ਨਵੀਂ ਦਿੱਲੀ, (ਭਾਸ਼ਾ)- ਕਾਂਗਰਸ ਨੇ ਸ਼ੁੱਕਰਵਾਰ ਨੂੰ ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਕਿ ਮੋਦੀ ਸਰਕਾਰ ਹੁਣ ਚੀਨ ਦੀਆਂ ਕੰਪਨੀਆਂ ’ਤੇ ਲੱਗੀਆਂ ਪੰਜ ਸਾਲ ਪੁਰਾਣੀਆਂ ਪਾਬੰਦੀਆਂ ਨੂੰ ਹਟਾਉਣ ਦਾ ਪ੍ਰਸਤਾਵ ਰੱਖ ਰਹੀ ਹੈ ਤਾਂ ਕਿ ਉਹ ਭਾਰਤੀ ਸਰਕਾਰੀ ਠੇਕਿਆਂ ਲਈ ਬੋਲੀ ਲਾ ਸਕੇ। ਵਿਰੋਧੀ ਧਿਰ ਨੇ ਇਹ ਵੀ ਦਾਅਵਾ ਕੀਤਾ ਕਿ ਇਹ ਕਦਮ ਚੀਨੀ ਹਮਲਾਵਰ ਰੁਖ਼ ਦੇ ਸਾਹਮਣੇ ਇਕ ‘ਸੋਚੀ-ਸਮਝੀ ਆਤਮਸਮਰਪਣ ਨੀਤੀ’ ਤੋਂ ਘੱਟ ਨਹੀਂ ਹੈ।
ਕਾਂਗਰਸ ਨੇ ਇਹ ਵੀ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਦੇ ਆਉਣ ਵਾਲੇ ਬਜਟ ਸੈਸ਼ਨ ਦੌਰਾਨ ਚੀਨ ਨੀਤੀ ’ਤੇ ਆਪਣੀ ਸਰਕਾਰ ਵੱਲੋਂ ਅਚਾਨਕ ਲਏ ਗਏ ਇਸ ‘ਯੂ-ਟਰਨ’ ਬਾਰੇ ਸਪੱਸ਼ਟੀਕਰਨ ਦੇਣ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਸ ਮੁੱਦੇ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ। ਖੜਗੇ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ, ‘‘ਮੈਂ ਦੇਸ਼ ਨਹੀਂ ਝੁਕਣ ਦਿਆਂਗਾ। ਅੱਜ ਜੋ ਹੋ ਰਿਹਾ ਹੈ, ਉਹ ਬਿਲਕੁਲ ਉਸ ਦਾ ਉਲਟ ਹੈ। ਇਸ ਦੀ ਤਾਜ਼ਾ ਉਦਾਹਰਣ ਹੈ ਕਿ ਪੰਜ ਸਾਲ ਤੋਂ ਲੱਗੀ ਚੀਨੀ ਕੰਪਨੀਆਂ ’ਤੇ ਪਾਬੰਦੀ ਹਟਾਈ ਜਾ ਸਕਦੀ ਹੈ।’’
ਕੇਂਦਰੀ ਬਿਜਲੀ ਖੋਜ ਸੰਸਥਾਨ ਦੇ ਸੰਯੁਕਤ ਨਿਰਦੇਸ਼ਕ ਸਮੇਤ 2 ਗ੍ਰਿਫ਼ਤਾਰ
NEXT STORY