ਨੈਸ਼ਨਲ ਡੈਸਕ- ਰਾਜਸਥਾਨ ਦੇ ਅਲਵਰ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 35 ਸਾਲਾ ਸਰਕਾਰੀ ਅਧਿਆਪਕਾ ਨੇ ਆਪਣੇ ਘਰ ਵਿੱਚ ਹੀ ਫਾਹਾ ਲੈ ਕੇ ਆਪਣੀ ਜੀਵਨਲੀਲਾ ਮੁਕਾ ਲਈ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।
ਮ੍ਰਿਤਕ ਅਧਿਆਪਕਾ ਦੀ ਪਛਾਣ ਗੁੱਡੀ ਦੇਵੀ ਵਜੋਂ ਹੋਈ ਹੈ, ਜੋ ਦੌਸਾ ਜ਼ਿਲ੍ਹੇ ਦੇ ਬੈਜੂਪਾੜਾ ਦੀ ਰਹਿਣ ਵਾਲੀ ਸੀ। ਉਹ ਪਿਛਲੇ ਕਰੀਬ ਡੇਢ ਸਾਲ ਤੋਂ ਅਲਵਰ ਦੀ ਸੂਰਜਮਲ ਕਲੋਨੀ ਵਿੱਚ ਆਪਣੇ ਪਤੀ ਰਾਮਕਿਸ਼ਨ ਨਾਲ ਰਹਿ ਰਹੀ ਸੀ। ਉਸ ਦਾ ਪਤੀ ਵੀ ਇੱਕ ਸਰਕਾਰੀ ਅਧਿਆਪਕ ਹੈ। ਗੁੱਡੀ ਦੇਵੀ ਬਖਤਲ ਚੌਕੀ ਨੇੜੇ ਪਥਰੋਡਾ ਦੇ ਸਰਕਾਰੀ ਸਕੂਲ ਵਿੱਚ ਅਧਿਆਪਕਾ ਵਜੋਂ ਕੰਮ ਕਰ ਰਹੀ ਸੀ, ਜਦਕਿ ਉਸ ਦਾ ਪਤੀ ਰਾਮਕਿਸ਼ਨ ਅਭਾਨੇਰੀ ਦੇ ਇੱਕ ਸਰਕਾਰੀ ਸਕੂਲ ਵਿੱਚ ਪੜ੍ਹਾਉਂਦਾ ਹੈ।
ਮ੍ਰਿਤਕਾ ਦੇ ਪਤੀ ਨੇ ਦੱਸਿਆ ਕਿ ਸ਼ਨੀਵਾਰ ਨੂੰ ਗੁੱਡੀ ਦੇਵੀ ਸਕੂਲ ਤੋਂ ਹੱਸਦੀ ਅਤੇ ਖੇਡਦੀ ਵਾਪਸ ਆਈ ਸੀ। ਪਰ ਕਿਸੇ ਨੂੰ ਵੀ ਪਤਾ ਨਹੀਂ ਸੀ ਕਿ ਉਸ ਦੇ ਮਨ ਵਿੱਚ ਕੀ ਚੱਲ ਰਿਹਾ ਹੈ। ਘਰ ਪਹੁੰਚਣ ਤੋਂ ਬਾਅਦ ਉਹ ਚੁੱਪ-ਚਾਪ ਆਪਣੇ ਕਮਰੇ ਵਿੱਚ ਚਲੀ ਗਈ ਅਤੇ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਕਰ ਲਿਆ।
ਇਸ ਮਗਰੋਂ ਜਦੋਂ ਗੁੱਡੀ ਦੇਵੀ ਦੇਰ ਸ਼ਾਮ ਤੱਕ ਕਮਰੇ ਵਿੱਚੋਂ ਬਾਹਰ ਨਹੀਂ ਆਈ ਤਾਂ ਉਸ ਦੇ ਪਤੀ ਰਾਮਕਿਸ਼ਨ ਲੱਗਿਆ ਕਿ ਕੁਝ ਠੀਕ ਨਹੀਂ ਹੈ, ਕਿਉਂਕਿ ਗੁੱਡੀ ਨੇ ਪਹਿਲਾਂ ਕਦੇ ਅਜਿਹਾ ਨਹੀਂ ਕੀਤਾ। ਇਸ ਮਗਰੋਂ ਉਸ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ, ਪਰ ਅੰਦਰੋਂ ਕੋਈ ਜਵਾਬ ਨਹੀਂ ਆਇਆ।
ਇਹ ਵੀ ਪੜ੍ਹੋ- ਸੜਕ 'ਤੇ ਟੁੱਟ ਕੇ ਡਿੱਗ ਗਈ ਹਾਈਟੈਂਸ਼ਨ ਤਾਰ, ਕੋਲੋਂ ਲੰਘਦੇ 3 ਬਾਈਕ ਸਵਾਰਾਂ ਦੀ ਮੌਕੇ 'ਤੇ ਹੀ ਹੋ ਗਈ ਦਰਦਨਾਕ ਮੌਤ
ਇਸ ਤੋਂ ਬਾਅਦ ਰਾਮਕਿਸ਼ਨ ਨੇ ਮਕਾਨ ਮਾਲਕ ਨੂੰ ਬੁਲਾਇਆ ਅਤੇ ਦੋਵਾਂ ਨੇ ਮਿਲ ਕੇ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਕਈ ਵਾਰ ਬੁਲਾਉਣ 'ਤੇ ਵੀ ਦਰਵਾਜ਼ਾ ਨਹੀਂ ਖੁੱਲ੍ਹਿਆ ਤਾਂ ਉਸ ਨੂੰ ਡਰ ਸੀ ਕਿ ਕੁਝ ਅਣਸੁਖਾਵਾਂ ਵਾਪਰ ਗਿਆ ਹੈ। ਜਦੋਂ ਰਾਮਕਿਸ਼ਨ ਅਤੇ ਮਕਾਨ ਮਾਲਕ ਨੇ ਖਿੜਕੀ ਵਿੱਚੋਂ ਦੇਖਿਆ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਉਸ ਨੇ ਦੇਖਿਆ ਕਿ ਗੁੱਡੀ ਦੇਵੀ ਫਾਹੇ ਨਾਲ ਲਟਕ ਰਹੀ ਸੀ। ਇਹ ਦੇਖ ਕੇ ਦੋਵਾਂ ਦੇ ਹੋਸ਼ ਉੱਡ ਗਏ। ਇਸ ਮਗਰੋਂ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ।
ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਤੇ ਆ ਕੇ ਉਨ੍ਹਾਂ ਦਰਵਾਜ਼ਾ ਤੋੜਿਆ ਅਤੇ ਗੁੱਡੀ ਦੇਵੀ ਨੂੰ ਅੰਦਰੋਂ ਬਾਹਰ ਕੱਢਿਆ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਨਾਲ ਗੁੱਡੀ ਦੇਵੀ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਖ਼ਿਰ ਗੁੱਡੀ ਦੇਵੀ ਨੇ ਇੰਨਾ ਵੱਡਾ ਕਦਮ ਕਿਉਂ ਚੁੱਕਿਆ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦਾ ਤਣਾਅ ਜਾਂ ਪਰੇਸ਼ਾਨੀ ਆਪਣੇ ਤੱਕ ਨਾ ਰੱਖਣ। ਜੇਕਰ ਕੋਈ ਵਿਅਕਤੀ ਮਾਨਸਿਕ ਤੌਰ 'ਤੇ ਪਰੇਸ਼ਾਨ ਹੈ ਤਾਂ ਉਸ ਨੂੰ ਤੁਰੰਤ ਕਿਸੇ ਭਰੋਸੇਮੰਦ ਵਿਅਕਤੀ ਜਾਂ ਪੇਸ਼ੇਵਰ ਤੋਂ ਮਦਦ ਲੈਣੀ ਚਾਹੀਦੀ ਹੈ। ਖੁਦਕੁਸ਼ੀ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਿਊਜ਼ੀਲੈਂਡ ਦੇ PM ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ, ਕਿਹਾ- 'ਭਾਰਤੀ ਅਰਥਵਿਵਸਥਾ ਪਟੜੀ 'ਤੇ ਹੈ...'
NEXT STORY