ਨਵੀਂ ਦਿੱਲੀ— ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਕਿਹਾ ਹੈ ਕਿ ਸਰਕਾਰ ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਨਾਲ ਖੁੱਲ੍ਹੇ ਮਨ ਨਾਲ ਚਰਚਾ ਲਈ ਤਿਆਰ ਹੈ। ਤੋਮਰ ਨੇ ਸੰਸਦ ਭਵਨ ਕੰਪਲੈਕਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਖੇਤੀ ਸੁਧਾਰ ਕਾਨੂੰਨਾਂ ਦੀਆਂ ਜਿਨ੍ਹਾਂ ਵਿਵਸਥਾਵਾਂ ’ਤੇ ਇਤਰਾਜ਼ ਹੈ, ਉਸ ਨੂੰ ਦੱਸਣ, ਸਰਕਾਰ ਉਸ ਦਾ ਹੱਲ ਕਰੇਗੀ। ਸਰਕਾਰ ਅੱਜ ਵੀ ਖੁੱਲ੍ਹੇ ਮਨ ਨਾਲ ਕਿਸਾਨਾਂ ਨਾਲ ਚਰਚਾ ਕਰਨ ਲਈ ਤਿਆਰ ਹੈ।
ਇਹ ਵੀ ਪੜ੍ਹੋ: ਜੰਤਰ-ਮੰਤਰ ਪਹੁੰਚੇ ਕਿਸਾਨਾਂ ਦੀ ‘ਸੰਸਦ’ ਸ਼ੁਰੂ, ਟਿਕੈਤ ਬੋਲੇ- ਸ਼ਾਂਤੀਪੂਰਨ ਚੱਲਦਾ ਰਹੇਗਾ ਅੰਦੋਲਨ
ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ ਖੇਤੀ ਸੁਧਾਰ ਕਾਨੂੰਨਾਂ ਤੋਂ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ ਅਤੇ ਵਪਾਰੀਆਂ ਵਿਚ ਮੁਕਾਬਲਾ ਵਧੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦਾ ਸਨਮਾਨ ਕਰਦੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਉਪਲੱਬਧ ਕਰਵਾ ਰਹੀ ਹੈ। ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਖੇਤੀ ਸੁਧਾਰ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਲੈ ਕੇ ਕੇ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 7 ਮਹੀਨਿਆਂ ਤੋਂ ਵੱਧ ਸਮੇਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਹੱਲ ਨਹੀਂ ਹੋਇਆ ਹੈ। ਕਿਸਾਨ ਅੱਜ ਵੀ ਜੰਤਰ-ਮੰਤਰ ’ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ, ਜੋ ਕਿ ਸੰਸਦ ਦੇ ਮਾਨਸੂਨ ਸੈਸ਼ਨ ਤੱਕ ਚੱਲਦਾ ਰਹੇਗਾ।
ਇਹ ਵੀ ਪੜ੍ਹੋ: ਕਿਸਾਨਾਂ ਨਾਲ ਚਰਚਾ ਲਈ ਤਿਆਰ ਹਾਂ ਪਰ ਰੱਦ ਨਹੀਂ ਹੋਣਗੇ ਖੇਤੀ ਕਾਨੂੰਨ: ਤੋਮਰ
ਆਕਸੀਜਨ ਦੀ ਘਾਟ ਨਾਲ ਮੌਤ ਨਾ ਹੋਣ ਦਾ ਸੱਚ, ਰਾਹੁਲ ਬੋਲੇ- ‘ਸਭ ਯਾਦ ਰੱਖਿਆ ਜਾਵੇਗਾ’
NEXT STORY