ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਕੋਰੋਨਾ ਦੇ ਮਾਮਲਿਆਂ 'ਚ ਵਾਧੇ 'ਤੇ ਨਜ਼ਰ ਰੱਖ ਰਹੀ ਹੈ ਅਤੇ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਕੇਜਰੀਵਾਲ ਨੇ ਕਿਹਾ ਕਿ ਪਿਛਲੇ 4-5 ਦਿਨਾਂ 'ਚ ਸੰਕਰਮਣ ਨਾਲ ਤਿੰਨ ਮਰੀਜ਼ਾਂ ਦੀ ਮੌਤ ਹੋਈ ਅਤੇ ਇਹ ਲੋਕ ਪਹਿਲਾਂ ਤੋਂ ਹੀ ਕਿਸੇ ਬੇਹੱਦ ਗੰਭੀਰ ਬੀਮਾਰੀ ਨਾਲ ਪੀੜਤ ਸਨ। ਉਨ੍ਹਾਂ ਕਿਹਾ ਕਿ ਮੁਲਾਂਕਣ 'ਚ ਪਤਾ ਲੱਗਾ ਹੈ ਕਿ ਪੀੜਤ ਲੋਕਾਂ ਦੀ ਮੌਤ ਹੋਰ ਗੰਭੀਰ ਬੀਮਾਰੀਆਂ ਕਾਰਨ ਹੋਈ ਅਤੇ ਉਨ੍ਹਾਂ ਦੀ ਮੌਤ ਦਾ ਮੁੱਖ ਕਾਰਨ ਕੋਰੋਨਾ ਸੀ ਪਰ ਇਸ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ।
ਕੇਜਰੀਵਾਲ ਨੇ ਕੋਰੋਨਾ ਸੰਬੰਧੀ ਹਾਲਾਤ 'ਤੇ ਇਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਕਿਹਾ ਕਿ ਚਿੰਤਾ ਕਰਨ ਦੀ ਅਜੇ ਕੋਈ ਜ਼ਰੂਰਤ ਨਹੀਂ ਹੈ ਅਤੇ ਸ਼ਹਿਰ ਦੀ ਸਰਕਾਰ ਹਰ ਜ਼ਰੂਰੀ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ,''ਦਿੱਲੀ ਸਰਕਾਰ ਕੋਰੋਨਾ ਸੰਬੰਧੀ ਸਥਿਤੀ 'ਤੇ ਨਜ਼ਰ ਰੱਖੇ ਹੋਏ ਹਨ ਅਤੇ ਉਹ ਕਿਸੇ ਵੀ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ।'' ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ, ਦਿੱਲੀ 'ਚ ਵੀਰਵਾਰ ਨੂੰ ਕੋਰੋਨਾ ਵਾਇਰਸ ਸੰਕਰਮਣ ਦੇ 295 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ ਸੰਕਰਮਣ ਦੀ ਦਰ 12.48 ਫੀਸਦੀ ਰਹੀ। ਦਿੱਲੀ 'ਚ ਪਿਛਲੇ ਸਾਲ 31 ਅਗਸਤ ਤੋਂ ਬਾਅਦ ਇਕ ਦਿਨ 'ਚ ਸਭ ਤੋਂ ਵੱਧ 300 ਮਾਮਲੇ ਬੁੱਧਵਾਰ ਨੂੰ ਸਾਹਮਣੇ ਆਏ ਸਨ ਅਤੇ 2 ਲੋਕਾਂ ਦੀ ਮੌਤ ਹੋਈ ਸੀ। ਸੰਕਰਮਣ ਦਰ 13.89 ਫੀਸਦੀ ਦਰਜ ਕੀਤੀ ਗਈ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਦਰਦਨਾਕ ਹਾਦਸੇ 'ਚ ਗਈ 6 ਨੌਜਵਾਨਾਂ ਦੀ ਜਾਨ, ਦੇਰ ਰਾਤ ਵਿਆਹ ਸਮਾਰੋਹ ਤੋਂ ਪਰਤ ਰਹੇ ਸਨ ਘਰ
NEXT STORY