ਜੰਮੂ (ਏਜੰਸੀ)- ਜੰਮੂ-ਕਸ਼ਮੀਰ ਦੇ ਰਾਜੌਰੀ, ਪੁੰਛ ਅਤੇ ਜੰਮੂ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਤੜਕੇ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਇੱਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਸਮੇਤ 5 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਰਾਜੌਰੀ ਦੇ ਵਧੀਕ ਜ਼ਿਲ੍ਹਾ ਵਿਕਾਸ ਕਮਿਸ਼ਨਰ ਰਾਜ ਕੁਮਾਰ ਥਾਪਾ ਅਤੇ ਉਨ੍ਹਾਂ ਦੇ ਸਟਾਫ਼ ਦੇ 2 ਕਰਮਚਾਰੀ ਸ਼ਹਿਰ ਵਿੱਚ ਉਨ੍ਹਾਂ (ਥਾਪਾ) ਦੇ ਘਰ 'ਤੇ ਇੱਕ ਸ਼ੈੱਲ ਡਿੱਗਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸਰਕਾਰੀ ਮੈਡੀਕਲ ਕਾਲਜ ਲਿਜਾਇਆ ਗਿਆ, ਜਿੱਥੇ ਥਾਪਾ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਮੁੱਖ ਮੰਤਰੀ ਉਮਰ ਅਬਦੁੱਲਾ ਨੇ ਥਾਪਾ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ।
ਇਹ ਵੀ ਪੜ੍ਹੋ: 'ਹੀਰੋ ਵਾਂਗ ਸਾਡੀ ਰੱਖਿਆ ਕੀਤੀ...', ਅਨੁਸ਼ਕਾ ਸ਼ਰਮਾ ਨੇ ਹਥਿਆਰਬੰਦ ਸੈਨਾਵਾਂ ਲਈ ਸਾਂਝੀ ਕੀਤੀ ਖਾਸ ਪੋਸਟ
ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ ਮੁੱਖ ਮੰਤਰੀ ਨੇ ਕਿਹਾ, "ਰਾਜੌਰੀ ਤੋਂ ਦੁਖਦਾਈ ਖ਼ਬਰ ਮਿਲੀ। ਅਸੀਂ ਜੰਮੂ-ਕਸ਼ਮੀਰ ਪ੍ਰਸ਼ਾਸਨਿਕ ਸੇਵਾਵਾਂ ਦੇ ਇੱਕ ਸਮਰਪਿਤ ਅਧਿਕਾਰੀ ਨੂੰ ਗੁਆ ਦਿੱਤਾ ਹੈ। ਉਨ੍ਹਾਂ (ਥਾਪਾ) ਨੇ ਕੱਲ੍ਹ ਉਪ ਮੁੱਖ ਮੰਤਰੀ ਦੇ ਨਾਲ ਜ਼ਿਲ੍ਹੇ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ ਅਤੇ ਮੇਰੀ ਪ੍ਰਧਾਨਗੀ ਹੇਠ ਹੋਈ ਔਨਲਾਈਨ ਮੀਟਿੰਗ ਵਿੱਚ ਵੀ ਹਿੱਸਾ ਲਿਆ ਸੀ। ਪਾਕਿਸਤਾਨ ਵੱਲੋਂ ਰਾਜੌਰੀ ਸ਼ਹਿਰ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਗੋਲੀਬਾਰੀ ਵਿੱਚ ਉਨ੍ਹਾਂ (ਥਾਪਾ) ਦੀ ਰਿਹਾਇਸ਼ ਨੂੰ ਨੁਕਸਾਨ ਪਹੁੰਚਿਆ ਸੀ ਅਤੇ ਵਧੀਕ ਜ਼ਿਲ੍ਹਾ ਵਿਕਾਸ ਕਮਿਸ਼ਨਰ ਰਾਜ ਕੁਮਾਰ ਥਾਪਾ ਦੀ ਮੌਤ ਹੋ ਗਈ। ਮੇਰੇ ਕੋਲ ਆਪਣਾ ਦੁੱਖ ਪ੍ਰਗਟ ਕਰਨ ਲਈ ਸ਼ਬਦ ਨਹੀਂ ਹਨ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।"
ਇਹ ਵੀ ਪੜ੍ਹੋ: 'ਅਨੁਪਮਾ' ਦਾ ਪਾਕਿ Actor ਨੂੰ ਮੂੰਹਤੋੜ ਜਵਾਬ- 'ਤੁਹਾਡਾ ਭਾਰਤੀ ਫਿਲਮਾਂ 'ਚ ਕੰਮ ਕਰਨਾ ਵੀ ਸਾਡੇ ਲਈ 'ਸ਼ਰਮਨਾਕ' ਸੀ'
ਅਧਿਕਾਰੀਆਂ ਨੇ ਦੱਸਿਆ ਕਿ ਰਾਜੌਰੀ ਸ਼ਹਿਰ ਦੇ ਇੱਕ ਉਦਯੋਗਿਕ ਖੇਤਰ ਨੇੜੇ ਪਾਕਿਸਤਾਨੀ ਗੋਲੀਬਾਰੀ ਵਿੱਚ ਆਇਸ਼ਾ ਨੂਰ (ਦੋ) ਅਤੇ ਮੁਹੰਮਦ ਸ਼ੋਹਿਬ (35) ਦੀ ਮੌਤ ਹੋ ਗਈ ਅਤੇ 3 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਅਨੁਸਾਰ, ਪੂੰਛ ਜ਼ਿਲ੍ਹੇ ਦੇ ਮੇਂਢਰ ਸੈਕਟਰ ਦੇ ਕੰਘਰਾ-ਗਲਹੁੱਟਾ ਪਿੰਡ ਵਿੱਚ ਇੱਕ ਘਰ 'ਤੇ ਮੋਰਟਾਰ ਸ਼ੈੱਲ ਡਿੱਗਣ ਨਾਲ 55 ਸਾਲਾ ਰਸ਼ੀਦਾ ਬੀ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਜੰਮੂ ਜ਼ਿਲ੍ਹੇ ਦੇ ਆਰ.ਐੱਸ. ਪੁਰਾ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਬਿਦੀਪੁਰ ਜੱਟਾ ਪਿੰਡ ਦੇ ਵਸਨੀਕ ਅਸ਼ੋਕ ਕੁਮਾਰ ਉਰਫ਼ ਸ਼ੌਕੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੂੰਛ ਵਿੱਚ ਭਾਰੀ ਗੋਲਾਬਾਰੀ ਵਿੱਚ 3 ਹੋਰ ਲੋਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜੰਮੂ ਸ਼ਹਿਰ ਦੇ ਰਿਹਾਇਸ਼ੀ ਇਲਾਕਿਆਂ, ਜਿਨ੍ਹਾਂ ਵਿੱਚ ਰੇਹਾੜੀ ਅਤੇ ਰੂਪਨਗਰ ਸ਼ਾਮਲ ਹਨ, ਵਿੱਚ ਵੀ ਗੋਲੇ ਅਤੇ ਸ਼ੱਕੀ ਡਰੋਨ ਡਿੱਗਣ ਨਾਲ ਕਈ ਲੋਕ ਜ਼ਖਮੀ ਹੋਏ ਹਨ।
ਇਹ ਵੀ ਪੜ੍ਹੋ: 'ਜੇ ਕੋਈ ਛੇੜੇ ਤਾਂ ਛੱਡਦੇ ਨਹੀਂ'; ਅਦਾਕਾਰ ਰਣਵੀਰ ਸਿੰਘ ਨੇ PM ਮੋਦੀ ਤੇ ਹਥਿਆਰਬੰਦ ਬਲਾਂ ਦੀ ਕੀਤੀ ਪ੍ਰਸ਼ੰਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ ਦੀ 'ਫ਼ਤਿਹ' ਮਿਜ਼ਾਈਲ ਨੂੰ ਭਾਰਤ ਨੇ ਚਟਾਈ ਧੂਲ, ਹਵਾ 'ਚ ਹੀ ਕਰ'ਤੀ ਖ਼ਾਕ
NEXT STORY