ਸ਼੍ਰੀਨਗਰ- ਸ਼੍ਰੀਨਗਰ 'ਚ ਇਕ ਨਸ਼ੀਲੇ ਪਦਾਰਥ ਤਸਕਰ ਨਾਲ ਜੁੜੀ ਗੈਰ-ਕਾਨੂੰਨੀ ਰੂਪ ਨਾਲ ਬਣੀ ਤਿੰਨ ਮੰਜ਼ਿਲਾ ਰਿਹਾਇਸ਼ੀ ਇਮਾਰਤ ਨੂੰ ਵੀਰਵਾਰ ਨੂੰ ਢਾਹ ਦਿੱਤਾ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ਼੍ਰੀਨਗਰ ਪੁਲਸ ਦੇ ਮਾਲ ਵਿਭਾਗ ਦੇ ਸਹਿਯੋਗ ਨਾਲ ਰੈਨਾਵਾਰੀ ਦੇ ਮੁਮਖਾਨ ਮੁਹੱਲੇ 'ਚ ਨਸ਼ੀਲੇ ਪਦਾਰਥ ਤਸਕਰ ਸ਼ੇਖ ਤਸਦੁਕ ਦੀ ਇਮਾਰਤ ਨੂੰ ਢਾਹ ਦਿੱਤਾ। ਬੁਲਾਰੇ ਨੇ ਦੱਸਿਆ ਕਿ ਇਸ ਰਿਹਾਇਸ਼ੀ ਇਮਾਰਤ ਦੀ ਕੀਮਤ ਕਰੀਬ 2 ਕਰੋੜ ਰੁਪਏ ਦੱਸੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ 'ਨਸ਼ਾ ਮੁਕਤ ਜੰਮੂ ਕਸ਼ਮੀਰ ਮੁਹਿੰਮ' ਦੇ ਅਧੀਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਇਸ ਨਾਲ ਜੁੜੇ ਅਪਰਾਧਾਂ ਖ਼ਿਲਾਫ਼ ਪੁਲਸ ਵਲੋਂ ਚਲਾਈ ਜਾ ਰਹੀ ਲਗਾਤਾਰ ਮੁਹਿੰਮ ਦਾ ਹਿੱਸਾ ਹੈ।
ਬੁਲਾਰੇ ਅਨੁਸਾਰ, ਦੋਸ਼ੀ ਅਵੰਤੀਪੋਰਾ ਅਤੇ ਬਡਗਾਮ 'ਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨਡੀਪੀਐੱਸ) ਐਕਟ ਦੇ ਅਧੀਨ ਦਰਜ ਕਈ ਮਾਮਲਿਆਂ 'ਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਤਸਦੁਕ ਦੀ ਪਤਨੀ ਸ਼ੇਖ ਮਾਰੂਫਾ ਵੀ ਪੁਲਵਾਮਾ 'ਚ ਐੱਨਡੀਪੀਐੱਸ ਐਕਟ ਦੇ ਅਧੀਨ ਦਰਜ ਇਕ ਮਾਮਲੇ 'ਚ ਸ਼ਾਮਲ ਹੈ। ਬੁਲਾਰੇ ਨੇ ਕਿਹਾ ਕਿ ਦੋਸ਼ੀ ਦੀ ਜਾਇਦਾਦ ਦੀ ਵਿਸਤ੍ਰਿਤ ਜਾਂਚ ਅਤੇ ਵੈਰੀਫਿਕੇਸ਼ਨ ਦੌਰਾਨ ਇਹ ਪਾਇਆ ਗਿਆ ਕਿ ਉਕਤ ਤਿੰਨ ਮੰਜ਼ਿਲਾ ਇਮਾਰਤ ਸਰਕਾਰੀ ਜ਼ਮੀਨ 'ਤੇ ਗੈਰ-ਕਾਨੂੰਨੀ ਕਬਜ਼ਾ ਕਰ ਕੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਕਮਾਏ ਪੈਸਿਆਂ ਨਾਲ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਸਾਰੇ ਜ਼ਰੂਰੀ ਕਾਨੂੰਨੀ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਅਤੇ ਕਾਨੂੰਨ ਦੀ ਉੱਚਿਤ ਪ੍ਰਕਿਰਿਆ ਅਨੁਸਾਰ, ਮਾਲ ਅਧਿਕਾਰੀਆਂ ਦੀ ਮੌਜੂਦਗੀ 'ਚ ਇਮਾਰਤ ਨੂੰ ਢਾਹ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ ਤੋਂ...
NEXT STORY