ਨਵੀਂ ਦਿੱਲੀ (ਭਾਸ਼ਾ)- ਜੰਮੂ ਕਸ਼ਮੀਰ 'ਚ ਰਾਸ਼ਟਰ ਵਿਰੋਧੀ ਅਤੇ ਵੱਖਵਾਦੀ ਗਤੀਵਿਧੀਆਂ 'ਚ ਸ਼ਾਮਲ ਅਤੇ ਅੱਤਵਾਦੀ ਗਤੀਵਿਧੀਆਂ ਦਾ ਸਮਰਥਨ ਕਰਨ ਵਾਲੇ ਮੁਸਲਿਮ ਲੀਗ ਜੰਮੂ ਕਸ਼ਮੀਰ (ਮਸਰਤ ਆਲਮ ਗੁਟ) (ਐੱਮ.ਐੱਲ.ਜੇ.ਕੇ.-ਐੱਮ.ਏ.) ਨੂੰ ਬੁੱਧਵਾਰ ਨੂੰ ਇਕ ਪਾਬੰਦੀਸ਼ੁਦਾ ਸੰਗਠਨ ਐਲਾਨ ਕਰ ਦਿੱਤਾ ਗਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਦੇ ਅਧੀਨ ਐੱਮ.ਐੱਲ.ਜੇ.ਕੇ.-ਐੱਮ.ਏ. 'ਤੇ ਪਾਬੰਦੀ ਲਗਾਉਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਸੰਦੇਸ਼ ਬਿਲਕੁੱਲ ਸਪੱਸ਼ਟ ਹੈ ਕਿ ਦੇਸ਼ ਦੀ ਏਕਤਾ, ਪ੍ਰਭੂਸੱਤਾ ਅਤੇ ਅਖੰਡਤਾ ਖ਼ਿਲਾਫ਼ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
ਸ਼ਾਹ ਨੇ 'ਐਕਸ' 'ਤੇ ਲਿਖਿਆ,''ਮੁਸਲਿਮ ਲੀਗ ਜੰਮੂ ਕਸ਼ਮੀਰ (ਮਸਰਤ ਆਲਮ ਗੁਟ) ਨੂੰ ਯੂ.ਏ.ਪੀ.ਏ. ਦੇ ਅਧੀਨ ਇਕ ਗੈਰ-ਕਾਨੂੰਨੀ ਸੰਗਠਨ ਐਲਾਨ ਕੀਤਾ ਗਿਆ ਹੈ। ਇਸ ਸੰਗਠਨ ਅਤੇ ਇਸ ਦੇ ਮੈਂਬਰ ਜੰਮੂ-ਕਸ਼ਮੀਰ 'ਚ ਰਾਸ਼ਟਰ ਵਿਰੋਧੀ ਅਤੇ ਵੱਖਵਾਦੀ ਗਤੀਵਿਧੀਆਂ 'ਚ ਸ਼ਾਮਲ ਹਨ, ਇਹ ਸੰਗਠਨ ਅੱਤਵਾਦੀ ਗਤੀਵਿਧੀਆਂ ਦਾ ਸਮਰਥਨ ਕਰਦਾ ਹੈ ਅਤੇ ਲੋਕਾਂ ਨੂੰ ਜੰਮੂ ਕਸ਼ਮੀਰ 'ਚ ਇਸਲਾਮੀ ਸ਼ਾਸਨ ਸਥਾਪਤ ਕਰਨ ਲਈ ਉਕਸਾਉਂਦਾ ਹੈ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
UGC ਦੀ ਵਿਦਿਆਰਥੀਆਂ ਨੂੰ ਸਲਾਹ; MPhil ਕੋਰਸ 'ਚ ਨਾ ਲਓ ਦਾਖ਼ਲਾ, ਦੱਸੀ ਇਹ ਵਜ੍ਹਾ
NEXT STORY