ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ 'ਫਸਲ ਬੀਮਾ ਯੋਜਨਾ' ਲਈ ਕੇਂਦਰੀ ਕੈਬਨਿਟ ਦੇ ਫੈਸਲਿਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਨਵੇਂ ਸਾਲ 'ਚ ਸਰਕਾਰ ਦਾ ਪਹਿਲਾ ਫੈਸਲਾ ਕਿਸਾਨਾਂ ਨੂੰ ਸਮਰਪਿਤ ਹੈ। ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਤੋਂ ਬਾਅਦ ਇਕ ਪੋਸਟ 'ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਨੂੰ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ- Breaking : ਕਿਸਾਨੀ ਧਰਨੇ ਵਿਚਾਲੇ ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ
ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ 2021-22 ਤੋਂ ਲੈ ਕੇ 2025-26 ਤੱਕ ਕੁੱਲ 69,515.71 ਕਰੋੜ ਰੁਪਏ ਦੇ ਖਰਚੇ ਨਾਲ 2025-26 ਤੱਕ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਅਤੇ ਪੁਨਰਗਠਿਤ ਮੌਸਮ ਆਧਾਰਿਤ ਫਸਲ ਬੀਮਾ ਯੋਜਨਾ ਨੂੰ ਜਾਰੀ ਰੱਖਣ ਨੂੰ ਮਨਜ਼ੂਰੀ ਦਿੱਤੀ। ਇਹ ਫੈਸਲਾ ਦੇਸ਼ ਭਰ ਦੇ ਕਿਸਾਨਾਂ ਨੂੰ 2025-26 ਤੱਕ ਬੇਰੋਕ ਕੁਦਰਤੀ ਆਫ਼ਤਾਂ ਦੇ ਵਿਰੁੱਧ ਫਸਲਾਂ ਦੇ ਜੋਖਮ ਕਵਰੇਜ ਵਿਚ ਮਦਦ ਕਰੇਗਾ। ਇਸ ਫੈਸਲੇ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੇਂ ਸਾਲ ਦਾ ਪਹਿਲਾ ਫੈਸਲਾ ਸਾਡੇ ਦੇਸ਼ ਦੇ ਕਰੋੜਾਂ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਸਮਰਪਿਤ ਹੈ।
ਇਹ ਵੀ ਪੜ੍ਹੋ- ਟੋਲ ਟੈਕਸ ਮੰਗਣ 'ਤੇ ਹੋ ਗਿਆ ਹੰਗਾਮਾ, ਨੌਜਵਾਨਾਂ ਨੇ ਡੰਡਿਆਂ ਨਾਲ ਕੁੱਟੇ ਮੁਲਾਜ਼ਮ
ਅਸੀਂ ਫਸਲੀ ਬੀਮੇ ਲਈ ਅਲਾਟਮੈਂਟ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਵਧੇਰੇ ਸੁਰੱਖਿਆ ਮਿਲੇਗੀ, ਉੱਥੇ ਨੁਕਸਾਨ ਦੀ ਚਿੰਤਾ ਵੀ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਨੂੰ ਆਪਣੀਆਂ ਸਾਰੀਆਂ ਕਿਸਾਨ ਭੈਣਾਂ ਅਤੇ ਭਰਾਵਾਂ 'ਤੇ ਮਾਣ ਹੈ ਜੋ ਸਾਡੇ ਦੇਸ਼ ਦਾ ਢਿੱਡ ਭਰਨ ਲਈ ਸਖ਼ਤ ਮਿਹਨਤ ਕਰਦੇ ਹਨ।
ਇਹ ਵੀ ਪੜ੍ਹੋ- ਨਵੇਂ ਸਾਲ ਮੌਕੇ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਪੁੱਤ ਨੇ ਮਾਂ ਅਤੇ 4 ਭੈਣਾਂ ਦਾ ਕੀਤਾ ਕਤਲ
ਦੱਸ ਦੇਈਏ ਕਿ ਕਿਸਾਨਾਂ ਨੂੰ ਸਸਤੀਆਂ ਦਰਾਂ 'ਤੇ ਡੀ. ਏ. ਪੀ ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਕੇਂਦਰੀ ਕੈਬਨਿਟ ਦੇ ਇਕਮੁਸ਼ਤ ਵਿਸ਼ੇਸ਼ ਪੈਕੇਜ ਨੂੰ ਵਧਾ ਕੇ 3,850 ਕਰੋੜ ਰੁਪਏ ਕਰਨ ਦੇ ਫੈਸਲੇ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਸਸਤੀਆਂ ਕੀਮਤਾਂ 'ਤੇ ਡੀ. ਏ. ਪੀ ਦੀ ਉਪਲਬਧਤਾ ਯਕੀਨੀ ਹੋਵੇਗੀ। ਕੈਬਨਿਟ ਦੇ ਇਸ ਫੈਸਲੇ ਨਾਲ ਕਿਸਾਨ ਡੀ-ਅਮੋਨੀਅਮ ਫਾਸਫੇਟ (ਡੀ. ਏ, ਪੀ) ਦਾ 50 ਕਿਲੋ ਵਜ਼ਨ ਵਾਲਾ ਬੈਗ 1,350 ਰੁਪਏ ਵਿਚ ਪ੍ਰਾਪਤ ਕਰ ਸਕਣਗੇ।
ਭਾਰਤ 'ਚ 1901 ਦੇ ਬਾਅਦ ਤੋਂ 2024 ਸਭ ਤੋਂ ਗਰਮ ਸਾਲ : IMD
NEXT STORY