ਸ਼ਿਮਲਾ—ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੁਲਦੀਪ ਸਿੰਘ ਰਾਠੌਰ ਨੇ ਅੱਜ ਸੂਬੇ 'ਚ ਕੋਰੋਨਾਵਾਇਰਸ ਦੇ ਸੰਭਾਵਿਤ ਖਤਰੇ ਪ੍ਰਤੀ ਸਰਕਾਰ ਦੀ ਬੇਰੁਖੀ 'ਤੇ ਡੂੰਘੀ ਚਿੰਤਾ ਜਤਾਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ 'ਚ ਕੋਰੋਨਾ ਦਾ ਗੰਭੀਰ ਖਤਰਾ ਮੰਡਰਾ ਰਿਹਾ ਹੈ ਅਤੇ ਹਿਮਾਚਲ ਵੀ ਇਸ ਤੋਂ ਨਹੀਂ ਬਚਿਆ ਹੈ। ਸੂਬਾ ਸਰਕਾਰ ਅਤੇ ਸਿਹਤ ਵਿਭਾਗ ਦੀ ਇਸ ਦਿਸ਼ਾ 'ਚ ਕੋਈ ਕਾਰਗਾਰ ਕਦਮ ਨਾ ਚੁੱਕਣਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਹਸਪਤਾਲਾਂ 'ਚ ਕੋਈ ਪ੍ਰਬੰਧ ਨਹੀਂ ਹੈ। ਇੰਨਫੈਕਟਡ ਬੀਮਾਰੀ ਨਾਲ ਪ੍ਰਭਾਵਿਤ ਲੋਕਾਂ ਦੇ ਹਸਪਤਾਲਾਂ 'ਚ ਆਉਣ ਨਾਲ ਆਮ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਇਸ ਨੂੰ ਦੇਖਦੇ ਹੋਏ ਹਸਪਤਾਲਾਂ 'ਚ ਉੱਚਿਤ ਗਿਣਤੀ 'ਚ ਮਾਸਕ ਉਪਲੱਬਧ ਨਹੀਂ ਹਨ। ਉਨ੍ਹਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਮੇਂ ਰਹਿੰਦੇ ਹੋਏ ਸਾਰੇ ਉੱਚਿਤ ਕਦਮ ਚੁੱਕੇ ਜਾਣ, ਜਿਸ ਤੋਂ ਇਸ ਗੰਭੀਰ ਸਮੱਸਿਆ ਨਾਲ ਕਾਰਗਾਰ ਢੰਗ ਨਾਲ ਨਿਪਟਿਆ ਜਾ ਸਕੇ।
ਸੂਬੇ 'ਚ ਡਾਕਟਰਾਂ ਦੀ ਕਮੀ, ਪੈਰਾ ਮੈਡੀਕਲ ਸਟਾਫ ਦੀ ਕਮੀ ਨਾਲ ਸ਼ਹਿਰ ਦੇ ਨਾਲ-ਨਾਲ ਪਿੰਡਾਂ ਦੇ ਹਸਪਤਾਲਾਂ ਵੀ ਬੁਰੀ ਤਰ੍ਹਾਂ ਨਾਲ ਜੂਝ ਰਹੇ ਹਨ। ਹੁਣ ਤਾਂ ਹਾਲਾਤ ਅਜਿਹੇ ਬਣ ਗਏ ਹਨ ਕਿ ਸੂਬੇ 'ਚ ਬਣਨ ਵਾਲੀਆਂ ਦਵਾਈਆਂ ਦੇ ਜ਼ਿਆਦਾਤਰ ਸੈਂਪਲ ਫੇਲ ਹੋ ਰਹੇ ਹਨ। ਸੂਬੇ 'ਚ ਬਣਨ ਵਾਲੀਆਂ ਦਵਾਈਆਂ ਦੀ ਗੁਣਵੱਤਾ 'ਤੇ ਪੂਰੀ ਤਰ੍ਹਾਂ ਨਾਲ ਸਵਾਲ ਚੁੱਕੇ ਜਾ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਦੀ ਭਰੋਸੇਯੋਗਤਾ ਵੀ ਢੇਰ ਹੋ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੂਬੇ 'ਚ ਪ੍ਰਸ਼ਾਸ਼ਨਿਕ ਵਿਵਸਥਾ ਚੁਸਤ-ਦਰੁਸਤ ਕਰਨ ਦੀ ਬਹੁਤ ਜਰੂਰਤ ਹੈ, ਜੋ ਜੈਰਾਮ ਸਰਕਾਰ ਨਹੀਂ ਕਰ ਰਹੀ ਹੈ।
ਕੋਰੋਨਾ ਦਾ ਖੌਫ : ਮਹਿਲਾ ਸੰਸਦ ਮੈਂਬਰ ਨੇ ਸੰਸਦ 'ਚ ਮਾਸਕ ਲਾ ਕੇ ਪੁੱਛਿਆ ਸਵਾਲ
NEXT STORY