਾਰੀ ਕੀਤੇ ਹਨ। ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਪਿਛਲੇ 2 ਸਾਲਾਂ 'ਚ ਭਾਰਤ 'ਚ ਅਸ਼ਲੀਲ ਸਮੱਗਰੀ ਪ੍ਰਦਰਸ਼ਿਤ ਕਰਨ ਅਤੇ ਆਈ.ਟੀ. ਐਕਟ, ਭਾਰਤੀ ਦੰਡ ਸੰਹਿਤਾ ਅਤੇ ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਮਨਾਹੀ) ਐਕਟ, 1986 ਦੇ ਉਪਬੰਧਾਂ ਦੀ ਉਲੰਘਣਾ ਕਰਨ ਲਈ 50 OTT ਪਲੇਟਫਾਰਮਾਂ ਨੂੰ ਜਨਤਕ ਪਹੁੰਚ ਲਈ ਬੰਦ ਕਰ ਦਿੱਤਾ ਗਿਆ ਹੈ।
ਵੈਸ਼ਨਵ ਨੇ ਰਾਜ ਸਭਾ ਨੂੰ ਇਕ ਸਵਾਲ ਦੇ ਲਿਖਤੀ ਜਵਾਬ 'ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਤੋਂ ਪੁੱਛਿਆ ਗਿਆ ਸੀ,"ਕੀ ਸਰਕਾਰ ਨੇ ਦੇਖਿਆ ਹੈ ਕਿ ਬੱਚਿਆਂ ਲਈ ਬਣਾਏ ਗਏ ਮੋਬਾਈਲ ਐਪਾਂ 'ਤੇ ਅਸ਼ਲੀਲ ਇਸ਼ਤਿਹਾਰ ਪ੍ਰਦਰਸ਼ਿਤ ਕੀਤੇ ਜਾਂਦੇ ਹਨ?" ਵੈਸ਼ਣਵ ਨੇ ਜਵਾਬ ਦਿੱਤਾ ਕਿ ਸਰਕਾਰ ਦੀਆਂ ਨੀਤੀਆਂ ਦਾ ਉਦੇਸ਼ ਬੱਚਿਆਂ ਸਮੇਤ ਆਪਣੇ ਉਪਭੋਗਤਾਵਾਂ ਲਈ ਇਕ ਮੁਫ਼ਤ, ਸੁਰੱਖਿਅਤ, ਭਰੋਸੇਮੰਦ ਅਤੇ ਜਵਾਬਦੇਹ ਇੰਟਰਨੈੱਟ ਯਕੀਨੀ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਆਈਟੀ ਐਕਟ ਅਤੇ ਆਈਟੀ ਨਿਯਮਾਂ ਨੇ ਮਿਲ ਕੇ ਡਿਜੀਟਲ ਸਪੇਸ 'ਚ ਗੈਰ-ਕਾਨੂੰਨੀ ਅਤੇ ਨੁਕਸਾਨਦੇਹ ਸਮੱਗਰੀ ਦਾ ਮੁਕਾਬਲਾ ਕਰਨ ਲਈ ਇਕ ਮਜ਼ਬੂਤ ਢਾਂਚਾ ਬਣਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਸੂਚਨਾ ਸੁਰੱਖਿਆ ਦੇ ਖੇਤਰ 'ਚ ਮਨੁੱਖੀ ਸਰੋਤ ਬਣਾਉਣ ਅਤੇ ਸਾਈਬਰ ਸਫਾਈ ਅਤੇ ਸਾਈਬਰ ਸੁਰੱਖਿਆ ਦੇ ਵੱਖ-ਵੱਖ ਪਹਿਲੂਆਂ 'ਤੇ ਜਨਤਾ 'ਚ ਆਮ ਜਾਗਰੂਕਤਾ ਪੈਦਾ ਕਰਨ ਲਈ "ਸੂਚਨਾ ਸੁਰੱਖਿਆ ਸਿੱਖਿਆ ਅਤੇ ਜਾਗਰੂਕਤਾ (ISEA)" 'ਤੇ ਇਕ ਪ੍ਰਾਜੈਕਟ ਲਾਗੂ ਕਰ ਰਹੀ ਹੈ। ਹੁਣ ਤੱਕ, ਦੇਸ਼ ਭਰ 'ਚ 6,650 ਜਾਗਰੂਕਤਾ ਵਰਕਸ਼ਾਪਾਂ ਆਯੋਜਿਤ ਕੀਤੀਆਂ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌਤ', 13 ਸਵਾਰਾਂ ਦੀ ਗਈ ਜਾਨ
NEXT STORY