ਨਵੀਂ ਦਿੱਲੀ– ਕਾਂਗਰਸ ਨੇ ਕਿਹਾ ਕਿ ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੇ ਰੇਟਾਂ ’ਚ ਜਿਸ ਪੱਧਰ ’ਤੇ ਗਿਰਾਵਟ ਆਈ ਹੈ, ਉਸ ਦੇ ਮੁਤਾਬਕ ਦੇਸ਼ ਦੀ ਜਨਤਾ ਨੂੰ ਰਾਹਤ ਦਿੰਦੇ ਹੋਏ ਸਰਕਾਰ ਨੂੰ ਪੈਟਰੋਲ ਤੇ ਡੀਜ਼ਲ ਦੇ ਰੇਟ 25 ਰੁਪਏ ਤੱਕ ਘੱਟ ਕਰਨੇ ਚਾਹੀਦੇ ਹਨ। ਕਾਂਗਰਸ ਬੁਲਾਰੇ ਗੌਰਵ ਵੱਲਭ ਨੇ ਬੁੱਧਵਾਰ ਨੂੰ ਪਾਰਟੀ ਮੁੱਖ ਦਫਤਰ ’ਚ ਕਿਹਾ ਕਿ ਮੋਦੀ ਸਰਕਾਰ ਤੇਲ ’ਤੇ ਐਕਸਾਈਜ਼ ਡਿਊਟੀ ਕਾਂਗਰਸ ਸਰਕਾਰ ਦੇ ਪੱਧਰ ’ਤੇ ਲਿਆ ਕੇ ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀ ਕੀਮਤ ’ਚ ਹੋ ਰਹੀ ਕਮੀ ਦਾ ਲਾਭ ਦੇਸ਼ ਵਾਸੀਆਂ ਨੂੰ ਪਹੁੰਚਾਏ ਅਤੇ ਪੈਟਰੋਲ ਦੀਆਂ ਕੀਮਤਾਂ ’ਚ 26.42 ਅਤੇ ਡੀਜ਼ਲ ਦੀਆਂ ਕੀਮਤਾਂ ’ਚ 25.24 ਰੁਪਏ ਦੀ ਕਮੀ ਕਰੇ।
ਇਹ ਖ਼ਬਰ ਪੜ੍ਹੋ- NZ v BAN : ਬੰਗਲਾਦੇਸ਼ ਦੀ ਵਿਸ਼ਵ ਟੈਸਟ ਚੈਂਪੀਅਨ ਨਿਊਜ਼ੀਲੈਂਡ ’ਤੇ ਪਹਿਲੀ ਜਿੱਤ
ਉਨ੍ਹਾਂ ਨੇ ਕਿਹਾ ਕਿ ਹਾਲ ਹੀ ’ਚ ਹਿਮਾਚਲ ਪ੍ਰਦੇਸ਼ ਸਮੇਤ ਕਈ ਸੂਬਿਆਂ ’ਚ ਉੱਪ ਚੋਣਾਂ ਹਾਰਨ ’ਤੇ ਮੋਦੀ ਸਰਕਾਰ ਨੇ ਤੁਰੰਤ 5 ਰੁਪਏ ਪ੍ਰਤੀ ਲਿਟਰ ਦੀ ਕਮੀ ਦਾ ਲਾਲੀਪਾਪ ਦੇਸ਼ ਵਾਸੀਆਂ ਨੂੰ ਦੇ ਦਿੱਤਾ ਜਦ ਕਿ ਕੱਚੇ ਤੇਲ ਦੇ ਰੇਟਾਂ ’ਚ ਆਈ ਗਿਰਾਵਟ ਦੇ ਹਿਸਾਬ ਨਾਲ ਇਹ ਕਮੀ 8 ਰੁਪਏ ਪ੍ਰਤੀ ਲਿਟਰ ਕੀਤੀ ਜਾਣੀ ਚਾਹੀਦੀ ਸੀ ਪਰ ਅਸਲੀ ਲਾਭ ਤੋਂ ਦੇਸ਼ ਦੀ ਜਨਤਾ ਨੂੰ ਵਾਂਝਾ ਕਰ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਜਨਤਾ ਮਹਿੰਗਾਈ ਦੀ ਮਾਰ ਨਾਲ ਤ੍ਰਾਹ-ਤ੍ਰਾਹ ਕਰ ਰਹੀ ਹੈ ਅਤੇ ਦੂਜੇ ਪਾਸੇ ਦੇਸ਼ ’ਚ ਬੇਰੁਜ਼ਗਾਰੀ ਦੀ ਦਰ ਦਸੰਬਰ ’ਚ 7.9 ਫੀਸਦੀ ਅਤੇ ਸ਼ਹਿਰੀ ਬੇਰੁਜ਼ਗਾਰੀ ਦੀ ਦਰ 9.3 ਫੀਸਦੀ ਦੇ ਉੱਚ ਪੱਧਰ ’ਤੇ ਜਾ ਪਹੁੰਚੀ ਹੈ।
ਇਹ ਖ਼ਬਰ ਪੜ੍ਹੋ-ਮੀਂਹ ਨਾਲ ਪ੍ਰਭਾਵਿਤ ਚੌਥੇ ਏਸ਼ੇਜ਼ ਟੈਸਟ ਦੇ ਪਹਿਲੇ ਦਿਨ ਆਸਟ੍ਰੇਲੀਆ ਦੀ ਵਧੀਆ ਸ਼ੁਰੂਆਤ
ਕੋਰੋਨਾ ਕਾਰਨ ਫਿਲਹਾਲ ਉੱਤਰ ਪ੍ਰਦੇਸ਼ ’ਚ ਰੈਲੀ ਨਹੀਂ ਕਰੇਗੀ ਕਾਂਗਰਸ
ਕਾਂਗਰਸ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਤੋਂ ਨਾਗਰਿਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ, ਇਸ ਦੇ ਮੱਦੇਨਜ਼ਰ ਪਾਰਟੀ ਨੇ ਉੱਤਰ ਪ੍ਰਦੇਸ਼ ’ਚ ਅਗਲੇ 15 ਦਿਨਾਂ ਤੱਕ ਕੋਈ ਵੱਡੀ ਰੈਲੀ ਨਾ ਕਰਨ ਦਾ ਫੈਸਲਾ ਲਿਆ ਹੈ। ਕਾਂਗਰਸ ਬੁਲਾਰੇ ਗੌਰਵ ਵੱਲਭ ਨੇ ਕਿਹਾ ਕਿ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੁਗੋਪਾਲ ਨੇ ਪਾਰਟੀ ਦੇ ਪ੍ਰਦੇਸ਼ ਇੰਚਾਰਜਾਂ ਅਤੇ ਪ੍ਰਦੇਸ਼ ਪ੍ਰਧਾਨਾਂ ਨੂੰ ਚਿੱਠੀ ਲਿਖ ਕੇ ਆਪਣੇ ਸੂਬਿਆਂ ’ਚ ਕੋਰੋਨਾ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਉਸ ਦੇ ਮੁਤਾਬਕ ਚੋਣ ਰੈਲੀ ਬਾਰੇ ਫੈਸਲਾ ਲੈਣ ਨੂੰ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹੋਰ ਸੂਬਿਆਂ ’ਚ ਕੀ ਸਥਿਤੀ ਹੋਵੇਗੀ, ਇਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਮੁੰਬਈ 'ਚ ਬੇਕਾਬੂ ਹੋਇਆ ਕੋਰੋਨਾ, 24 ਘੰਟਿਆਂ 'ਚ ਸਾਹਮਣੇ ਆਏ 15,166 ਨਵੇਂ ਮਾਮਲੇ
NEXT STORY