ਨਵੀਂ ਦਿੱਲੀ (ਭਾਸ਼ਾ): ਸਰਕਾਰ ਨੇ ਵੀਰਵਾਰ ਨੂੰ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਲਗਾ ਦਿੱਤੀ ਹੈ। ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (ਡੀਜੀਐਫਟੀ) ਦੁਆਰਾ ਇੱਕ ਨੋਟੀਫਿਕੇਸ਼ਨ ਦੇ ਅਨੁਸਾਰ, "ਗੈਰ-ਬਾਸਮਤੀ ਸਫੈਦ ਚਾਵਲ (ਅਰਧ-ਮਿੱਲਡ ਜਾਂ ਪੂਰੀ ਤਰ੍ਹਾਂ ਮਿਲ ਕੀਤੇ ਚਾਵਲ, ਭਾਵੇਂ ਪਾਲਿਸ਼ ਕੀਤੇ ਜਾਂ ਨਾ) ਦੀ ਨਿਰਯਾਤ ਨੀਤੀ ਨੂੰ ਮੁਫ਼ਤ ਤੋਂ ਪ੍ਰਤੀਬੰਧਿਤ ਵਿਚ ਬਦਲ ਦਿੱਤਾ ਗਿਆ ਹੈ।"
ਇਹ ਖ਼ਬਰ ਵੀ ਪੜ੍ਹੋ - ਮੋਗਾ ਬੋਗਸ ਅਸਲਾ ਲਾਇਸੈਂਸ ਸਕੈਂਡਲ: ‘ਜਗ ਬਾਣੀ’ ਦੇ ਖ਼ੁਲਾਸੇ ਮਗਰੋਂ 2 ਮੁਲਜ਼ਮ ਗ੍ਰਿਫ਼ਤਾਰ, ਮਾਸਟਰ ਮਾਈਂਡ ਫ਼ਰਾਰ
ਹਾਲਾਂਕਿ, ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਚੌਲਾਂ ਦੀਆਂ ਖੇਪਾਂ ਨੂੰ ਕੁਝ ਸ਼ਰਤਾਂ ਦੇ ਅਧੀਨ ਨਿਰਯਾਤ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਵਿਚ ਇਸ ਨੋਟੀਫਿਕੇਸ਼ਨ ਤੋਂ ਪਹਿਲਾਂ ਜਹਾਜ਼ਾਂ 'ਤੇ ਚੌਲਾਂ ਦੀ ਢੋਆ-ਢੁਆਈ ਦੀ ਸ਼ੁਰੂਆਤ ਵੀ ਸ਼ਾਮਲ ਹੈ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਦੀਆਂ ਖੁਰਾਕ ਸੁਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਦੂਜੇ ਦੇਸ਼ਾਂ ਨੂੰ ਨਿਰਯਾਤ ਦੀ ਵੀ ਸਰਕਾਰੀ ਪ੍ਰਵਾਨਗੀ ਅਤੇ ਹੋਰ ਸਰਕਾਰਾਂ ਦੀ ਬੇਨਤੀ 'ਤੇ ਆਗਿਆ ਦਿੱਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੀਤਿਕਾ ਕਤਲਕਾਂਡ: ਗੋਪਾਲ ਕਾਂਡਾ 'ਤੇ ਸਜ਼ਾ ਦਾ ਫੈਸਲਾ ਟਲਿਆ ਹੁਣ ਇਸ ਦਿਨ ਹੋਵੇਗੀ ਅਗਲੀ ਸੁਣਵਾਈ
NEXT STORY