ਸੀਤਾਪੁਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ਦੇ ਤਾਲਗਾਂਵ ਪੁਲਸ ਥਾਣੇ ਅਧੀਨ ਮੁਡਿਆਕਲਾਂ ਪਿੰਡ 'ਚ 55 ਸਾਲਾ ਇਕ ਵਿਅਕਤੀ ਨੇ ਆਪਣੇ ਪਰਿਵਾਰ ਦੇ 2 ਜੀਆਂ ਦਾ ਸ਼ੁੱਕਰਵਾਰ ਸਵੇਰੇ ਕਤਲ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਮਾਨਸਿਕ ਰੂਪ ਨਾਲ ਅਸਥਿਰ ਦੱਸੇ ਜਾ ਰਹੇ ਦੋਸ਼ੀ ਕਮਲਕਾਂਤ ਨੇ ਤੇਜ਼ਧਾਰ ਹਥਿਆਰ ਨਾਲ ਆਪਣੇ 2 ਸਾਲਾ ਪੋਤੇ ਅਤੇ ਨੂੰਹ ਸ਼ਿਖਾ (27) ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਅਮਰੀਕਾ ਜਾਣ ਦੀ ਜ਼ਿੱਦ 'ਚ ਹੱਥੀਂ ਉਜਾੜ ਲਿਆ ਘਰ, ਪਤਨੀ ਤੇ 2 ਮਾਸੂਮ ਬੱਚਿਆਂ ਨੂੰ ਦਿੱਤੀ ਬੇਰਹਿਮ ਮੌਤ
ਪੁਲਸ ਸੁਪਰਡੈਂਟ ਚਰਕੇਸ਼ ਮਿਸ਼ਰਾ ਨੇ ਕਿਹਾ ਕਿ ਕਮਲਕਾਂਤ ਆਪਣੇ ਪੋਤੇ ਦੇ ਰੋਣ ਤੋਂ ਪੇਰਸ਼ਾਨ ਹੋ ਗਿਆ ਸੀ, ਇਸ ਲਈ ਉਸ ਨੇ ਤੇਜ਼ਧਾਰ ਹਥਿਆਰ ਨਾਲ ਉਸ ਨੂੰ ਮਾਰ ਦਿੱਤਾ। ਜਦੋਂ ਬੱਚੇ ਦੀ ਮਾਂ ਨੇ ਕਮਲਕਾਂਤ ਨੂੰ ਰੋਕਿਆ ਤਾਂ ਉਸ ਨੇ ਉਸ 'ਤੇ ਹੀ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਆਯੂਸ਼ ਦੀ ਹਾਦਸੇ ਵਾਲੀ ਜਗ੍ਹਾ 'ਤੇ ਹੀ ਮੌਤ ਹੋ ਗਈ ਜਦੋਂ ਕਿ ਉਸ ਦੀ ਮਾਂ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਪੁਲਸ ਨੇ ਦੋਸ਼ੀ ਨੂੰ ਘਟਨਾ 'ਚ ਇਸਤੇਮਾਲ ਹਥਿਆਰ ਨਾਲ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਤੋਂ ਪੁੱਛ-ਗਿੱਛ ਕਰ ਰਹੀ ਹੈ। ਬੱਚੇ ਦੀ ਦਾਦੀ ਅਨੁਸਾਰ ਘਟਨਾ ਦੇ ਸਮੇਂ ਉਹ ਘਰ ਨਹੀਂ ਸੀ। ਜਦੋਂ ਉਹ ਘਰ ਆਈ ਤਾਂ ਉਸ ਨੇ ਨੂੰਹ ਅਤੇ ਪੋਤੇ ਨੂੰ ਖੂਨ ਨਾਲ ਲੱਥਪੱਥ ਵੇਖਿਆ। ਮ੍ਰਿਤਕ ਔਰਤ ਦਾ ਪਤੀ ਪੰਜਾਬ 'ਚ ਕੰਮ ਕਰਦਾ ਹੈ ਅਤੇ ਘਰ 'ਚ ਪਰਿਵਾਰ ਦੇ 4 ਮੈਂਬਰ ਰਹਿੰਦੇ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿਮਾਚਲ ਪ੍ਰਦੇਸ਼ 'ਚ ਕੈਬਨਿਟ ਦਾ ਜਲਦ ਹੋਵੇਗਾ ਵਿਸਥਾਰ: CM ਸੁੱਖੂ
NEXT STORY