ਨਵੀਂ ਦਿੱਲੀ- ਸਰਕਾਰ ਨੇ ਭਾਰਤ ਵਲੋਂ ਪਾਕਿਸਤਾਨ 'ਚ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ 'ਤੇ ਡਰੋਨ ਹਮਲੇ ਕੀਤੇ ਜਾਣ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ। ਪ੍ਰੈਸ ਇਨਫਰਮੇਸ਼ਨ ਬਿਊਰੋ (PIB) ਦੀ ਤੱਥ ਜਾਂਚ ਇਕਾਈ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਇਕ ਵੀਡੀਓ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਨੇ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ 'ਤੇ ਡਰੋਨ ਹਮਲੇ ਕੀਤੇ ਹਨ। ਇਹ ਦਾਅਵਾ ਪੂਰੀ ਤਰ੍ਹਾਂ ਝੂਠਾ ਹੈ। ਅਜਿਹੀ ਸਮੱਗਰੀ ਭਾਰਤ ਵਿਚ ਫਿਰਕੂ ਨਫ਼ਰਤ ਪੈਦਾ ਕਰਨ ਲਈ ਪ੍ਰਸਾਰਿਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪਾਕਿ ਦੀ ਨਾ'ਪਾਕ' ਸਾਜ਼ਿਸ਼ ! ਰਿਹਾਇਸ਼ੀ ਇਮਾਰਤਾਂ ਤੇ ਧਾਰਮਿਕ ਅਸਥਾਨਾਂ ਨੂੰ ਪਹੁੰਚਾ ਰਿਹੈ ਨੁਕਸਾਨ
ਸ੍ਰੀ ਨਨਕਾਣਾ ਸਾਹਿਬ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਹੈ ਅਤੇ ਇਹ ਗੁਰਦੁਆਰਾ ਸਾਹਿਬ ਸਿੱਖਾਂ ਲਈ ਇਕ ਸਤਿਕਾਰਯੋਗ ਸਥਾਨ ਹੈ। ਸਰਕਾਰ ਨੇ ਕੁਝ ਸੋਸ਼ਲ ਮੀਡੀਆ ਪੋਸਟਾਂ ਨੂੰ ਫਰਜ਼ੀ ਕਹਿ ਕੇ ਖਾਰਜ ਕਰ ਦਿੱਤਾ, ਜਿਸ 'ਚ ਦਾਅਵਾ ਕੀਤਾ ਗਿਆ ਸੀ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ) ਵਿਚ ਇਕ ਭਾਰਤੀ ਪਾਇਲਟ ਨੂੰ ਉਸ ਦੇ ਲੜਾਕੂ ਜਹਾਜ਼ 'ਚੋਂ ਬਾਹਰ ਕੱਢ ਦਿੱਤਾ ਗਿਆ ਅਤੇ ਪਾਕਿਸਤਾਨ 'ਚ ਇਕ ਮਹਿਲਾ ਹਵਾਈ ਫੌਜ ਪਾਇਲਟ ਨੂੰ ਫੜ ਲਿਆ ਗਿਆ। ਸਰਕਾਰ ਨੇ ਇਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਕਿ ਪਾਕਿਸਤਾਨ ਵੱਲੋਂ ਸਾਈਬਰ ਹਮਲੇ ਕਾਰਨ ਮੁੰਬਈ-ਦਿੱਲੀ ਹਵਾਈ ਰਸਤਾ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। ਸਰਕਾਰ ਨੇ ਕਿਹਾ ਕਿ ਇਹ ਦਾਅਵੇ ਬਿਲਕੁਲ ਝੂਠੇ ਹਨ।
ਇਹ ਵੀ ਪੜ੍ਹੋ- ਭਾਰਤ ਵਲੋਂ ਮੂੰਹ-ਤੋੜ ਜਵਾਬ, ਮਾਰ ਡਿਗਾਏ ਪਾਕਿਸਤਾਨ ਦੇ ਦੋ ਫਾਈਟਰ ਜੈੱਟ
ਭਾਰਤ-ਪਾਕਿ ਤਣਾਅ ਦਰਮਿਆਨ ਵਿੱਤ ਮੰਤਰੀ ਨੇ ਕੀਤੀ ਉੱਚ ਪੱਧਰੀ ਮੀਟਿੰਗ , ਦਿੱਤੇ ਮਹੱਤਵਪੂਰਨ ਨਿਰਦੇਸ਼
NEXT STORY