ਨਵੀਂ ਦਿੱਲੀ (ਭਾਸ਼ਾ)- ਸਰਕਾਰ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ 2 ਦਸੰਬਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸਰਦ ਰੁੱਤ ਸੈਸ਼ਨ 4 ਦਸੰਬਰ ਨੂੰ ਸ਼ੁਰੂ ਹੋਵੇਗਾ ਅਤੇ 22 ਦਸੰਬਰ ਨੂੰ ਖਤਮ ਹੋਵੇਗਾ। ਆਮ ਤੌਰ ’ਤੇ ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਸਰਬ ਪਾਰਟੀ ਮੀਟਿੰਗ ਸੱਦੀ ਜਾਂਦੀ ਹੈ ਪਰ ਇਸ ਵਾਰ 3 ਦਸੰਬਰ ਨੂੰ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਹੋਣ ਕਾਰਨ ਇਸ ਨੂੰ 2 ਦਸੰਬਰ ਨੂੰ ਸੱਦਿਆ ਗਿਆ ਹੈ। ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਅਸਰ ਇਸ ਸੈਸ਼ਨ ’ਤੇ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ : ਥਾਈਲੈਂਡ ਦੇ ਯਾਤਰੀਆਂ ਲਈ ਏਅਰ ਇੰਡੀਆ ਦਾ ਵੱਡਾ ਐਲਾਨ, 15 ਦਸੰਬਰ ਤੋਂ ਮਿਲੇਗੀ ਇਹ ਖ਼ਾਸ ਸਹੂਲਤ
ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਖਿਲਾਫ ਲੱਗੇ ‘ਪੈਸੇ ਲੈ ਕੇ ਸਵਾਲ ਪੁੱਛਣ’ ਦੇ ਦੋਸ਼ਾਂ ਨਾਲ ਜੁੜੇ ਮਾਮਲੇ ’ਚ ਲੋਕ ਸਭਾ ਦੀ ਐਥਿਕਸ ਕਮੇਟੀ ਦੀ ਰਿਪੋਰਟ ਵੀ ਇਸ ਸੈਸ਼ਨ ਦੌਰਾਨ ਸਦਨ ’ਚ ਪੇਸ਼ ਕੀਤੀ ਜਾਵੇਗੀ। ਕਮੇਟੀ ਨੇ ਮੋਇਤਰਾ ਨੂੰ ਲੋਕ ਸਭਾ ਤੋਂ ਬਰਖਾਸਤ ਕਰਨ ਦੀ ਸਿਫਾਰਿਸ਼ ਕੀਤੀ ਹੈ। ਮੁੱਖ ਅਪਰਾਧਿਕ ਕਾਨੂੰਨਾਂ ਦੀ ਥਾਂ ’ਤੇ ਲਿਆਂਦੇ ਗਏ ਤਿੰਨ ਬਿੱਲਾਂ ’ਤੇ ਸੈਸ਼ਨ ਦੌਰਾਨ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਦਿਤਿਆ ਐੱਲ-1 ਪੁਲਾੜੀ ਜਹਾਜ਼ ਆਪਣੇ ਅੰਤਿਮ ਪੜਾਅ ਨੇੜੇ: ਸੋਮਨਾਥ
NEXT STORY