ਧਮਤਰੀ (ਭਾਸ਼ਾ) – ਛੱਤੀਸਗੜ੍ਹ ਦੇ ਧਮਤਰੀ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਵਿਚ 35 ਵਿਦਿਆਰਥੀਆਂ ਨੇ ਕਿਸੇ ਆਪਣੇ ਗੁੱਟਾਂ ਨੂੰ ਕਿਸੇ ਤੇਜ਼ਧਾਰ ਵਸਤੂ ਨਾਲ ਵੱਢ ਲਿਆ, ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਅਧਿਆਪਕਾਂ ਨੂੰ ਵਿਦਿਆਰਥੀਆਂ ’ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ
ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੁਰੂਦ ਬਲਾਕ ਅਧੀਨ ਆਉਂਦੇ ਦਹਦਹਾ ਪਿੰਡ ਵਿਚ ਸਥਿਤ ਸਰਕਾਰੀ ਮਿਡਲ ਸਕੂਲ ਦੇ 35 ਵਿਦਿਆਰਥੀਆਂ ਦੇ ਗੁੱਟਾਂ ’ਤੇ ਸੱਟ ਦੇ ਨਿਸ਼ਾਨ ਮਿਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੁਰੂਦ ਇਲਾਕੇ ਦੇ ਬਲਾਕ ਸਿੱਖਿਆ ਅਫ਼ਸਰ ਚੰਦਰ ਕੁਮਾਰ ਸਾਹੂ ਨੇ ਦੱਸਿਆ ਕਿ ਇਹ ਮਾਮਲਾ 13 ਫਰਵਰੀ ਨੂੰ ਸਾਹਮਣੇ ਆਇਆ ਸੀ। ਇਹ 15 ਤੋਂ 20 ਦਿਨ ਪੁਰਾਣਾ ਮਾਮਲਾ ਹੈ। ਸਾਹੂ ਨੇ ਦੱਸਿਆ ਕਿ ਡਾਕਟਰਾਂ ਦੀ ਟੀਮ ਨੇ ਮਾਮਲੇ ਦੀ ਜਾਂਚ ਕੀਤੀ ਹੈ। ਉਨ੍ਹਾਂ ਨੂੰ ਖ਼ਦਸ਼ਾ ਹੈ ਕਿ ਬੱਚਿਆਂ ਨੇ ਨਸ਼ੇ ਕਾਰਨ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।
ਇਹ ਵੀ ਪੜ੍ਹੋ : ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ! ਲੱਗੇਗਾ ਮੋਟਾ ਜੁਰਮਾਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਿੱਲੀ 'ਚ ਖ਼ੂਨੀ ਵਾਰਦਾਤ: ਸੰਜੇ ਝੀਲ ਕੋਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
NEXT STORY