ਸ਼ਾਹਜਹਾਂਪੁਰ (ਭਾਸ਼ਾ)- ਇਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਕ 25 ਸਾਲਾ ਦੋਹਤੇ ਨੇ ਆਪਣੀ 75 ਸਾਲਾ ਨਾਨੀ ਨਾਲ ਜਬਰ ਜ਼ਿਨਾਹ ਕੀਤਾ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਪੂਰੀ ਘਟਨਾ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੀ ਹੈ। ਐਡੀਸ਼ਨਲ ਪੁਲਸ ਸੁਪਰਡੈਂਟ ਮਨੋਜ ਕੁਮਾਰ ਅਵਸਥੀ ਨੇ ਦਰਜ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਘਟਨਾ ਖੁਟਾਰ ਥਾਣਾ ਖੇਤਰ ਦੇ ਇਕ ਪਿੰਡ 'ਚ ਹੋਈ। ਅਵਸਥੀ ਨੇ ਦੱਸਿਆ,''ਵੀਰਵਾਰ ਰਾਤ ਬਜ਼ੁਰਗ ਔਰਤ ਆਪਣੇ ਘਰ 'ਚ ਸੌਂ ਰਹੀ ਸੀ। ਉਦੋਂ ਉਸ ਦਾ ਦੋਹਤਾ ਅਖਿਲੇਸ਼ ਕੁਮਾਰ ਆਇਆ, ਉਸ ਨੂੰ ਚੁੱਕ ਕੇ ਆਪਣੇ ਕਮਰੇ 'ਚ ਲੈ ਗਿਆ, ਜਿੱਥੇ ਉਸ ਨੇ ਉਸ ਨਾਲ ਜ਼ਬਰਦਸਤੀ ਕੀਤੀ।''
ਇਹ ਵੀ ਪੜ੍ਹੋ : ਘਰ ਦੇ ਬਾਹਰ ਦੀਵਾਲੀ ਮਨਾ ਰਹੇ ਚਾਚੇ-ਭਤੀਜੇ ਨੂੰ ਗੋਲੀਆਂ ਨਾਲ ਭੁੰਨਿਆ, ਪਹਿਲਾਂ ਛੂਹੇ ਪੈਰ
ਅਧਿਕਾਰੀ ਨੇ ਕਿਹਾ ਕਿ ਇਸ ਤੋਂ ਬਾਅਦ ਬਜ਼ੁਰਗ ਔਰਤ ਨੂੰ ਉਸ ਦੇ ਦੋਹਤੇ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਘਟਨਾ ਬਾਰੇ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। ਉਨ੍ਹਾਂ ਕਿਹਾ ਕਿ ਦੋਸ਼ੀ ਖ਼ਿਲਾਫ਼ ਜਬਰ ਜ਼ਿਨਾਹ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ। ਅਵਸਥੀ ਨੇ ਕਿਹਾ ਕਿ ਘਟਨਾ ਤੋਂ ਬਾਅਦ ਦੋਸ਼ੀ ਦੌੜ ਗਿਆ ਅਤੇ ਪੁਲਸ ਉਸ ਦੀ ਭਾਲ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਬਜ਼ੁਰਗ ਔਰਤ ਨੂੰ ਜਾਂਚ ਲਈ ਮੈਡੀਕਲ ਕਾਲਜ ਭੇਜਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ BSF ਨੇ ਪਾਕਿ ਰੇਂਜਰਾਂ ਨੂੰ ਭੇਟ ਕੀਤੀ ਮਠਿਆਈ
NEXT STORY