ਯਮੁਨਾਨਗਰ- ਸਰਕਾਰ ਵਲੋਂ ਸਮਾਜ ਦੇ ਸਾਰੇ ਵਰਗਾਂ ਦੀਆਂ ਧੀਆਂ ਦੇ ਵਿਆਹ 'ਚ ਆਰਥਿਕ ਸਹਿਯੋਗ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਵਿਆਗ ਸ਼ਗਨ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਇਹ ਯੋਜਨਾ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਨੂੰ ਮਜ਼ਬੂਤ ਬਣਾਉਣ ਅਤੇ ਧੀਆਂ ਦੇ ਵਿਆਹ ਨੂੰ ਉਤਸ਼ਾਹਿਤ ਕਰਨ ਲਈ ਇਕ ਸ਼ਲਾਘਾਯੋਗ ਉਪਰਾਲਾ ਹੈ। ਇਸ ਦੇ ਲਈ ਲਾਭਪਾਤਰੀ ਕੁੜੀ ਦੇ ਵਿਆਹ ਨੂੰ ਈ-ਦਿਸ਼ਾ ਪੋਰਟਲ 'ਤੇ ਰਜਿਸਟਰਡ ਕਰਵਾਉਣਾ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ- ਸ਼ੀਸ਼ ਮਹਿਲ! ਜਿਸ ਮੁੱਦੇ 'ਤੇ ਘਿਰੇ ਕੇਜਰੀਵਾਲ, ਹੁਣ ਉਸ 'ਚ ਕੌਣ ਰਹੇਗਾ
71 ਹਜ਼ਾਰ ਰੁਪਏ ਦੀ ਦਿੱਤੀ ਜਾਵੇਗੀ ਰਾਸ਼ੀ
ਡੀ.ਸੀ. ਵਰਿੰਦਰ ਕੁਮਾਰ ਦਹੀਆ ਨੇ ਦੱਸਿਆ ਕਿ ਮੁੱਖ ਮੰਤਰੀ ਵਿਆਹ ਸ਼ਗਨ ਯੋਜਨਾ ਸਮਾਜ 'ਚ ਬਰਾਬਰੀ ਅਤੇ ਸਸ਼ਕਤੀਕਰਨ ਦਾ ਪ੍ਰਤੀਕ ਹੈ। ਇਸ ਯੋਜਨਾ ਦਾ ਉਦੇਸ਼ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨਾ ਅਤੇ ਧੀਆਂ ਦੇ ਵਿਆਹ ਵਿਚ ਆਰਥਿਕ ਚਿੰਤਾ ਨੂੰ ਘਟਾਉਣਾ ਹੈ। ਉਨ੍ਹਾਂ ਸਮੂਹ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਲਾਭ ਉਠਾ ਕੇ ਆਪਣੀਆਂ ਧੀਆਂ ਦਾ ਭਵਿੱਖ ਸੁਰੱਖਿਅਤ ਅਤੇ ਖੁਸ਼ਹਾਲ ਬਣਾਉਣ।
ਇਹ ਵੀ ਪੜ੍ਹੋ- ਅਰਵਿੰਦ ਕੇਜਰੀਵਾਲ ਹਾਰੇ
ਵਿਆਹ ਦੇ 6 ਮਹੀਨਿਆਂ ਦੇ ਅੰਦਰ ਕਰਵਾਉਣੀ ਹੋਵੇਗੀ ਰਜਿਸਟ੍ਰੇਸ਼ਨ
ਡੀ.ਸੀ. ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਬਿਨੈਕਾਰ ਨੂੰ ਆਪਣੀ ਕੁੜੀ ਦੇ ਵਿਆਹ ਤੋਂ ਬਾਅਦ 6 ਮਹੀਨਿਆਂ ਦੇ ਅੰਦਰ ਵਿਆਹ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਯੋਜਨਾ ਲਈ ਅਰਜ਼ੀ ਪ੍ਰਕਿਰਿਆ ਨੂੰ ਸਰਲ ਅਤੇ ਆਸਾਨ ਬਣਾਇਆ ਗਿਆ ਹੈ। ਬਿਨੈਕਾਰ ਪੋਰਟਲ 'ਤੇ ਜਾ ਕੇ ਵਿਆਹ ਦੀ ਰਜਿਸਟ੍ਰੇਸ਼ਨ ਅਤੇ ਮੁੱਖ ਮੰਤਰੀ ਵਿਆਹ ਸ਼ਗਨ ਯੋਜਨਾ ਲਈ ਅਰਜ਼ੀ ਦੇ ਸਕਦੇ ਹਨ।
ਇਹ ਵੀ ਪੜ੍ਹੋ- ਹਾਰ ਮਗਰੋਂ ਅਰਵਿੰਦ ਕੇਜਰੀਵਾਲ ਬੋਲੇ- ਜਨਤਾ ਦਾ ਫ਼ੈਸਲਾ ਸਿਰ ਮੱਥੇ
ਦਿਵਿਆਂਗ ਲਾੜਾ-ਲਾੜੀ ਨੂੰ ਦਿੱਤੀ ਜਾਵੇਗੀ 51 ਹਜ਼ਾਰ ਰੁਪਏ ਦੀ ਰਾਸ਼ੀ
ਇਸ ਯੋਜਨਾ ਤਹਿਤ ਸਾਰੇ ਵਰਗਾਂ ਦੀਆਂ ਵਿਧਵਾਵਾਂ, ਅਨਾਥ, ਤਲਾਕਸ਼ੁਦਾ, ਬੇਸਹਾਰਾ ਔਰਤਾਂ ਅਤੇ ਉਨ੍ਹਾਂ ਦੇ ਬੱਚਿਆਂ ਦੇ ਵਿਆਹ ਲਈ 51,000 ਰੁਪਏ ਦੀ ਗਰਾਂਟ ਰਾਸ਼ੀ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਇਸ ਯੋਜਨਾ ਤਹਿਤ ਜੇਕਰ ਲਾੜਾ-ਲਾੜੀ ਦੋਵੇਂ ਦਿਵਿਆਂਗ ਹਨ ਤਾਂ ਉਨ੍ਹਾਂ ਨੂੰ 51,000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਜੇਕਰ ਸਿਰਫ਼ ਇਕ ਲਾੜਾ ਜਾਂ ਲਾੜੀ ਦਿਵਿਆਂਗ ਹਨ, ਤਾਂ 41,000 ਰੁਪਏ ਦੀ ਗ੍ਰਾਂਟ ਰਾਸ਼ੀ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡਾ ਹਾਦਸਾ; ਰੇਤ ਨਾਲ ਭਰਿਆ ਟਰੱਕ ਮਜ਼ਦੂਰਾਂ 'ਤੇ ਪਲਟਿਆ, 4 ਲੋਕਾਂ ਦੀ ਮੌਤ
NEXT STORY