ਨਵੀਂ ਦਿੱਲੀ (ਵਾਰਤਾ)- ਸਰਕਾਰ ਨੇ ਸੰਸਦ ਦਾ ਸਰਦ ਰੁੱਤ ਸੈਸ਼ਨ 25 ਨਵੰਬਰ ਤੋਂ 20 ਦਸੰਬਰ ਤੱਕ ਆਯੋਜਿਤ ਕਰਨ ਦਾ ਮੰਗਲਵਾਰ ਨੂੰ ਐਲਾਨ ਕੀਤਾ। ਇਸ ਦੌਰਾਨ 26 ਨਵੰਬਰ ਨੂੰ ਸੰਵਿਧਾਨ ਦਿਵਸ 'ਤੇ ਸੰਵਿਧਾਨ ਸਦਨ ਦੇ ਕੇਂਦਰੀ ਰੂਮ 'ਚ ਸੰਵਿਧਾਨ ਦਿਵਸ ਸਮਾਰੋਹ ਦਾ ਆਯੋਜਿਤ ਕੀਤਾ ਜਾਵੇਗਾ। ਸੰਸਦੀ ਕਾਰਜ ਮੰਤਰੀ ਕਿਰੇਨ ਰਿਜਿਜੂ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਇਹ ਜਾਣਕਾਰੀ ਦਿੰਦੇ ਹੋਏ ਕਿਹਾ,''ਭਾਰਤ ਸਰਕਾਰ ਦੀ ਸਿਫ਼ਾਰਿਸ਼ 'ਤੇ ਮਾਨਯੋਗ ਰਾਸ਼ਟਰਪਤੀ ਨੇ ਸੰਸਦ ਦੇ ਦੋਵੇਂ ਸਦਨਾਂ ਨੂੰ ਸਰਦ ਰੁੱਤ ਸੈਸ਼ਨ ਲਈ 25 ਨਵੰਬਰ ਤੋਂ 20 ਦਸੰਬਰ 2024 ਤੱਕ ਚਲਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਹੈ।''
ਸੰਸਦ ਦੀ ਕਾਰਜਸੂਚੀ ਦੀ ਲੋੜ ਅਨੁਸਾਰ, ਸਰਦ ਰੁੱਤ ਸੈਸ਼ਨ ਦੀ ਮਿਆਦ 'ਚ ਸੋਧ ਕੀਤਾ ਜਾ ਸਕਦਾ ਹੈ। ਰਿਜਿਜੂ ਨੇ ਦੱਸਿਆ ਕਿ 26 ਨਵੰਬਰ ਨੂੰ ਸੰਵਿਧਾਨ ਦਿਵਸ 'ਤੇ ਸੰਵਿਧਾਨ ਨੂੰ ਅੰਗੀਕਾਰ ਕੀਤੇ ਜਾਣ ਦੀ 75ਵੀਂ ਵਰ੍ਹੇਗੰਢ ਮੌਕੇ ਇਕ ਸਮਾਰੋਹ ਸੰਵਿਧਾਨ ਸਦਨ ਦੇ ਕੇਂਦਰੀ ਰੂਮ 'ਚ ਆਯੋਜਿਤ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਥਾਣਾ ਕੰਪਲੈਕਸਾਂ ’ਚ ਨਹੀਂ ਬਣਗੇ ਮੰਦਰ, ਹਾਈ ਕੋਰਟ ਨੇ ਲਾਈ ਰੋਕ
NEXT STORY