ਜੀਂਦ- ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਹਟਾ ਕੇ ਹਰਿਆਣਾ ਦੇ ਜੀਂਦ ਟਰਾਂਸਫਰ ਕਰਨਾ ਚਾਹੁੰਦੀ ਹੈ ਪਰ ਕਿਸਾਨ ਇਸ ਯੋਜਨਾ ਨੂੰ ਸਫ਼ਲ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕਿਸਾਨ ਕਿਸੇ ਵੀ ਕੀਮਤ 'ਤੇ ਦਿੱਲੀ ਦੀਆਂ ਸਰਹੱਦਾਂ ਦੇ ਪ੍ਰਦਰਸ਼ਨ ਸਥਾਨ ਤੋਂ ਨਹੀਂ ਹਟਣਗੇ।
ਟਿਕੈਤ ਨੇ ਕਿਸਾਨਾਂ ਦੀ ਇਕ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਕਿਹਾ,''ਕੇਂਦਰ ਸਰਕਾਰ ਪ੍ਰਦਰਸ਼ਨ ਸਥਾਨ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਹਰਿਆਣਾ ਦੇ ਜੀਂਦ 'ਚ ਟਰਾਂਸਫਰ ਕਰਨਾ ਚਾਹੁੰਦੀ ਹੈ ਪਰ ਅਸੀਂ ਉਸ ਦੀ ਇਸ ਯੋਜਨਾ ਨੂੰ ਸਫ਼ਲ ਨਹੀਂ ਹੋਣ ਦੇਵਾਂਗੇ। ਅਸੀਂ ਕਿਸੇ ਵੀ ਕੀਮਤ 'ਤੇ ਦਿੱਲੀ ਦੀਆਂ ਸਰਹੱਦਾਂ ਤੋਂ ਨਹੀਂ ਹਟਾਂਗੇ।'' ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਹਰਿਆਣਾ ਦੇ ਟੋਲ ਪਲਾਜ਼ਾ ਸਮੇਤ ਹੋਰ ਸਥਾਨਾਂ 'ਤੇ ਜਾਰੀ ਕਿਸਾਨਾਂ ਦਾ ਪ੍ਰਦਰਸ਼ਨ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰਹੇਗਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਿਸਾਨਾਂ ਦੀ ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਹਨ।
ਮਹਾਰਾਸ਼ਟਰ 'ਚ ਰਸਾਇਣ ਫੈਕਟਰੀ 'ਚ ਗੈਸ ਲੀਕ, ਲੋਕਾਂ ਨੂੰ ਸਾਹ ਲੈਣ 'ਚ ਹੋਈ ਪਰੇਸ਼ਾਨੀ
NEXT STORY