ਗੋਰਖਪੁਰ (ਯੂਪੀ) : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਹੀ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਸਰਕਾਰੀ ਨੌਕਰੀਆਂ ਦਾ 'ਹੜ੍ਹ' ਆਇਆ ਹੈ ਅਤੇ ਸੂਬੇ ਵਿੱਚ ਨਿਵੇਸ਼ ਦਾ ਅਨੁਕੂਲ ਮਾਹੌਲ ਬਣਨ ਨਾਲ ਨਿੱਜੀ ਖੇਤਰ ਵਿੱਚ ਹੋਏ ਨਿਵੇਸ਼ ਰਾਹੀਂ 60 ਲੱਖ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਨਾਲ ਜੋੜਿਆ ਗਿਆ ਹੈ।
ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!
ਮੁੱਖ ਮੰਤਰੀ ਨੇ ਗੋਰਖਪੁਰ ਇੰਡਸਟਰੀਅਲ ਡਿਵੈਲਪਮੈਂਟ ਅਥਾਰਟੀ ਖੇਤਰ ਵਿੱਚ 2,251 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ 60 ਹਜ਼ਾਰ ਤੋਂ ਵੱਧ ਕਾਂਸਟੇਬਲਾਂ ਦੀ ਭਰਤੀ, ਮੁੱਖ ਸੇਵਿਕਾਵਾਂ ਦੀ ਨਿਯੁਕਤੀ ਅਤੇ ਨੇੜਲੇ ਭਵਿੱਖ ਵਿੱਚ ਕੀਤੀਆਂ ਜਾਣ ਵਾਲੀਆਂ ਭਰਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ, "ਉੱਤਰ ਪ੍ਰਦੇਸ਼ ਸਰਕਾਰ ਨੇ ਹਾਲ ਹੀ ਵਿੱਚ 60 ਹਜ਼ਾਰ ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਨਿਯੁਕਤੀ ਕੀਤੀ ਹੈ। ਗੋਰਖਪੁਰ ਤੋਂ ਵੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ।''
ਇਹ ਵੀ ਪੜ੍ਹੋ : 4 ਸਤੰਬਰ ਨੂੰ ਬੰਦ ਦਾ ਐਲਾਨ!
ਉਹਨਾਂ ਕਿਹਾ ਕਿ 2,538 ਬਾਲ ਵਿਕਾਸ ਮੁੱਖ ਸੇਵਿਕਾਵਾਂ ਦੀ ਭਰਤੀ ਪ੍ਰਕਿਰਿਆ ਪੂਰੀ ਹੋ ਗਈ ਹੈ। ਹੁਣ ਸਰਕਾਰ ਸਟਾਫ ਨਰਸਾਂ ਅਤੇ ਅਧਿਆਪਕਾਂ ਲਈ ਵੱਡੇ ਪੱਧਰ 'ਤੇ ਭਰਤੀ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ। ਸਬ-ਇੰਸਪੈਕਟਰ ਭਰਤੀ ਪ੍ਰਕਿਰਿਆ ਦੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਨਵੀਂ ਭਰਤੀ ਲਈ ਇਸ਼ਤਿਹਾਰ ਵੀ ਜਲਦੀ ਹੀ ਜਾਰੀ ਕੀਤੇ ਜਾਣਗੇ। ਆਦਿੱਤਿਆਨਾਥ ਨੇ ਦਾਅਵਾ ਕੀਤਾ, "ਸਰਕਾਰੀ ਖੇਤਰ ਵਿੱਚ ਵੀ ਨੌਕਰੀਆਂ ਦਾ ਹੜ੍ਹ ਆਇਆ ਹੈ... ਹਰ ਜਗ੍ਹਾ ਨੌਕਰੀਆਂ ਹੀ ਨੌਕਰੀਆਂ ਹਨ। ਹਰ ਜਗ੍ਹਾ ਰੁਜ਼ਗਾਰ ਹੈ... ਸਰਕਾਰ ਚਾਹੁੰਦੀ ਹੈ ਕਿ ਉੱਤਰ ਪ੍ਰਦੇਸ਼ ਦੇ ਨੌਜਵਾਨਾਂ ਨੂੰ ਕਿਤੇ ਹੋਰ ਹੱਥ ਫੈਲਾਉਣ ਦੀ ਨੌਬਤ ਨਾ ਆਵੇ। ਉੱਤਰ ਪ੍ਰਦੇਸ਼ ਦੇ ਨੌਜਵਾਨਾਂ ਨੂੰ ਉੱਤਰ ਪ੍ਰਦੇਸ਼ ਦੇ ਅੰਦਰ ਹੀ ਨੌਕਰੀਆਂ ਮਿਲਣੀਆਂ ਚਾਹੀਦੀਆਂ ਹਨ।"
ਇਹ ਵੀ ਪੜ੍ਹੋ : ਅਗਲੇ 3 ਘੰਟੇ ਖ਼ਤਰਨਾਕ! 9 ਸੂਬਿਆਂ 'ਚ ਭਾਰੀ ਮੀਂਹ, IMD ਵਲੋਂ Heavy Rain ਅਲਰਟ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਰਾਜਸਥਾਨ ਦੇ ਅਲਵਰ 'ਚ ਗਰੀਬ ਬੱਚਿਆਂ ਦੇ ਧਰਮ ਪਰਿਵਰਤਨ ਦੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ
NEXT STORY