ਨਵੀਂ ਦਿੱਲੀ : ਕਾਂਗਰਸ ਨੇ ਸ਼ੁੱਕਰਵਾਰ ਨੂੰ ਸੰਸਦ 'ਚ ਗਤੀਰੋਧ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਰਹੱਸ ਦੀ ਗੱਲ ਹੈ ਕਿ ਸਰਕਾਰ ਸੰਸਦ ਦੀ ਕਾਰਵਾਈ ਨੂੰ ਮੁਲਤਵੀ ਕਰਨ ਤੋਂ ਰੋਕਣ ਲਈ ਕੁਝ ਕਿਉਂ ਨਹੀਂ ਕਰ ਰਹੀ ਹੈ। ਅਡਾਨੀ ਸਮੂਹ ਅਤੇ ਸੰਭਲ ਹਿੰਸਾ ਨਾਲ ਜੁੜੇ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸੋਮਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਇਹ ਵੀ ਪੜ੍ਹੋ - ਹੁਣ ਕੈਸ਼ ਨਾਲ ਨਹੀਂ ਖਰੀਦੀ ਜਾ ਸਕੇਗੀ 'ਸ਼ਰਾਬ', ਸ਼ੌਕੀਨਾਂ ਨੂੰ ਵੱਡਾ ਝਟਕਾ
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ 'ਐਕਸ' 'ਤੇ ਪੋਸਟ ਕੀਤਾ, ''ਮੋਦਾਨੀ ਮਾਮਲੇ 'ਤੇ ਸੰਸਦ ਦਾ ਇਕ ਹੋਰ ਦਿਨ ਇਸ ਤਰ੍ਹਾਂ ਖ਼ਤਮ ਹੋ ਗਿਆ ਹੈ। ਅੱਜ ਵੀ ਦੋਵਾਂ ਸਦਨਾਂ ਦੀ ਕਾਰਵਾਈ ਕੁਝ ਮਿੰਟਾਂ ਬਾਅਦ ਹੀ ਮੁਲਤਵੀ ਕਰ ਦਿੱਤੀ ਗਈ।'' ਉਹਨਾਂ ਕਿਹਾ, 'ਰਹਿਸ ਦੀ ਗੱਲ ਇਹ ਹੈ ਕਿ ਸਰਕਾਰ ਮੁਲਤਵੀ ਨੂੰ ਰੋਕਣ ਲਈ ਕੁਝ ਕਿਉਂ ਨਹੀਂ ਕਰ ਰਹੀ। ਇਸ ਦੇ ਉਲਟ ਉਹ ਵਿਸ਼ੇਸ਼ ਤੌਰ 'ਤੇ ਮੋਦਾਨੀ ਅਤੇ ਮਣੀਪੁਰ, ਸੰਭਲ ਅਤੇ ਦਿੱਲੀ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ 'ਭਾਰਤ' ਗਠਜੋੜ ਪਾਰਟੀਆਂ ਦੇ ਗੁੱਸੇ ਨੂੰ ਹੋਰ ਭੜਕਾਅ ਰਿਹਾ ਹੈ। ਰਮੇਸ਼ ਨੇ ਕਿਹਾ, "ਸਪੱਸ਼ਟ ਤੌਰ 'ਤੇ ਉਨ੍ਹਾਂ ਲਈ ਰੱਖਿਆਤਮਕ ਹੋਣ ਅਤੇ ਗ਼ਲਤੀ ਮੰਨਣ ਲਈ ਕਾਫੀ ਹੈ।''
ਇਹ ਵੀ ਪੜ੍ਹੋ - MRI ਮਸ਼ੀਨ 'ਚ ਪਿਆ ਮਰੀਜ਼ ਮਲਣ ਲੱਗਾ ਜਰਦਾ, ਵੀਡੀਓ ਵਾਇਰਲ, ਡਾਕਟਰ ਤੇ ਲੋਕ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਰਾਸ਼ਟਰ 'ਚ ਸਰਕਾਰ ਬਣਾਉਣ 'ਤੇ ਏਕਨਾਥ ਸ਼ਿੰਦੇ ਨੇ ਅਮਿਤ ਸ਼ਾਹ ਸਾਹਮਣੇ ਰੱਖੀਆਂ 4 ਵੱਡੀਆਂ ਮੰਗਾਂ
NEXT STORY