ਬਾਂਦਾ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ 'ਚ ਪੂਰਾਕਲਾਂ ਖੇਤਰ 'ਚ ਪੁਲਸ ਨੇ ਸੋਮਵਾਰ ਨੂੰ 6 ਸਾਲਾ ਇਕ ਬੱਚੇ ਦੇ ਕਤਲ 'ਚ ਉਸ ਦੇ ਦਾਦਾ ਨੂੰ ਗ੍ਰਿਫ਼ਤਾਰ ਕੀਤਾ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਲਲਿਤਪੁਰ ਦੇ ਪੁਲਸ ਸੁਪਰਡੈਂਟ ਮੁਹੰਮਦ ਮੁਸ਼ਤਾਕ ਨੇ ਦੱਸਿਆ ਕਿ 6 ਸਾਲਾ ਬੱਚੇ ਦੀ ਸ਼ੱਕੀ ਹਾਲਤ 'ਚ ਮੌਤ ਦੀ ਸੂਚਨਾ ਮਿਲੀ ਸੀ।
ਇਹ ਵੀ ਪੜ੍ਹੋ : ਚੰਨ ਦੇਖਣ ਤੋਂ ਬਾਅਦ ਪਤੀ ਤੇ ਬੱਚਿਆਂ ਨਾਲ ਘੁੰਮਣ ਗਈ ਪਤਨੀ ਪਰ ਹੋਣੀ ਨੂੰ ਕੁੱਝ ਹੋਰ ਹੀ ਸੀ ਮਨਜ਼ੂਰ
ਉਨ੍ਹਾਂ ਦੱਸਿਆ ਕਿ ਬੱਚੇ ਦਾ ਕਤਲ ਰੱਸੀ ਨਾਲ ਗਲ਼ਾ ਘੁੱਟ ਕੇ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਾਂਚ 'ਚ ਸਾਹਮਣੇ ਆਇਆ ਕਿ ਪਿੰਡ ਦੇ ਹੀ ਪ੍ਰੀਤਮ (56) ਦੇ ਬੇਟੇ ਨੇ ਇਕ ਔਰਤ ਨਾਲ ਵਿਆਹ ਕੀਤਾ ਸੀ, ਜਿਸ ਦੇ ਪਹਿਲੇ ਪਤੀ ਤੋਂ ਇਕ ਬੱਚਾ ਸੀ। ਪੁਲਸ ਸੁਪਰਡੈਂਟ ਨੇ ਕਿਹਾ,''ਇਸ ਬੱਚੇ ਤੋਂ ਪ੍ਰੀਤਮ ਖੁਸ਼ ਨਹੀਂ ਸੀ ਅਤੇ ਉਸ ਨੇ ਐਤਵਾਰ ਰਾਤ ਰੱਸੀ ਨਾਲ ਗਲ਼ਾ ਘੁੱਟ ਕੇ ਬੱਚੇ ਦਾ ਕਤਲ ਕਰ ਦਿੱਤਾ।'' ਮੁਸ਼ਤਾਕ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਬਜ਼ੀਆਂ ਦੇ ਭਾਅ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ, ਰਸੋਈ ਦਾ ਵਿਗੜਿਆ ਬਜਟ
NEXT STORY