ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਪਾਕਿਸਤਾਨ ਨਾਲ ਹੋਏ ਫੌਜੀ ਟਕਰਾਅ ਦੇ ਮੱਦੇਨਜ਼ਰ ਆਪਣੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰਨ ਦੇ ਆਪਣੇ ਹੁਕਮ ਨੂੰ ਵਾਪਸ ਲੈ ਲਿਆ ਹੈ। ਦਿੱਲੀ ਸਰਕਾਰ ਦੇ ਸੇਵਾ ਵਿਭਾਗ ਨੇ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸਾਰੀਆਂ ਛੁੱਟੀਆਂ ਰੱਦ ਕਰਨ ਸਬੰਧੀ 8 ਮਈ ਦਾ ਹੁਕਮ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਗਿਆ ਹੈ। 8 ਮਈ ਦੇ ਆਪਣੇ ਹੁਕਮ ਵਿਚ ਵਿਭਾਗ ਨੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ ਟਕਰਾਅ ਕਾਰਨ ਪੈਦਾ ਹੋਣ ਵਾਲੀ ਐਮਰਜੈਂਸੀ ਸਥਿਤੀ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਦਿੱਲੀ ਸਰਕਾਰ ਦੇ ਸਾਰੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਸਨ।
ਇਹ ਵੀ ਪੜ੍ਹੋ : ਚੱਲਦੇ ਮੋਟਰਸਾਈਕਲ 'ਤੇ ਔਰਤ ਨੇ ਨੌਜਵਾਨ 'ਤੇ ਕਰ 'ਤੀ ਛਿੱਤਰਾਂ ਦੀ ਬਰਸਾਤ, ਵੀਡੀਓ ਵਾਇਰਲ
ਹਾਲਾਂਕਿ ਕੁਝ ਦਿਨਾਂ ਦੇ ਬਾਅਦ ਸਥਿਤੀ ਵਿਚ ਸੁਧਾਰ ਹੋ ਗਿਆ, ਕਿਉਂਕਿ 10 ਮਈ ਨੂੰ ਦੋਵਾਂ ਦੇਸ਼ਾਂ ਨੇ ਤੁਰੰਤ ਪ੍ਰਭਾਵ ਨਾਲ ਫੌਜੀ ਕਾਰਵਾਈ ਰੋਕਣ ਦਾ ਫ਼ੈਸਲਾ ਕੀਤਾ। ਭਾਰਤੀ ਹਥਿਆਰਬੰਦ ਬਲਾਂ ਵਲੋਂ 6-7 ਮਈ ਦੀ ਰਾਤ ਨੂੰ ਆਪ੍ਰੈਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਮਸ਼ੀਰ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ ਕੀਤਾ ਗਿਆ, ਜੋ 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਦਾ ਭਾਰਤ ਦਾ ਜਵਾਬ ਸੀ। ਦੱਸ ਦੇਈਏ ਕਿ ਬੀਤੇ ਦਿਨੀਂ ਹੋਏ ਪਹਿਲਗਾਮ ਅੱਤਵਾਦੀ ਹਮਲੇ ਵਿੱਚ 26 ਲੋਕ, ਜਿਨ੍ਹਾਂ ਵਿੱਚ ਜ਼ਿਆਦਾਤਰ ਸੈਲਾਨੀ ਸਨ, ਮਾਰੇ ਗਏ ਸਨ।
ਇਹ ਵੀ ਪੜ੍ਹੋ : Covid Alert: ਲੱਗ ਸਕਦੈ ਲਾਕਡਾਊਨ! ਪਹਿਲਾਂ ਨਾਲੋਂ ਵੀ ਖ਼ਤਰਨਾਕ ਹੈ ਕੋਰੋਨਾ ਦਾ JN.1 ਵੇਰੀਐਂਟ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਅਜਿਹਾ ਮੰਦਰ ਜਿੱਥੇ ਸਫੈਦ ਚੂਹੇ ਦਿੱਸਦੇ ਹੀ ਬਦਲਦੀ ਹੈ ਤਕਦੀਰ, PM ਮੋਦੀ ਕਰਨਗੇ ਦਰਸ਼ਨ
NEXT STORY