ਮੁੰਬਈ– ਪੁਲਵਾਮਾ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਦੀ ਆਲੋਚਨਾ ਕਰਦੇ ਹੋਏ ਸਮਾਜਵਾਦੀ ਪਾਰਟੀ ਨੇਤਾ ਅਬੂ ਆਜ਼ਮੀ ਨੇ ਕਿਹਾ ਹੈ ਕਿ ਇਹ ਸਰਕਾਰ ਚੋਣਾਂ ਜਿੱਤਣ ਲਈ ਕੁਝ ਵੀ ਕਰਵਾ ਸਕਦੀ ਹੈ। ਟਾਈਮਜ਼ ਨਾਓ ਨਾਲ ਗੱਲਬਾਤ ਵਿਚ ਅਬੂ ਆਜ਼ਮੀ ਨੇ ਕਿਹਾ ਕਿ ਪੁਲਵਾਮਾ ਹਮਲੇ ਦੇ ਪਿੱਛੇ ਵੱਡੀ ਸਿਆਸੀ ਸਾਜ਼ਿਸ਼ ਹੈ।
ਆਜ਼ਮੀ ਨੇ ਇਹ ਵੀ ਦੋਸ਼ ਲਾਇਆ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨ. ਡੀ. ਏ. ਸਰਕਾਰ ਨੇ ਇੰਟਲੀਜੈਂਸ ਦੇ ਇਨਪੁਟਸ ਨੂੰ ਨਜ਼ਰਅੰਦਾਜ਼ ਕੀਤਾ। ਅਬੂ ਆਜ਼ਮੀ ਨੇ ਇਹ ਵੀ ਕਿਹਾ ਕਿ ਸੰਭਵ ਹੈ ਕਿ ਇਹ ਸਭ ਲੋਕ ਸਭਾ ਚੋਣਾਂ ਜਿੱਤਣ ਲਈ ਕੀਤਾ ਗਿਆ। ਇਸ ਮੌਕੇ ਆਜ਼ਮੀ ਨੇ ਇਕ ਸ਼ੇਅਰ ਵੀ ਪੜ੍ਹਿਆ-‘ਸਰਹੱਦੋਂ ਪਰ ਬਹੁਤ ਤਨਾਵ ਹੈ, ਜ਼ਰਾ ਪਤਾ ਕਰੋ ਕਹੀ ਚੁਨਾਵ ਹੈ।’’
ਨਾਸਿਕ ’ਚ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ
NEXT STORY