ਨਵੀਂ ਦਿੱਲੀ (ਭਾਸ਼ਾ)- ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੇ ਸ਼ਨੀਵਾਰ ਨੂੰ ਕਿਹਾ ਕਿ ਵਿਗਿਆਨ ਨੂੰ ਲੋਕਪ੍ਰਿਯ ਬਣਾਉਣ ਲਈ 35 ਸਾਲ ਪਹਿਲਾਂ ਸਥਾਪਿਤ ਕੀਤੀ ਗਈ ਖੁਦਮੁਖਤਿਆਰੀ ਸੰਸਥਾ 'ਵਿਗਿਆਨ ਪ੍ਰਸਾਰ' ਨੂੰ ਬੰਦ ਕਰ ਦਿੱਤਾ ਗਿਆ ਹੈ। ਸਰਕਾਰ ਨੇ ਸ਼ਨੀਵਾਰ ਨੂੰ ਜਾਰੀ ਇਕ ਬਿਆਨ 'ਚ ਕਿਹਾ ਕਿ ਉਸ ਨੇ 12 ਅਕਤੂਬਰ 1989 ਨੂੰ ਸਥਾਪਿਤ ਵਿਗਿਆਨ ਪ੍ਰਸਾਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ 'ਚ ਕਿਹਾ ਗਿਆ ਹੈ,''ਇਹ ਨਿਰਦੇਸ਼ ਦਿੱਤਾ ਗਿਆ ਸੀ ਸਮਾਪਨ ਦੀ ਪ੍ਰਕਿਰਿਆ ਕੈਬਨਿਟ ਦੇ ਫ਼ੈਸਲੇ ਦੀ ਤਾਰੀਖ਼-6 ਸਤੰਬਰ 2023 ਤੋਂ 9 ਮਹੀਨੇ ਦੀ ਮਿਆਦ ਦੇ ਅੰਦਰ ਪੂਰੀ ਕੀਤੀ ਜਾਵੇ। ਫ਼ੈਸਲੇ ਅਨੁਸਾਰ, ਵਿਗਿਆਨ ਪ੍ਰਸਾਰ ਨੂੰ ਬੰਦ ਕਰਨ ਲਈ ਸਾਰੀਆਂ ਜ਼ਰੂਰੀ ਕਾਰਵਾਈਆਂ ਪੂਰੀ ਕਰ ਲਈਆਂ ਗਈਆਂ ਹਨ ਅਤੇ ਇਹ 21 ਅਕਤੂਬਰ ਦੀ ਦੁਪਹਿਰ ਤੋਂ ਬੰਦ ਹਨ।''
ਇਸ ਵਿਚ ਕਿਹਾ ਗਿਆ ਹੈ ਕਿ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਅਧੀਨ ਇਕ ਖੁਦਮੁਖਤਿਆਰ ਸੰਸਥਾ 'ਨੈਸ਼ਨਲ ਇਨੋਵੇਸ਼ਨ ਫਾਊਂਡੇਸ਼ਨ', ਗਾਂਧੀਨਗਰ ਨੂੰ ਬਾਕੀ ਪ੍ਰਸਾਸਨਿਕ ਅਤੇ ਕਾਨੂੰਨੀ ਮਾਮਲਿਆਂ ਅਤੇ ਫੁਟਕਲ ਕੰਮਾਂ ਨਾਲ ਨਜਿੱਠਣ ਦਾ ਕੰਮ ਸੌਂਪਿਆ ਗਿਆ ਹੈ। ਵਿਗਿਆਨ ਪ੍ਰਸਾਰ ਦਾ ਮੁੱਖ ਉਦੇਸ਼ ਵਿਗਿਆਨਕ ਗਿਆਨ ਨੂੰ ਉਤਸ਼ਾਹਿਤ ਕਰਨ ਅਤੇ ਤਰਕਸ਼ੀਲ ਦ੍ਰਿਸ਼ਟੀਕੋਣ ਨੂੰ ਉਤਸ਼ਾਹ ਦੇ ਕੇ ਵਿਗਿਆਨ ਨੂੰ ਲੋਕਪ੍ਰਿਯ ਬਣਾਉਣ ਦੇ ਸਰਕਾਰ ਦੇ ਏਜੰਡੇ ਨੂੰ ਅੱਗੇ ਵਧਾਉਣਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਦੀ ਫਿਰ ਵਿਦੇਸ਼ ਗਏ ਪਰ ਮਣੀਪੁਰ ਜਾਣ ਤੋਂ ਕਿਉਂ ਕਰ ਰਹੇ ਹਨ ਇਨਕਾਰ : ਜੈਰਾਮ ਰਮੇਸ਼
NEXT STORY