ਨੈਸ਼ਨਲ ਡੈਸਕ: ਓਡੀਸ਼ਾ ਵਿਚ ਵਾਪਰੇ ਭਿਆਨਕ ਰੇਲ ਹਾਦਸੇ ਵਿਚ ਤਕਰੀਬਨ 50 ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ ਜਦਕਿ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਇਸ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵੀ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਚੁੱਕੇ ਹਨ।
ਇਹ ਖ਼ਬਰ ਵੀ ਪੜ੍ਹੋ - ਓਡੀਸ਼ਾ ਰੇਲ ਹਾਦਸੇ 'ਤੇ PM ਮੋਦੀ ਦਾ ਪਹਿਲਾ ਬਿਆਨ, ਟਵੀਟ ਕਰ ਕਹੀ ਇਹ ਗੱਲ
ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਹਾਦਸੇ ਦੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਲੋਕਾਂ ਨੂੰ 2-2 ਲੱਖ ਰੁਪਏ ਅਤੇ ਮਾਮੂਲੀ ਫੱਟੜ ਲੋਕਾਂ ਨੂੰ 50 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸੋਸ਼ਲ ਮੀਡੀਆ ਸਾਈਟ Twitter 'ਚ ਆਇਆ Bug, ਨਹੀਂ ਦਿਸ ਰਹੇ ਲੋਕਾਂ ਦੇ ਟਵੀਟ
NEXT STORY