ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਵਿਰੋਧੀ ਇਕਜੁੱਟਤਾ ਦੀ ਪੈਰਵੀ ਕਰਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੰਵਿਧਾਨ ਦੀ ਰੱਖਿਆ ਲਈ ਇਕੋ ਜਿਹੀਆਂ ਵਿਚਾਰਧਾਰਾ ਵਾਲੀਆਂ ਸਾਰੀਆਂ ਪਾਰਟੀਆਂ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਇਹ ਦੋਸ਼ ਵੀ ਲਾਇਆ ਕਿ ਸਰਕਾਰ ਭਾਰਤੀ ਲੋਕਤੰਤਰ ਦੇ ਤਿੰਨਾਂ ਥੰਮ੍ਹਾਂ-ਵਿਧਾਨਪਾਲਿਕਾ, ਕਾਰਜਪਾਲਿਕਾ ਅਤੇ ਨਿਆਂਪਾਲਿਕਾ ਨੂੰ ਤਬਾਹ ਕਰ ਰਹੀ ਹੈ। ਕਾਂਗਰਸ ਦੀ ਸਾਬਕਾ ਪ੍ਰਧਾਨ ਨੇ ਇਕ ਅੰਗਰੇਜ਼ੀ ਅਖਬਾਰ ਦੇ ਇਕ ਲੇਖ ’ਚ ਕਿਹਾ,‘‘ਲੋਕਤੰਤਰ ਅਤੇ ਲੋਕਤੰਤਰਿਕ ਜਵਾਬਦੇਹੀ ਪ੍ਰਤੀ ਸਰਕਾਰ ਦੀ ਨਫ਼ਰਤ ਪਰੇਸ਼ਾਨ ਕਰਨ ਵਾਲੀ ਹੈ। ਭਾਰਤ ਦੇ ਲੋਕਾਂ ਨੂੰ ਪਤਾ ਲੱਗ ਗਿਆ ਹੈ ਕਿ ਜਦੋਂ ਗੱਲ ਅੱਜ ਦੇ ਹਾਲਾਤ ਨੂੰ ਸਮਝਣ ਦੀ ਆਉਂਦੀ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਦਮ ਉਨ੍ਹਾਂ ਦੇ ਸ਼ਬਦਾਂ ਨਾਲੋਂ ‘ਕਿਤੇ ਜ਼ਿਆਦਾ ਉੱਚੀ ਆਵਾਜ਼ ’ਚ ਸਥਿਤੀ ਨੂੰ ਬਿਆਨ ਕਰਦੇ ਹਨ।''
ਸੋਨੀਆ ਨੇ ਕਿਹਾ,‘‘ਸਾਡੀ ਲੜਾਈ ਲੋਕਾਂ ਦੀ ਆਵਾਜ਼ ਦੀ ਰੱਖਿਆ ਕਰਨ ਦੀ ਹੈ। ਕਾਂਗਰਸ ਮੁੱਖ ਵਿਰੋਧੀ ਪਾਰਟੀ ਦੇ ਤੌਰ ’ਤੇ ਆਪਣੇ ਫਰਜ਼ਾਂ ਨੂੰ ਸਮਝਦੀ ਹੈ ਅਤੇ ਸਮਾਨ ਵਿਚਾਰਧਾਰਾ ਵਾਲੀਆਂ ਪਾਰਟੀਆਂ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹੈ।’’ ਕਾਂਗਰਸ ਦੀ ਚੋਟੀ ਦੀ ਨੇਤਾ ਮੁਤਾਬਕ,‘‘ਸੰਸਦ ਦੇ ਬੀਤੇ ਇਜਲਾਸ ਦੌਰਾਨ ਅਸੀਂ ਵੇਖਿਆ ਕਿ ਸਰਕਾਰ ਦੀ ਰਣਨੀਤੀ ਨੇ ਸੰਸਦ ਨੂੰ ਪ੍ਰਭਾਵਿਤ ਕੀਤਾ, ਵਿਰੋਧੀ ਧਿਰ ਨੂੰ ਬੇਰੋਜ਼ਗਾਰੀ, ਮਹਿੰਗਾਈ, ਸਮਾਜਿਕ ਵੰਡ ਵਰਗੇ ਜਨਤਾ ਨਾਲ ਜੁੜੇ ਮੁੱਦੇ ਚੁੱਕਣ ਤੋਂ ਰੋਕਿਆ, ਬਜਟ, ਅਡਾਨੀ ਘਪਲਾ ਅਤੇ ਕਈ ਹੋਰ ਮਹੱਤਵਪੂਰਣ ਮੁੱਦਿਆਂ ’ਤੇ ਚਰਚਾ ਕਰਨ ਤੋਂ ਰੋਕਿਆ।’’ ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਸੰਸਦ ਦੀ ਕਾਰਵਾਈ ਤੋਂ ਭਾਸ਼ਣਾਂ ਦੇ ਅੰਸ਼ ਹਟਾਉਣ, ਸੰਸਦ ਮੈਂਬਰਾਂ ’ਤੇ ਹਮਲਾ ਕਰਨ ਅਤੇ ਬਹੁਤ ਤੇਜ਼ ਰਫ਼ਤਾਰ ਨਾਲ ਉਨ੍ਹਾਂ ਨੂੰ ਮੈਂਬਰਸ਼ਿਪ ਤੋਂ ਅਯੋਗ ਠਹਿਰਾਉਣ ਵਰਗੇ ਕਈ ਅਪ੍ਰਤੱਖ ਕਦਮ ਚੁੱਕੇ। ਉਨ੍ਹਾਂ ਦਾ ਇਸ਼ਾਰਾ ਰਾਹੁਲ ਗਾਂਧੀ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਠਹਿਰਾਏ ਜਾਣ ਵੱਲ ਸੀ।
ਫਰੀਦਾਬਾਦ ’ਚ ਸੂਟਕੇਸ ’ਚ ਅਰਧਨਗਨ ਹਾਲਤ ’ਚ ਮਿਲੀ ਨੌਜਵਾਨ ਦੀ ਲਾਸ਼
NEXT STORY