ਹਰਿਆਣਾ ਡੈਸਕ : ਹਰਿਆਣਾ ਦੇ ਸਰਕਾਰੀ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਹਦਾਇਤ ਜਾਰੀ ਕੀਤੀ ਗਈ ਹੈ ਕਿ ਜੇਕਰ ਕੋਈ ਸਰਕਾਰੀ ਮੁਲਾਜ਼ਮ 'ਸਿਆਸੀ ਧੱਕੇਸ਼ਾਹੀ' ਕਰਦਾ ਪਾਇਆ ਗਿਆ ਤਾਂ ਉਸ ਨੂੰ ਸਿੱਧੇ ਤੌਰ 'ਤੇ ਨੌਕਰੀ ਤੋਂ ਹਟਾ ਦਿੱਤਾ ਜਾਵੇਗਾ। ਹਰਿਆਣਾ ਦੇ ਸਿਹਤ ਵਿਭਾਗ ਦੇ ਡਾਇਰੈਕਟਰ ਜਨਰਲ ਨੇ ਇਸ ਸਬੰਧ ਵਿਚ ਰਾਜ ਦੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਅਤੇ ਮੁੱਖ ਮੈਡੀਕਲ ਅਫਸਰਾਂ (ਸੀਐੱਮਓ) ਨੂੰ ਆਦੇਸ਼ ਭੇਜੇ ਹਨ।
ਇਹ ਵੀ ਪੜ੍ਹੋ - Pizza ਖਾਣ ਦੇ ਸ਼ੌਕੀਨ ਲੋਕ ਸਾਵਧਾਨ! ਨਿਕਲੇ ਜ਼ਿੰਦਾ ਕੀੜੇ, ਵੀਡੀਓ ਵਾਇਰਲ
ਡਾਇਰੈਕਟਰ ਜਨਰਲ ਆਫ਼ ਹੈਲਥ ਵੱਲੋਂ ਭੇਜੇ ਗਏ ਹੁਕਮ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਅਕਸਰ ਇਹ ਦੇਖਿਆ ਗਿਆ ਹੈ ਕਿ ਅਧਿਕਾਰੀ/ਕਰਮਚਾਰੀ ਆਪਣੀ ਸੇਵਾ ਨਾਲ ਸਬੰਧਤ ਮਾਮਲਿਆਂ ਵਿੱਚ ਆਪਣੇ ਹਿੱਤਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਸੀਨੀਅਰ ਅਧਿਕਾਰੀਆਂ ਉੱਤੇ ਸਿਆਸੀ ਪ੍ਰਭਾਵ ਪਾਉਣ ਦੀ ਕੋਸ਼ਿਸ਼ ਕਰਦੇ ਹਨ, ਜੋ ਹਰਿਆਣਾ ਸਿਵਲ ਸਰਵਿਸ (ਸਰਕਾਰੀ ਸੇਵਾਦਾਰ ਆਚਾਰ) ਨਿਯਮ, 2016 ਦੇ ਨਿਯਮ 26 ਦੀ ਉਲੰਘਣਾ ਹੈ।
ਇਹ ਵੀ ਪੜ੍ਹੋ - Good News : 2 ਲੱਖ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ
ਇਸ ਕਾਰਨ ਸਾਰਿਆਂ ਨੂੰ ਇਸ ਨਿਯਮ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ। ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਅਜਿਹਾ ਨਾ ਕਰਨ ਵਾਲੇ ਅਧਿਕਾਰੀ/ਕਰਮਚਾਰੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਅਜਿਹਾ ਨਾ ਕਰਨ ਵਾਲੇ ਅਧਿਕਾਰੀ/ਕਰਮਚਾਰੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀ ਮੌਜਾਂ : ਨਵੰਬਰ ਦੇ ਮਹੀਨੇ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੱਜ ਦੇ ਛੁੱਟੀ 'ਤੇ ਰਹਿਣ ਕਾਰਨ ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲੇ 'ਚ ਸੁਣਵਾਈ ਟਲੀ
NEXT STORY