ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇਸ਼ ਤੋਂ ਅੱਤਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ। ਸ਼ਾਹ ਨੇ ਇਹ ਵੀ ਕਿਹਾ ਕਿ ਦੇਸ਼ ਵਲੋਂ ਅਪਣਾਈ ਗਈ ਅੱਤਵਾਦ ਦੇ ਪ੍ਰਤੀ ਬਿਲਕੁੱਲ ਬਰਦਾਸ਼ਤ ਨਹੀਂ ਕਰਨ ਦੀ ਨੀਤੀ ਦੇ ਪਿੱਛੇ ਪ੍ਰਧਾਨ ਮੰਤਰੀ ਮੋਦੀ ਦੀ ਦ੍ਰਿਸ਼ਟੀਕੋਣ ਹੈ।
ਇਹ ਵੀ ਪੜ੍ਹੋ : ਨਰਾਤਿਆਂ ਤੋਂ ਪਹਿਲਾਂ ਮਾਤਾ ਵੈਸ਼ਣੋ ਦੇਵੀ ਦੇ ਭਗਤਾਂ ਨੂੰ ਮਿਲੀ ਵੱਡੀ ਸੌਗਾਤ
ਗ੍ਰਹਿ ਮੰਤਰੀ ਨੇ ਇਹ ਗੱਲ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਵਲੋਂ ਆਯੋਜਿਤ ਅੱਤਵਾਦ ਵਿਰੋਧੀ ਸੰਮੇਲਨ ਤੋਂ ਪਹਿਲੇ ਕਹੀ, ਜਿਸ ਦਾ ਉਹ ਇੱਥੇ ਉਦਘਾਟਨ ਕਰਨਗੇ। ਉਨ੍ਹਾਂ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਕੀਤਾ,''ਮੋਦੀ ਸਰਕਾਰ ਸਾਡੇ ਦੇਸ਼ ਤੋਂ ਅੱਤਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ। ਅੱਜ ਨਵੀਂ ਦਿੱਲੀ 'ਚ ਐੱਨ.ਆਈ.ਏ. ਵਲੋਂ ਆਯੋਜਿਤ 'ਤੀਜੇ ਅੱਤਵਾਦ ਵਿਰੋਧੀ ਸੰਮੇਲਨ' ਦਾ ਉਦਘਾਟਨ ਕਰਾਂਗਾ ਅਤੇ ਸਾਡੇ ਦੇਸ਼ ਵਲੋਂ ਅਪਣਾਈ ਗਈ ਅੱਤਵਾਦ ਦੇ ਪ੍ਰਤੀ ਬਿਲਕੁੱਲ ਬਰਦਾਸ਼ਤ ਨਹੀਂ ਕਰਨ ਦੀ ਨੀਤੀ ਦੇ ਪਿੱਛੇ ਮੋਦੀ ਜੀ ਦੇ ਦ੍ਰਿਸ਼ਟੀਕੋਣ ਨੂੰ ਸਪੱਸ਼ਟ ਕਰਾਂਗਾ।''
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੱਧ ਪ੍ਰਦੇਸ਼ ਦੇ ਦੌਰੇ 'ਤੇ PM ਮੋਦੀ, 12600 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ
NEXT STORY