ਅਗਰਤਲਾ- ਤ੍ਰਿਪੁਰਾ ਦੇ ਸਿਪਾਹੀਜਾਲਾ ਜ਼ਿਲ੍ਹੇ ਦੀ ਪੁਲਸ ਨੇ ਭਾਰਤ-ਬੰਗਲਾਦੇਸ਼ ਸਰਹੱਦ ਨੇੜੇ ਸੋਨਾਮੁਰਾ ਦੇ ਚੰਦਨਮੁਰਾ ਇਲਾਕੇ 'ਚ ਆਪਣੀ ਨਾਬਾਲਗ ਪੋਤੀ ਦੇ ਕਤਲ ਦੇ ਦੋਸ਼ 'ਚ ਇਕ 62 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁੱਛਗਿੱਛ ਦੌਰਾਨ, ਦੋਸ਼ੀ ਦਾਦੇ ਨੇ ਅਪਰਾਧ ਕਬੂਲ ਕੀਤਾ ਅਤੇ ਘਟਨਾਕ੍ਰਮ ਦਾ ਖੁਲਾਸਾ ਕੀਤਾ, ਜਿਸ ਤੋਂ ਬਾਅਦ ਪੁਲਸ ਮਾਮਲੇ ਦੀ ਵਿਸਤ੍ਰਿਤ ਜਾਂਚ 'ਚ ਜੁਟ ਗਈ ਹੈ। ਇਸ ਘਿਨਾਉਣੇ ਕੰਮ ਨੇ ਪਰਿਵਾਰਕ ਰਿਸ਼ਤਿਆਂ ਨੂੰ ਕਲੰਕਿਤ ਕਰ ਦਿੱਤਾ ਹੈ। ਦੋਸ਼ੀ ਦਾਦੇ ਨੇ ਵਾਰ-ਵਾਰ ਆਪਣੀ ਪੋਤੀ ਨਾਲ ਜਬਰ ਜ਼ਿਨਾਹ ਕੀਤਾ ਅਤੇ ਭੇਤ ਖੁੱਲ੍ਹਣ ਦੇ ਡਰੋਂ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪੁਲਸ ਰਿਪੋਰਟਾਂ ਅਨੁਸਾਰ, 10ਵੀਂ ਜਮਾਤ 'ਚ ਪੜ੍ਹਨ ਵਾਲੀ ਨਾਬਾਲਗ ਕੁੜੀ ਆਪਣੀ ਮਾਂ ਦੀ ਬੇਵਕਤੀ ਮੌਤ ਤੋਂ ਬਾਅਦ ਪਿੰਡ 'ਚ ਆਪਣੇ ਦਾਦਾ-ਦਾਦੀ ਨਾਲ ਰਹਿ ਰਹੀ ਸੀ। ਉਸ ਦਾ ਪਿਤਾ ਇਸ ਸਮੇਂ ਚੇਨਈ 'ਚ ਕੰਮ ਕਰ ਰਿਹਾ ਹੈ।
ਇਸ ਦੀ ਅਸਹਾਏ ਸਥਿਤੀ ਦਾ ਫਾਇਦਾ ਚੁੱਕ ਕੇ ਦੋਸ਼ੀ ਦਾਦਾ ਪ੍ਰਾਣ ਬਲੱਭ ਦਾਸ (62) ਨੇ ਉਸ ਦਾ ਜਿਨਸੀ ਸ਼ੋਸ਼ਣ ਕਰਨਾ ਸ਼ੁਰੂ ਕਰ ਦਿੱਤਾ ਸੀ। ਇਹ ਤਸੀਹੇ ਪਿਛਲੇ ਕੁਝ ਸਮੇਂ ਤੋਂ ਜਾਰੀ ਸਨ। ਤਿੰਨ ਦਿਨ ਪਹਿਲਾਂ ਜਦੋਂ ਇਕ ਸਹੇਲੀ ਨੇ ਪੀੜਤਾ ਦੇ ਰਵੱਈਏ ਅਤੇ ਸਰੀਰ ਸਥਿਤੀ 'ਚ ਤਬਦੀਲੀ ਨੂੰ ਲੈ ਕੇ ਸਵਾਲ ਕੀਤਾ ਤਾਂ ਉਸ ਨੇ ਆਪਣਾ ਦੁਖਦ ਰਹੱਸ ਉਸ ਨਾਲ ਸਾਂਝਾ ਕਰ ਦਿੱਤਾ। ਦੋਸ਼ੀ ਦਾਦੇ ਨੂੰ ਇਹ ਪਤਾ ਨਹੀਂ ਸੀ ਕਿ ਉਸ ਦੀ ਪੋਤੀ ਨੇ ਕਿਸੇ ਨੂੰ ਕੁਝ ਦੱਸਿਆ ਹੈ ਪਰ ਉਸ ਨੂੰ ਲਗਾਤਾਰ ਇਹ ਡਰ ਸਤਾ ਰਿਹਾ ਸੀ ਕਿ ਉਸ ਦੀ ਕਰਤੂਤ ਸਾਹਮਣੇ ਆ ਸਕਦੀ ਹੈ। ਇਸੇ ਡਰ ਕਾਰਨ ਉਸ ਨੇ ਰਾਤ ਦੇ ਹਨ੍ਹੇਰੇ 'ਚ ਕੁੜੀ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਪੱਖੇ ਨਾਲ ਲਟਕਾ ਦਿੱਤਾ ਤਾਂ ਕਿ ਇਸ ਨੂੰ ਖੁਦਕੁਸ਼ੀ ਦਾ ਰੂਪ ਦਿੱਤਾ ਜਾ ਸਕੇ। ਅਗਲੀ ਸਵੇਰ ਜਦੋਂ ਪੀੜਤਾ ਦੀ ਸਹੇਲੀ ਉਸ ਦੇ ਘਰ ਪਹੁੰਚੀ ਤਾਂ ਉਸ ਨੇ ਲਾਸ਼ ਲਟਕੀ ਦੇਖੀ ਅਤੇ ਤੁਰੰਤ ਆਪਣੇ ਮਾਤਾ-ਪਿਤਾ ਨੂੰ ਇਸ ਦੀ ਸੂਚਨਾ ਦਿੱਤੀ। ਪਰਿਵਾਰ ਵਾਲਿਆਂ ਨੇ ਤੁਰੰਤ ਸੋਨਮੁਰਾ ਥਾਣਾ ਪੁਲਸ ਨਾਲ ਸੰਪਰਕ ਕੀਤਾ। ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲਿਆ ਅਤੇ ਪੋਸਟਮਾਰਟਮ ਲਈ ਸੋਨਮੁਰਾ ਹਸਪਤਾਲ ਭੇਜਿਆ। ਸ਼ੁਰੂਆਤੀ ਜਾਂਚ ਅਤੇ ਸਬੂਤਾਂ ਦੇ ਆਧਾਰ 'ਤੇ ਪੁਲਸ ਨੇ ਪ੍ਰਾਣ ਬਲੱਭ ਨੂੰ ਹਿਰਾਸਤ 'ਚ ਲਿਆ, ਜਿਸ ਨੇ ਬਾਅਦ 'ਚ ਆਪਣਾ ਅਪਰਾਧ ਕਬੂਲ ਕਰ ਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤੇਜ਼ ਰਫ਼ਤਾਰ ਡੰਪਰ ਨੇ ਕਾਰ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਦੀ ਮੌਤ ; ਕ੍ਰੇਨ ਨਾਲ ਕੱਢੀ ਲਾਸ਼
NEXT STORY