ਚੰਡੀਗੜ੍ਹ- ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਬੱਚਿਆਂ ਦੇ ਸਿੱਖਿਆ ਦੇ ਭੱਤੇ 'ਚ ਵਾਧਾ ਕਰ ਦਿੱਤਾ ਹੈ। ਵੱਧਦੀ ਮਹਿੰਗਾਈ ਨੂੰ ਵੇਖਦੇ ਹੋਏ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਬੱਚਿਆਂ ਦੇ ਸਿੱਖਿਆ ਭੱਤੇ ਨੂੰ ਵਧਾਉਣ ਦਾ ਵੱਡਾ ਫ਼ੈਸਲਾ ਲਿਆ ਹੈ।
ਪਹਿਲਾ ਸਰਕਾਰੀ ਮੁਲਾਜ਼ਮਾਂ ਨੂੰ ਬੱਚਿਆਂ ਲਈ ਸਿੱਖਿਆ ਭੱਤਾ 1125 ਰੁਪਏ ਮਿਲਿਆ ਕਰਦੇ ਸਨ, ਜਿਸ ਵਿਚ ਹੁਣ ਇਜ਼ਾਫਾ ਕਰ ਦਿੱਤਾ ਗਿਆ ਹੈ। ਹੁਣ ਨਾਇਬ ਸਿੰਘ ਸੈਣੀ ਸਰਕਾਰ ਨੇ ਇਸ ਨੂੰ ਵਧਾ ਕੇ 2812 ਰੁਪਏ ਕਰਨ ਦਿੱਤਾ ਹੈ। ਸਰਕਾਰ ਵਲੋਂ ਲੈ ਕੇ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਨਵੀਂ ਗੱਡੀ ਦੀ ਖਰੀਦ ’ਤੇ ਮਿਲੇਗੀ 50% ਦੀ ਟੈਕਸ ਛੋਟ, ਟ੍ਰਾਂਸਪੋਰਟ ਮੰਤਰਾਲਾ ਨੇ ਜਾਰੀ ਕੀਤਾ ਮਤਾ
NEXT STORY