ਨੈਸ਼ਨਲ ਡੈਸਕ: ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ 'ਚ ਸ਼ੁੱਕਰਵਾਰ ਸ਼ਾਮ ਕੋਰੋਮੰਡਲ ਐਕਸਪ੍ਰੈੱਸ ਅਤੇ ਬੈਂਗਲੁਰੂ-ਹਾਵੜਾ ਐਕਸਪ੍ਰੈੱਸ ਟਰੇਨ ਦੇ ਪਟੜੀ ਤੋਂ ਉਤਰਨ ਅਤੇ ਇਕ ਮਾਲ ਗੱਡੀ ਨਾਲ ਟਕਰਾਅ ਜਾਣ ਕਾਰਨ ਹੋਏ ਤਿਕੋਣਾ ਰੇਲ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਘੱਟੋ-ਘੱਟ 50 ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਤੇ 400 ਦੇ ਕਰੀਬ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ।
ਇਹ ਖ਼ਬਰ ਵੀ ਪੜ੍ਹੋ - ਓਡੀਸ਼ਾ ਰੇਲ ਹਾਦਸਾ: ਰੇਲ ਮੰਤਰੀ ਤੋਂ ਬਾਅਦ ਹੁਣ PM ਮੋਦੀ ਵੱਲੋਂ ਵੀ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ
ਇਸ ਘਟਨਾ ਨੂੰ ਲੈ ਕੇ ਭਾਰਤ ਸਰਕਾਰ ਵੱਲੋਂ ਪਹਿਲੀ ਅਧਿਕਾਰਤ ਜਾਣਕਾਰੀ ਸਾਂਝੀ ਕੀਤੀ ਗਈ ਹੈ। ਕੇਂਦਰ ਸਰਕਾਰ ਨੇ ਹਾਦਸੇ ਵਿਚ 2 ਮੌਤਾਂ ਦੀ ਪੁਸ਼ਟੀ ਕਰ ਦਿੱਤੀ ਹੈ। ਸਰਕਾਰ ਵੱਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਕ ਉਕਤ ਹਾਦਸਾ ਬਹਿਨਾਗਾ ਬਾਜ਼ਾਰ ਸਟੇਸ਼ਨ ਨੇੜੇ ਵਾਪਰਿਆ। ਜਿੱਥੇ ਕੋਰੋਮੰਡਲ ਐਕਸਪ੍ਰੈੱਸ ਤੇ ਸੁਪਰ ਫਾਸਟ ਐਕਸਪ੍ਰੈੱਸ ਟਰੇਨਾਂ ਪਟੜੀ ਤੋਂ ਲੱਥ ਗਈਆਂ। ਇਨ੍ਹਾਂ ਵਿਚ ਮਾਲ ਗੱਡੀ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖ਼ਮੀ ਹੋ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਓਡੀਸ਼ਾ ਰੇਲ ਹਾਦਸਾ: ਰੇਲ ਮੰਤਰੀ ਦਿੱਲੀ ਤੋਂ ਹੋਏ ਰਵਾਨਾ, ਸਰਕਾਰ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ
ਇਸ ਤੋਂ ਕੁੱਝ ਦੇਰ ਪਹਿਲਾਂ ਓਡੀਸ਼ਾ ਦੇ ਮੁੱਖ ਸਕੱਤਰ ਪ੍ਰਦੀਪ ਜੈਨਾ ਨੇ ਪੁਸ਼ਟੀ ਕੀਤੀ ਸੀ ਕਿ ਹਾਦਸੇ ਵਿਚ 300 ਤੋਂ 400 ਲੋਕ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਕਿਹਾ ਸੀ ਕਿ 50 ਦੇ ਕਰੀਬ ਐਂਬੂਲੈਂਸਾਂ ਮੌਕੇ 'ਤੇ ਪਹੁੰਚੀਆਂ ਸਨ ਪਰ ਜ਼ਖ਼ਮੀਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਬੱਸਾਂ ਦੀ ਵਰਤੋਂ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਓਡੀਸ਼ਾ ਰੇਲ ਹਾਦਸਾ: ਰੇਲ ਮੰਤਰੀ ਤੋਂ ਬਾਅਦ ਹੁਣ PM ਮੋਦੀ ਵੱਲੋਂ ਵੀ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ
NEXT STORY