ਨਵੀਂ ਦਿੱਲੀ- ਕੇਂਦਰ ਸਰਕਾਰ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ’ਚ ਉਮੀਦਵਾਰਾਂ ਦੀ ਉਮਰ ਹੱਦ ਨੂੰ ਘੱਟ ਕਰਨ ’ਤੇ ਵਿਚਾਰ ਕਰ ਰਹੀ ਹੈ। ਦੇਸ਼ ਦੀ 65 ਫ਼ੀਸਦੀ ਨੌਜਵਾਨ ਆਬਾਦੀ ਨੂੰ ਧਿਆਨ ’ਚ ਰੱਖਦੇ ਹੋਏ ਕੇਂਦਰ ਸਰਕਾਰ ਇਸ ਉਮਰ ਹੱਦ ਨੂੰ 18 ਸਾਲ ਕਰਨ ’ਤੇ ਵਿਚਾਰ ਕਰ ਰਹੀ ਹੈ। ਅਜਿਹਾ ਕੁਝ ਮੀਡੀਆ ਰਿਪੋਰਟਾਂ ਦੇ ਹਵਾਲੇ ਤੋਂ ਕਿਹਾ ਜਾ ਰਿਹਾ ਹੈ। ਹਾਲਾਂਕਿ ਭਾਰਤੀ ਸੰਵਿਧਾਨ ਦੀ ਧਾਰਾ-84 (ਬੀ) ਤਹਿਤ ਵਿਵਸਥਾ ਹੈ ਕਿ ਲੋਕ ਸਭਾ ਚੋਣਾਂ ਲਈ ਉਮੀਦਵਾਰ ਬਣਨ ਲਈ ਘੱਟ ਤੋਂ ਘੱਟ ਉਮਰ 25 ਸਾਲ ਹੋਣੀ ਚਾਹੀਦੀ ਹੈ।
ਇਸ ਪੂਰੇ ਮੁੱਦੇ ਨੂੰ ਲੈ ਕੇ ਰਾਸ਼ਟਰੀ ਲੋਕ ਦਲ (ਆਰ. ਐੱਲ. ਡੀ.) ਦੇ ਰਾਸ਼ਟਰੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਜਯੰਤ ਸਿੰਘ ਨੇ ਸ਼ੁੱਕਰਵਾਰ ਨੂੰ ਸੰਸਦ ’ਚ ਇਕ ਪ੍ਰਾਈਵੇਟ ਮੈਂਬਰ ਬਿੱਲ ਵੀ ਪੇਸ਼ ਕੀਤਾ। ਉਨ੍ਹਾਂ ਦਾ ਇਹ ਬਿੱਲ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ’ਚ ਉਮੀਦਵਾਰਾਂ ਦੀ ਉਮਰ ਹੱਦ ਨਾਲ ਸਬੰਧਤ ਹੈ।
ਜਯੰਤ ਨੇ ਇਸ ਬਾਬਤ ਟਵੀਟ ਕੀਤਾ ਅਤੇ ਲਿਖਿਆ, ‘‘ਸੰਸਦ ਅਤੇ ਰਾਜ ਵਿਧਾਨ ਸਭਾਵਾਂ ਲਈ ਉਮੀਦਵਾਰਾਂ ਦੀ ਉਮਰ ਨੂੰ ਘਟਾ ਕੇ 21 ਸਾਲ ਕਰਨ ਲਈ ਸੰਵਿਧਾਨ ਦੀ (ਧਾਰਾ-84 ਅਤੇ 173) ’ਚ ਸੋਧ ਕਰਨ ਲਈ ਇਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ। ਉਨ੍ਹਾਂ ਨੇ ਇਸ ਦੇ ਨਾਲ ਹੀ ਲਿਖਿਆ ਕਿ ਯੁਵਾ ਭਾਰਤ ਨੂੰ ਰਾਜਨੀਤਕ ਮੁੱਖ ਧਾਰਾ ’ਚ ਲਿਆਉਣ ਲਈ ਮੇਰੀ ਪਹਿਲ! ਸਿਰਫ਼ ਵੋਟਰ ਨਹੀਂ, ਵਿਧਾਨਪਾਲਿਕਾ ’ਚ ਮੈਂਬਰ ਦੇ ਰੂਪ ’ਚ ਦੇਸ਼ ਨੂੰ ਕੁਸ਼ਲ ਅਗਵਾਈ ਪ੍ਰਦਾਨ ਕਰਨ ਦਾ ਅਧਿਕਾਰ।’’
ਦਰਅਸਲ ਜਯੰਤ ਮੁਤਾਬਕ ਲੋਕ ਸਭਾ ਅਤੇ ਵਿਧਾਨ ਸਭਾ ਮੈਂਬਰ ਬਣਨ ਲਈ ਘੱਟ ਤੋਂ ਘੱਟ ਉਮਰ 21 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਮੁਤਾਬਕ ਭਾਰਤੀ ਸੰਵਿਧਾਨ ਭਾਰਤ ਦੇ ਨਾਗਰਿਕਾਂ ਨੂੰ 18 ਸਾਲ ਦੀ ਉਮਰ ’ਚ ਵੋਟ ਪਾਉਣ ਦਾ ਅਧਿਕਾਰ ਦਿੱਤਾ ਹੈ। ਮੌਜੂਦਾ ਸਮੇਂ ’ਚ ਲੋਕ ਸਭਾ ਅਤੇ ਵਿਧਾਨ ਸਭਾ ਦੀ ਚੋਣ ਲੜਨ ਲਈ ਘੱਟ ਤੋਂ ਘੱਟ ਉਮਰ ਹੱਦ 25 ਸਾਲ ਹੈ। ਅਜਿਹਾ ਕਿਉਂ? ਇਹ ਇਕ ਮੁੱਦਾ ਬਣ ਗਿਆ ਹੈ ਜਿਸ ’ਤੇ ਸਰਕਾਰ ਵਿਚਾਰ ਕਰ ਰਹੀ ਹੈ। ਇਸ ਮੁੱਦੇ ’ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਤਮਾਮ ਵਿਰੋਧੀ ਪਾਰਟੀਆਂ ਦਾ ਸਮਰਥਨ ਵੀ ਮਿਲ ਸਕਦਾ ਹੈ। ਭਾਜਪਾ ਅਤੇ ਕਾਂਗਰਸ ਦੇ ਕਈ ਮੈਂਬਰ ਚੋਣ ਲੜਨ ਦੀ ਉਮਰ ਹੱਦ ਘਟਾਉਣ ਦੇ ਪੱਖ ’ਚ ਹਨ।
ਸਾਡੀ ਸਭ ਤੋਂ ਵੱਡੀ ਲੜਾਈ ਨਸ਼ੇ ਅਤੇ ਬੁਰਾਈਆਂ ਖਿਲਾਫ : ਅਨੁਰਾਗ ਠਾਕੁਰ
NEXT STORY