ਨਵੀਂ ਦਿੱਲੀ- 22 ਅਪ੍ਰੈਲ 2025 ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਭਾਰਤ ਨੇ ਪਾਕਿਸਤਾਨ ਸਪਾਂਸਰ ਅੱਤਵਾਦੀਆਂ ਨੂੰ ਕਰਾਰਾ ਜਵਾਬ ਦਿੱਤਾ। 'ਆਪ੍ਰੇਸ਼ਨ ਸਿੰਦੂਰ' ਤਹਿਤ ਭਾਰਤੀ ਫ਼ੌਜ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ PoK ਦੇ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਇਸ ਆਪ੍ਰੇਸ਼ਨ ਮਗਰੋਂ ਹੁਣ ਭਾਰਤ ਸਰਕਾਰ ਨੇ ਆਲ ਪਾਰਟੀ ਮੀਟਿੰਗ ਬੁਲਾ ਲਈ ਹੈ। ਇਸ ਬੈਠਕ ਵਿਚ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੂੰ ਆਪ੍ਰੇਸ਼ਨ ਸਿੰਦੂਰ ਦੇ ਸਬੰਧ ਵਿਚ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਅਗਲੀ ਰਣਨੀਤੀ 'ਤੇ ਚਰਚਾ ਕੀਤੀ ਜਾ ਰਹੀ ਹੈ
ਇਹ ਵੀ ਪੜ੍ਹੋ- ਜੇਕਰ ਜੰਗ ਛਿੜੀ ਤਾਂ ਬਚਣ ਦਾ ਇਕ ਹੀ ਰਾਹ- 'ਬਲੈਕ ਆਊਟ'
ਇਹ ਬੈਠਕ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਇਸ ਮੀਟਿੰਗ ਵਿਚ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਵਿਰੋਧੀ ਧਿਰ ਵੱਲੋਂ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਮੀਟਿੰਗ ਵਿਚ ਮੌਜੂਦ ਹਨ। ਜਾਣਕਾਰੀ ਮੁਤਾਬਕ ਆਲ ਪਾਰਟੀ ਮੀਟਿੰਗ ਵਿਚ ਸਰਕਾਰ ਵਲੋਂ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਸੰਸਦੀ ਕਾਰਜਮੰਤਰੀ ਕਿਰੇਨ ਰਿਜਿਜੂ ਸ਼ਾਮਲ ਹਨ।
ਇਹ ਵੀ ਪੜ੍ਹੋ- 'ਆਪ੍ਰੇਸ਼ਨ ਸਿੰਦੂਰ': ਰਾਜਨਾਥ ਬੋਲੇ- 'ਅਸੀਂ ਉਨ੍ਹਾਂ ਨੂੰ ਮਾਰਿਆ, ਜਿਨ੍ਹਾਂ ਨੇ ਸਾਡੇ ਬੇਕਸੂਰ ਲੋਕਾਂ ਨੂੰ ਮਾਰਿਆ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਹਿਲਗਾਮ ਹਮਲੇ ਦੀ ਪੀੜਤਾ ਨੇ ਕਿਹਾ- 'ਬਦਲਾ ਲੈਣ ਲਈ PM ਮੋਦੀ ਦਾ ਧੰਨਵਾਦ'
NEXT STORY