ਲਖਨਊ - ਉੱਤਰ ਪ੍ਰਦੇਸ਼ ਸਰਕਾਰ ਨੇ ਆਪਣੀ ਜਾਇਦਾਦ ਦਾ ਵੇਰਵਾ ਨਾ ਦੇਣ ਵਾਲੇ 2.44 ਲੱਖ ਕਰਮਚਾਰੀਆਂ ਨੂੰ ਇੱਕ ਹੋਰ ਮੌਕਾ ਦਿੱਤਾ ਹੈ। ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਆਪਣੀ ਜਾਇਦਾਦ ਦਾ ਵੇਰਵਾ ਦੇਣ ਲਈ ਸਮਾਂ ਦਿੱਤਾ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਕਿਹਾ ਸੀ ਕਿ ਅਗਸਤ ਮਹੀਨੇ ਦੀ ਤਨਖ਼ਾਹ ਰੋਕ ਦਿੱਤੀ ਜਾਵੇਗੀ ਪਰ ਮੁਲਾਜ਼ਮਾਂ ਵਲੋਂ ਸਮਾਂ ਮੰਗਿਆ ਗਿਆ। ਜਿਸ ਤੋਂ ਬਾਅਦ ਸਰਕਾਰ ਨੇ ਸਮਾਂ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਮੁੱਖ ਸਕੱਤਰ ਨੇ 31 ਅਗਸਤ ਤੱਕ ਮਾਨਵ ਸੰਪਦਾ ਪੋਰਟਲ 'ਤੇ ਚੱਲ-ਅਚੱਲ ਜਾਇਦਾਦ ਦੇ ਵੇਰਵੇ ਦੇਣ ਦੇ ਨਿਰਦੇਸ਼ ਦਿੱਤੇ ਸਨ।
ਇਹ ਵੀ ਪੜ੍ਹੋ - ਸਕੂਲ 'ਚ ਲੱਗੇ ਆਰ. ਓ. ਦਾ ਪਾਣੀ ਪੀਣ ਨਾਲ ਬੱਚੀ ਦੀ ਮੌਤ
ਦੱਸ ਦੇਈਏ ਕਿ ਸਰਕਾਰ ਵਲੋਂ ਤੈਅ ਤਰੀਖ਼ ਤੱਕ ਰਾਜ ਸਰਕਾਰ ਦੇ ਸਿਰਫ਼ 74 ਫ਼ੀਸਦੀ ਸਰਕਾਰੀ ਮੁਲਾਜ਼ਮਾਂ ਨੇ ਹੀ ਆਪਣੀ ਜਾਇਦਾਦ ਦਾ ਖੁਲਾਸਾ ਕੀਤਾ ਸੀ, ਜਦੋਂ ਕਿ 2.44 ਲੱਖ ਮੁਲਾਜ਼ਮਾਂ ਨੇ ਜਾਇਦਾਦ ਦਾ ਵੇਰਵਾ ਨਹੀਂ ਦਿੱਤਾ। ਯੂਪੀ ਸਰਕਾਰ ਨੇ ਅਜੇ ਤੱਕ ਉਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ ਨਹੀਂ ਰੋਕੀਆਂ, ਜਿਨ੍ਹਾਂ ਨੇ ਜਾਇਦਾਦ ਦਾ ਵੇਰਵਾ ਨਹੀਂ ਦਿੱਤਾ। ਫਿਰ ਵੀ ਜੇਕਰ ਕਰਮਚਾਰੀ ਨਿਰਧਾਰਤ ਸਮੇਂ ਅੰਦਰ ਜਾਇਦਾਦ ਦੇ ਵੇਰਵੇ ਜਮ੍ਹਾਂ ਨਹੀਂ ਕਰਵਾਉਂਦੇ ਤਾਂ ਉਨ੍ਹਾਂ ਦੀ ਤਨਖਾਹ ਰੋਕ ਦਿੱਤੀ ਜਾਵੇਗੀ। ਅਜਿਹੀ ਸਥਿਤੀ ਲਈ ਮੁਲਾਜ਼ਮ ਖੁਦ ਜ਼ਿੰਮੇਵਾਰ ਹੋਣਗੇ।
ਇਹ ਵੀ ਪੜ੍ਹੋ - ਮੋਬਾਇਲ 'ਤੇ ਗੇਮ ਖੇਡ ਰਹੇ ਬੱਚੇ ਤੋਂ ਮਾਂ ਨੇ ਖੋਹਿਆ ਫੋਨ, ਗੁੱਸੇ 'ਚ ਆ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ
ਸੂਚਨਾ ਨਿਰਦੇਸ਼ਕ ਸ਼ਿਸ਼ਿਰ ਨੇ ਕਿਹਾ, "ਸਰਕਾਰੀ ਕਰਮਚਾਰੀਆਂ ਲਈ ਜਾਇਦਾਦ ਦੇ ਵੇਰਵੇ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ ਇੱਕ ਮਹੀਨੇ ਲਈ ਵਧਾ ਦਿੱਤੀ ਗਈ ਹੈ। ਹੁਣ ਤੱਕ 74 ਫ਼ੀਸਦੀ ਕਰਮਚਾਰੀਆਂ ਨੇ ਆਪਣੇ ਵੇਰਵੇ ਜਮ੍ਹਾਂ ਕਰਾਏ ਹਨ।" ਇਸ ਤੋਂ ਪਹਿਲਾਂ ਮਾਨਵ ਸੰਪਦਾ ਪੋਰਟਲ 'ਤੇ ਸਰਕਾਰੀ ਕਰਮਚਾਰੀਆਂ ਲਈ ਜਾਇਦਾਦ ਘੋਸ਼ਿਤ ਕਰਨ ਦੀ ਆਖਰੀ ਮਿਤੀ 31 ਅਗਸਤ ਸੀ। ਮੁੱਖ ਸਕੱਤਰ ਨੇ 17 ਅਗਸਤ ਨੂੰ ਇਕ ਸਰਕਾਰੀ ਹੁਕਮ ਰਾਹੀਂ ਸਾਰੇ ਮੁਲਾਜ਼ਮਾਂ ਨੂੰ ਆਪਣੀ ਜਾਇਦਾਦ ਦਾ ਖੁਲਾਸਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਇਲਾਵਾ ਸਾਰੇ ਵਿਭਾਗਾਂ ਨੂੰ ਅਗਸਤ ਮਹੀਨੇ ਦੀ ਤਨਖਾਹ 31 ਅਗਸਤ ਤੱਕ ਆਪਣੀ ਜਾਇਦਾਦ ਦਾ ਵੇਰਵਾ ਦੇਣ ਵਾਲਿਆਂ ਨੂੰ ਹੀ ਦੇਣ ਦੇ ਆਦੇਸ਼ ਦਿੱਤੇ ਗਏ।
ਇਹ ਵੀ ਪੜ੍ਹੋ - ਜਬਰ-ਜ਼ਿਨਾਹ ਦਾ ਵਿਰੋਧ ਕਰਨ 'ਤੇ ਨੌਜਵਾਨ ਨੇ ਦੋਸਤ ਦੇ ਗੁਪਤ ਅੰਗ 'ਚ ਕੰਪ੍ਰੈਸ਼ਰ ਨਾਲ ਭਰੀ ਹਵਾ, ਫਿਰ ਹੋਇਆ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ 9 ਨਕਸਲੀ ਢੇਰ
NEXT STORY