ਲਖਨਊ (ਭਾਸ਼ਾ)— ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਨੂੰ ਵਿਰੋਧੀ ਧਿਰ ਦੇ 12 ਮੈਂਬਰਾਂ ਦੇ ਮੁਅੱਤਲ ਦਾ ਮਾਮਲਾ ਗੱਲਬਾਤ ਨਾਲ ਸੁਲਝਾਉਣਾ ਚਾਹੀਦਾ ਹੈ ਅਤੇ ਇਸ ’ਤੇ ਸਖ਼ਤ ਰਵੱਈਆ ਨਹੀਂ ਅਪਣਾਉਣਾ ਚਾਹੀਦਾ। ਇੱਥੇ ਬਸਪਾ ਹੈੱਡਕੁਆਰਟਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਵਿਚ ਰਾਜ ਸਭਾ ਤੋਂ 12 ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਮੁਅੱਤਲ ਬਾਰੇ ਪੁੱਛੇ ਜਾਣ ’ਤੇ ਮਾਇਆਵਤੀ ਨੇ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿਚ ਸਖ਼ਤ ਰਵੱਈਆ ਨਹੀਂ ਅਪਣਾਉਣਾ ਚਾਹੀਦਾ ਅਤੇ ਗੱਲਬਾਤ ਨਾਲ ਹੀ ਮਸਲੇ ਨੂੰ ਸੁਲਝਾਉਣਾ ਚਾਹੀਦਾ ਹੈ। ਮਾਮਲੇ ਪਿਛਲੇ ਸੰਸਦ ਸੈਸ਼ਨ ਦਾ ਹੈ ਅਤੇ ਹੁਣ ਸਰਦ ਰੁੱਤ ਸੈਸ਼ਨ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਸ਼ਸ਼ੀ ਥਰੂਰ ਦੇ 6 ਮਹਿਲਾ ਸੰਸਦ ਮੈਂਬਰਾਂ ਨਾਲ ਸੈਲਫ਼ੀ ਪੋਸਟ ਕਰਨ ’ਤੇ ਖੜ੍ਹਾ ਹੋਇਆ ਵਿਵਾਦ, ਮੰਗੀ ਮੁਆਫ਼ੀ
ਦਰਅਸਲ ਸੰਸਦ ਦੇ ਸੋਮਵਾਰ ਨੂੰ ਸ਼ੁਰੂ ਹੋਏ ਸਰਦਰੁੱਤ ਸੈਸ਼ਨ ਦੇ ਪਹਿਲੇ ਦਿਨ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਧਿਰਾਂ ਦੇ 12 ਮੈਂਬਰਾਂ ਨੂੰ ਪਿਛਲੇ ਮਾਨਸੂਨ ਸੈਸ਼ਨ ਦੌਰਾਨ ਅਨੁਸ਼ਾਸਨਹੀਨਤਾ ਦੇ ਦੋਸ਼ ਵਿਚ ਮੌਜੂਦਾ ਸੈਸ਼ਨ ਦੇ ਬਾਕੀ ਸਮੇਂ ਲਈ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ। ਰਾਜ ਸਭਾ ਵਿਚ ਉੱਪ ਸਭਾਪਤੀ ਹਰੀਵੰਸ਼ ਦੀ ਆਗਿਆ ਨਾਲ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਇਸ ਸਿਲਸਿਲੇ ’ਚ ਇਕ ਮਤਾ ਰੱਖਿਆ, ਜਿਸ ਨੂੰ ਵਿਰੋਧੀ ਧਿਰ ਦੇ ਹੰਮਾਗੇ ਦਰਮਿਆਨ ਸਦਨ ਨੇ ਮਨਜ਼ੂਰੀ ਦੇ ਦਿੱਤੀ। ਜਿਨ੍ਹਾਂ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ’ਚ ਕਾਂਗਰਸ ਦੇ 6, ਤ੍ਰਿਣਮੂਲ ਕਾਂਗਰਸ ਅਤੇ ਸ਼ਿਵ ਸੈਨਾ ਦੇ 2-2 ਅਤੇ ਭਾਕਪਾ ਅਤੇ ਮਾਕਪਾ ਦੇ 1-1 ਮੈਂਬਰ ਸ਼ਾਮਲ ਹਨ।
ਇਹ ਵੀ ਪੜ੍ਹੋ: ਸੰਸਦ ਸੈਸ਼ਨ: ਰਾਜ ਸਭਾ ’ਚ ਵਿਰੋਧੀ ਧਿਰ ਦੇ 12 ਮੈਂਬਰਾਂ ਨੂੰ ਬਾਕੀ ਸੈਸ਼ਨ ਲਈ ਕੀਤਾ ਗਿਆ ਮੁਅੱਤਲ
12 ਸੰਸਦ ਮੈਂਬਰਾਂ ਦੀ ਮੁਅੱਤਲੀ ਦਾ ਮੁੱਦਾ ਗਰਮਾਇਆ, ਨਾਇਡੂ ਬੋਲੇ- ਅੱਜ ਵੀ ਡਰਾਉਂਦੀ ਹੈ ਉਹ ਹਰਕਤ
NEXT STORY