ਹਰਿਆਣਾ : ਹਰਿਆਣਾ ਸਰਕਾਰ ਵੱਲੋਂ ਬੇਸਹਾਰਾ ਬੱਚਿਆਂ ਲਈ ਪੈਨਸ਼ਨ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਯੋਗ ਬੱਚਿਆਂ ਨੂੰ ਹਰ ਮਹੀਨੇ ₹ 1850 ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਦੱਸ ਦੇਈਏ ਕਿ ਇਹ ਯੋਜਨਾ ਉਨ੍ਹਾਂ ਬੱਚਿਆਂ ਲਈ ਹੈ, ਜੋ ਆਪਣੇ ਮਾਤਾ-ਪਿਤਾ ਦੀ ਮੌਤ, ਲੰਬੀ ਸਜ਼ਾ, ਸਰੀਰਕ ਜਾਂ ਮਾਨਸਿਕ ਅਪੰਗਤਾ ਕਾਰਨ ਦੇਖਭਾਲ ਤੋਂ ਵਾਂਝੇ ਰਹਿ ਜਾਂਦੇ ਹਨ। ਇਹ ਯੋਜਨਾ ਸਮਾਜਿਕ ਨਿਆਂ ਅਤੇ ਸਹਿਕਾਰਤਾ ਵਿਭਾਗ ਦੁਆਰਾ ਚਲਾਈ ਜਾਂਦੀ ਹੈ। ਆਓ ਜਾਣਦੇ ਹਾਂ ਇਸ ਸਕੀਮ ਦੇ ਤਹਿਤ ਯੋਗਤਾ, ਦਸਤਾਵੇਜ਼ਾਂ ਅਤੇ ਅਰਜ਼ੀ ਪ੍ਰਕਿਰਿਆ ਦੇ ਬਾਰੇ...
ਇਹ ਵੀ ਪੜ੍ਹੋ - ਬਿਜਲੀ ਦਾ ਬਿੱਲ ਨਾ ਭਰਨ ਵਾਲੇ ਹੋ ਜਾਣ ਸਾਵਧਾਨ, ਕਿਸੇ ਸਮੇਂ ਵੀ ਕੱਟਿਆ ਜਾ ਸਕਦੈ ਕੁਨੈਕਸ਼ਨ
ਇਸ ਯੋਜਨਾ ਦਾ ਲਾਭ ਸਿਰਫ਼ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਵੇਗਾ ਜੋ ਹੇਠ ਲਿਖੀਆਂ ਯੋਗਤਾਵਾਂ ਪੂਰੀਆਂ ਕਰਦੇ ਹਨ:
ਉਮਰ ਸੀਮਾ: ਬੱਚੇ ਦੀ ਉਮਰ 21 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਸਾਲਾਨਾ ਆਮਦਨ: ਮਾਤਾ-ਪਿਤਾ ਜਾਂ ਸਰਪ੍ਰਸਤ ਦੀ ਸਾਲਾਨਾ ਆਮਦਨ ₹2 ਲੱਖ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਇੱਕ ਪਰਿਵਾਰ ਵਿੱਚ ਵੱਧ ਤੋਂ ਵੱਧ ਦੋ ਬੱਚੇ: ਇਸ ਯੋਜਨਾ ਦਾ ਲਾਭ ਇੱਕ ਪਰਿਵਾਰ ਵਿੱਚ ਵੱਧ ਤੋਂ ਵੱਧ ਦੋ ਬੱਚਿਆਂ ਨੂੰ ਦਿੱਤਾ ਜਾਵੇਗਾ।
ਰਿਹਾਇਸ਼ ਸਰਟੀਫਿਕੇਟ: ਬਿਨੈਕਾਰ ਹਰਿਆਣਾ ਦਾ ਨਿਵਾਸੀ ਹੋਣਾ ਚਾਹੀਦਾ ਹੈ ਅਤੇ ਘੱਟੋ-ਘੱਟ 5 ਸਾਲਾਂ ਤੋਂ ਹਰਿਆਣਾ ਵਿੱਚ ਰਹਿ ਰਿਹਾ ਹੋਵੇ।
ਪਰਿਵਾਰਕ ਪੈਨਸ਼ਨ ਨਾ ਮਿਲਦੀ ਹੋਵੇ: ਜੇਕਰ ਮਾਤਾ-ਪਿਤਾ ਜਾਂ ਸਰਪ੍ਰਸਤਾਂ ਨੂੰ ਕਿਸੇ ਸਰਕਾਰੀ ਯੋਜਨਾ ਤਹਿਤ ਪਰਿਵਾਰਕ ਪੈਨਸ਼ਨ ਮਿਲ ਰਹੀ ਹੈ, ਤਾਂ ਉਹਨਾਂ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲੇਗਾ।
ਇਹ ਵੀ ਪੜ੍ਹੋ - ਵੱਡੀ ਖ਼ਬਰ : 4 ਦਿਨ ਬੰਦ ਰਹਿਣਗੇ ਠੇਕੇ, ਬਾਰ, ਹੋਟਲਾਂ ਅਤੇ ਰੈਸਟੋਰੈਂਟਾਂ 'ਚ ਵੀ ਨਹੀਂ ਮਿਲੇਗੀ ਸ਼ਰਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
OYO ਦਾ 2025 ਲਈ ਵੱਡਾ ਪਲਾਨ, ਇਨ੍ਹਾਂ ਧਾਰਮਿਕ ਸਥਾਨਾਂ 'ਤੇ ਖੋਲ੍ਹੇ ਜਾਣਗੇ 500 ਹੋਟਲ
NEXT STORY