ਲਖਨਊ- ਬਹੁਜਨ ਸਮਾਜ ਪਾਰਟੀ (ਬਸਪ) ਦੀ ਪ੍ਰਧਾਨ ਮਾਇਆਵਤੀ ਨੇ ਸਰਕਾਰ 'ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੜ੍ਹ ਦੀ ਸਮੱਸਿਆਂ ਨਾਲ ਨਜਿੱਠਣ 'ਚ ਨਾਕਾਮ ਰਹਿਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸਿਰਫ਼ ਰਾਹਤ ਹੀ ਨਹੀਂ ਸਗੋਂ ਹੜ੍ਹ ਦੇ ਹੱਲ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।

ਮਾਇਆਵਤੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਕੀਤਾ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਮੋਹਲੇਧਾਰ ਮੀਂਹ ਕਾਰਨ ਆਏ ਹੜ੍ਹ ਨਾਲ ਪੈਦਾ ਹੋਈ ਸਥਿਤੀ ਨਾਲ ਸਹੀ ਢੰਗ ਨਾਲ ਨਾ ਨਜਿੱਠਣ ਕਾਰਨ ਲੱਖਾਂ ਪਰਿਵਾਰਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ। ਅਜਿਹੀ ਤਬਾਹੀ ਲੋਕਾਂ ਦੀ ਜ਼ਿੰਦਗੀ ਬਰਬਾਦ ਕਰ ਦਿੰਦੀ ਹੈ। ਜ਼ਿਕਰਯੋਗ ਹੈ ਕਿ ਗੁਜਰਾਤ ਅਤੇ ਤ੍ਰਿਪੁਰਾ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਖ਼ਾਸ ਕਰ ਕੇ ਮੱਧ ਅਤੇ ਪੱਛਮੀ ਖੇਤਰ 'ਚ ਮੋਹਲੇਧਾਰ ਮੀਂਹ ਅਤੇ ਹੜ੍ਹ ਕਾਰਨ ਹਾਲਾਤ ਵਿਗੜ ਗਏ ਹਨ।
ਅੱਜ ਤੋਂ ਬਦਲ ਗਏ ਹਨ ਕਈ ਨਿਯਮ, ਜਾਣੋ ਆਮ ਆਦਮੀ ’ਤੇ ਕੀ ਪਵੇਗਾ ਅਸਰ!
NEXT STORY