ਅਹਿਮਦਾਬਾਦ(ਭਾਸ਼ਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ’ਤੇ ਹੈ। ਮੋਦੀ ਨੇ ਅਹਿਮਦਾਬਾਦ ’ਚ ਇਕ ਪ੍ਰੋਗਰਾਮ ਨੂੰ ਵੀਡੀਓ ਲਿੰਕ ਰਾਹੀਂ ਸੰਬੋਧਨ ਕਰਦੇ ਹੋਏ ਨੌਜਵਾਨਾਂ ਨੂੰ ਸਵਦੇਸ਼ੀ ਉਤਪਾਦਾਂ ਨੂੰ ਅਪਣਾ ਕੇ ਆਤਮਨਿਰਭਰ ਬਣਨ ਦੀਆਂ ਦੇਸ਼ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ, ‘‘ਅਸੀਂ ‘ਸਕਿਲ ਇੰਡੀਆ ਮਿਸ਼ਨ’ ਸ਼ੁਰੂ ਕੀਤਾ, ਜਿਸ ਦੇ ਤਹਿਤ ਕਰੋਡ਼ਾਂ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ’ਚ ਹੁਨਰਮੰਦ ਜਨਸ਼ਕਤੀ ਦੇ ਤੌਰ ’ਤੇ ਤਿਆਰ ਕੀਤਾ ਜਾ ਰਿਹਾ ਹੈ। ਅੱਜ ਦੁਨੀਆ ਦਾ ਇਕ ਵੱਡਾ ਹਿੱਸਾ ਉਮਰ ਵਧਣ ਦੀ ਸਮੱਸਿਆ ’ਚ ਫਸਿਆ ਹੋਇਆ ਹੈ; ਉਨ੍ਹਾਂ ਨੂੰ ਨੌਜਵਾਨਾਂ ਦੀ ਜ਼ਰੂਰਤ ਹੈ ਅਤੇ ਭਾਰਤ ’ਚ ਦੁਨੀਆ ਨੂੰ ਨੌਜਵਾਨ ਦੇਣ ਦੀ ਸਮਰੱਥਾ ਹੈ। ਮੋਦੀ ਨੇ ਅਹਿਮਦਾਬਾਦ ਦੇ ਸਰਦਾਰਧਾਮ ਫੇਜ-11 ’ਚ ਇਕ ਗਰਲਜ਼ ਹੋਸਟਲ ਦਾ ਉਦਘਾਟਨ ਕਰਨ ਤੋਂ ਬਾਅਦ ਕਿਹਾ, ‘‘ਜੇ ਅੱਜ ਨੌਜਵਾਨ ਹੁਨਰਮੰਦ ਹਨ, ਤਾਂ ਉਨ੍ਹਾਂ ਲਈ ਰੋਜ਼ਗਾਰ ਦੀਆਂ ਅਨੇਕਾਂ ਸੰਭਾਵਨਾਵਾਂ ਹਨ। ਉਹ ਆਤਮਨਿਰਭਰ ਬਣਦੇ ਹਨ, ਇਸ ਨਾਲ ਉਨ੍ਹਾਂ ਨੂੰ ਸ਼ਕਤੀ ਮਿਲਦੀ ਹੈ।’’
ਉਨ੍ਹਾਂ ਨੇ ਧੀਆਂ ਦੀ ਤਰੱਕੀ ’ਚ ਸਮਾਜ ਦੇ ਸਹਿਯੋਗ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਰਾਹੀਂ ਸਿੱਖਿਆ ਪ੍ਰਣਾਲੀ ’ਚ ਕਈ ਬਦਲਾਅ ਕੀਤੇ ਹਨ, ਜਿਨ੍ਹਾਂ ’ਚ ਹੁਨਰ ’ਤੇ ਸਭ ਤੋਂ ਵੱਧ ਜ਼ੋਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ‘ਸਟਾਰਟਅਪ ਇੰਡੀਆ’ ਅਤੇ ‘ਮੁਦਰਾ ਯੋਜਨਾ’ ਰਾਹੀਂ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ’ਤੇ ਹੈ।
ਮੋਮੋਜ਼ ਖਾਣ ਨਾਲ 35 ਲੋਕ ਹੋਏ ਬਿਮਾਰ, 20 ਬੱਚਿਆਂ ਨੂੰ ਮੈਡੀਕਲ ਕਾਲਜ 'ਚ ਕਰਵਾਇਆ ਦਾਖ਼ਲ
NEXT STORY