ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ 'ਤੇ ਰੋਕ ਲਗਾਉਣ ਅਤੇ ਸਿਸਟਮ 'ਚ ਪਾਰਦਰਸ਼ਤਾ ਲਿਆਉਣ ਲਈ ਇਕ ਨਵੇਂ ਕਾਨੂੰਨ 'ਤੇ ਵਿਚਾਰ ਕਰ ਰਹੀ ਹੈ। ਸੁੱਖੂ ਨੇ ਸੂਬੇ ਦੇ ਬਜਟ (ਵਿੱਤੀ ਸਾਲ 2024-25) ਲਈ ਵਿਕਾਸ ਨਾਲ ਸਬੰਧਤ ਯੋਜਨਾਵਾਂ ਨੂੰ ਤਰਜੀਹ ਦੇਣ ਸਬੰਧੀ ਵਿਧਾਇਕਾਂ ਨਾਲ ਮੀਟਿੰਗਾਂ ਦੀ ਪ੍ਰਧਾਨਗੀ ਵੀ ਕੀਤੀ। ਸੁੱਖੂ ਨੇ ਪਹਿਲੇ ਸੈਸ਼ਨ ਵਿੱਚ ਊਨਾ, ਹਮੀਰਪੁਰ ਅਤੇ ਸਿਰਮੌਰ ਜ਼ਿਲ੍ਹਿਆਂ ਦੇ ਵਿਧਾਇਕਾਂ ਅਤੇ ਦੂਜੇ ਸੈਸ਼ਨ ਦੌਰਾਨ ਸੋਲਨ, ਚੰਬਾ, ਬਿਲਾਸਪੁਰ ਅਤੇ ਲਾਹੌਲ-ਸਪੀਤੀ ਜ਼ਿਲ੍ਹਿਆਂ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ।
ਇਹ ਵੀ ਪੜ੍ਹੋ - ਮਨੀ ਲਾਂਡਰਿੰਗ ਮਾਮਲਾ: ਈਡੀ ਨੇ ਲਾਲੂ ਯਾਦਵ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
ਸੁੱਖੂ ਨੇ ਕਿਹਾ, ''ਅਸੀਂ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਪ੍ਰਦਾਨ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹਾਂ।'' ਇਕ ਅਧਿਕਾਰਤ ਬਿਆਨ ਮੁਤਾਬਕ ਸੁੱਖੂ ਨੇ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ 'ਤੇ ਰੋਕ ਲਗਾਉਣ ਅਤੇ ਸਿਸਟਮ 'ਚ ਪਾਰਦਰਸ਼ਤਾ ਲਿਆਉਣ ਲਈ ਨਵੇਂ ਕਦਮ ਚੁੱਕ ਰਹੀ ਹੈ ਅਤੇ ਕਾਨੂੰਨ 'ਤੇ ਵਿਚਾਰ ਕਰ ਰਹੀ ਹੈ। ਸੁੱਖੂ ਨੇ ਇਹ ਵੀ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਅਤੇ ਕੁਸ਼ਲ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ 'ਗੜਗੜ ਗਾਉਂ ਕੇ ਦੁਆਰ' ਪ੍ਰੋਗਰਾਮ ਸ਼ੁਰੂ ਕੀਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਦਿੱਲੀ 'ਚ ਵਕੀਲ ਨੇ ਚੈਂਬਰ 'ਚੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਬਰਾਮਦ
NEXT STORY