ਨਵੀਂ ਦਿੱਲੀ- ਸਰਕਾਰ ਨੇ ਵੀਰਵਾਰ ਨੂੰ ਕਿਹਾ ਕਿ ਇਸ ਸਾਲ ਹੁਣ ਤੱਕ ਦੇਸ਼ 'ਚ ਅੱਠ ਹਵਾਈ ਹਾਦਸੇ ਹੋਏ ਹਨ, ਜਿਨ੍ਹਾਂ 'ਚ 274 ਲੋਕਾਂ ਦੀ ਮੌਤ ਹੋ ਗਈ। ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਮੁਰਲੀਧਰ ਮੋਹੋਲ ਨੇ ਲੋਕ ਸਭਾ 'ਚ ਇਕ ਸਵਾਲ ਦੇ ਲਿਖਤੀ ਜਵਾਬ 'ਚ ਇਹ ਜਾਣਕਾਰੀ ਦਿੱਤੀ। ਬੀਤੀ 12 ਜੂਨ ਨੂੰ ਏਅਰ ਇੰਡੀਆ ਦੇ ਜਹਾਜ਼ ਹਾਦਸੇ 'ਚ 260 ਲੋਕ ਮਾਰੇ ਗਏ ਸਨ। ਇਸ ਹਾਦਸੇ ਤੋਂ ਇਲਾਵਾ ਤਿੰਨ ਟ੍ਰੇਨਰ ਜਹਾਜ਼ ਹਾਦਸੇ ਦਾ ਸ਼ਿਕਾਰ ਹੋਏ ਅਤੇ ਚਾਰ ਹੈਲੀਕਾਪਟਰ ਹਾਦਸੇ ਵੀ ਹੋਏ।
ਮੰਤਰੀ ਨੇ ਕਿਹਾ ਕਿ ਇਨ੍ਹਾਂ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਦੁਆਰਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ,"ਸਾਲ 2025 'ਚ (ਹੁਣ ਤੱਕ) ਕੁੱਲ 8 ਹਾਦਸੇ ਹੋਏ ਹਨ।" ਮੋਹੋਲ ਦੇ ਅਨੁਸਾਰ, 22 ਅਪ੍ਰੈਲ ਨੂੰ ਗੁਜਰਾਤ 'ਚ ਇਕ ਹੈਲੀਕਾਪਟਰ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 8 ਮਈ ਨੂੰ ਉਤਰਾਖੰਡ 'ਚ ਇਕ ਹੈਲੀਕਾਪਟਰ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। 15 ਜੂਨ ਨੂੰ ਉਤਰਾਖੰਡ 'ਚ ਇਕ ਹੋਰ ਹੈਲੀਕਾਪਟਰ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਅੱਠ ਹਾਦਸਿਆਂ 'ਚ 84 ਲੋਕ ਜ਼ਖਮੀ ਹੋਏ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Good News! ਹੁਣ ਨੌਜਵਾਨਾਂ ਦੀ ਬਦਲੇਗੀ ਕਿਸਮਤ, ਖਾਤੇ 'ਚ ਆਉਣਗੇ 15000 ਰੁਪਏ
NEXT STORY