ਨਵੀਂ ਦਿੱਲੀ (ਵਾਰਤਾ)- ਕਾਂਗਰਸ ਨੇ ਕਿਹਾ ਕਿ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਅੰਤਿਮ ਦੌਰ ਤੋਂ ਪਹਿਲਾਂ ਹੀ ਸਰਕਾਰ ਨੇ ਰਸੋਈ ਗੈਸ ਦੇ ਸਿਲੰਡਰ ਅਤੇ ਦੁੱਧ ਦੀਆਂ ਕੀਮਤਾਂ 'ਚ ਵਾਧਾ ਕਰ ਕੇ ਆਮ ਜਨਤਾ ਦੇ ਪ੍ਰਤੀ ਅਸੰਵੇਦਨਸ਼ੀਲਤਾ ਦਰਸਾਈ ਹੈ ਪਰ ਪਾਰਟੀ ਇਸ ਵਿਰੁੱਧ ਅੰਦੋਲਨ ਕਰ ਕੇ ਜਨਤਾ ਨੂੰ ਮਹਿੰਗਾਈ ਤੋਂ ਬਚਾਏਗੀ। ਰਾਹੁਲ ਨੇ ਮੰਗਲਵਾਰ ਨੂੰ ਟਵੀਟ ਕੀਤਾ,''ਐੱਲ.ਪੀ.ਜੀ. ਦੀ ਕੀਮਤ ਇਕ ਵਾਰ ਮੁੜ ਵਧਾ ਕੇ ਮੋਦੀ ਸਰਕਾਰ ਨੇ ਸਾਫ਼ ਕਰ ਦਿੱਤਾ ਹੈ ਕਿ ਆਮ ਜਨਤਾ ਦੀਆਂ ਤਕਲੀਫ਼ਾਂ ਨਾਲ ਉਨ੍ਹਾਂ ਨੂੰ ਕੋਈ ਲੈਣਾ-ਦੇਣਾ ਨਹੀਂ ਹੈ। ਅੱਜ ਐੱਲ.ਪੀ.ਜੀ, ਕੱਲ ਪੈਟਰੋਲ-ਡੀਜ਼ਲ।'' ਇਸ ਵਿਚ ਕਾਂਗਰਸ ਬੁਲਾਰਾ ਅਲਕਾ ਲਾਂਬਾ ਨੇ ਇੱਥੇ ਪਾਰਟੀ ਹੈੱਡ ਕੁਆਰਟਰ ਤੋਂ ਕਿਹਾ ਕਿ ਭਾਜਪਾ ਦਾ ਮਕਸਦ ਸਿਰਫ਼ ਚੋਣਾਂ ਜਿੱਤਣਾ ਰਹਿੰਦਾ ਹੈ ਅਤੇ ਲੋਕਾਂ ਦੀਆਂ ਪਰੇਸ਼ਾਨੀਆਂ ਦੀ ਉਸ ਨੂੰ ਪਰਵਾਹ ਨਹੀਂ ਹੁੰਦੀ ਹੈ। ਚੋਣਾਂ ਸ਼ੁਰੂ ਹੋਣ ਤੋਂ ਪਹਿਲਾਂ ਉਸ ਨੇ ਪੈਟਰੋਲੀਅਮ ਪਦਾਰਥਾਂ ਦੀ ਦਰ ਘਟਾਈ ਪਰ ਜਿਵੇਂ ਹੀ ਚੋਣਾਂ ਖ਼ਤਮ ਹੋਣ ਦੀ ਸਥਿਤੀ 'ਚ ਹੈ, ਐੱਲ.ਪੀ.ਜੀ. ਸਿਲੰਡਰ ਦੀ ਕੀਮਤ ਵਧਾ ਦਿੱਤੀ।
ਉਨ੍ਹਾਂ ਕਿਹਾ ਕਿ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 105 ਤੋਂ 108 ਰੁਪਏ ਪ੍ਰਤੀ ਸਿਲੰਡਰ ਤੱਕ ਵਧਾ ਦਿੱਤੀ ਹੈ। ਦਿੱਲੀ 'ਚ ਹੁਣ ਕਮਰਸ਼ੀਅਲ ਸਿਲੰਡਰ 105 ਰੁਪਏ ਵਧਾ ਕੇ 2012 ਰੁਪਏ ਅਤੇ ਕੋਲਕਾਤਾ 'ਚ 2015 ਪ੍ਰਤੀ ਸਿਲੰਡਰ ਹੋ ਗਈ ਹੈ। ਬੁਲਾਰੇ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਨਾਲ ਹੀ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਰਕਾਰ ਦੀ ਹੁਣ ਘਰੇਲੂ ਰਸੋਈ ਗੈਸ ਦੇ ਸਿਲੰਡਰ ਦੀ ਕੀਮਤ ਵਧਾਉਣ ਦੀ ਯੋਜਨਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਭਾਜਪਾ ਸਾਰੇ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਹਾਰ ਰਹੇ ਹਨ, ਇਸ ਲਈ ਉਹ ਆਖ਼ਰੀ ਪੜਾਅ ਦੀ ਚੋਣ ਦਾ ਇੰਤਜ਼ਾਰ ਕੀਤੇ ਬਿਨਾਂ ਕੀਮਤਾਂ ਵਧਾਉਣ 'ਚ ਲੱਗ ਗਈ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਹੈਰਾਨੀਜਨਕ ਮਾਮਲਾ : 10 ਸਾਲ ਦੇ ਬੱਚੇ ਦੇ ਮੂੰਹ ’ਚ ਨਿਕਲੇ 50 ਦੰਦ
NEXT STORY