ਨੈਸ਼ਨਲ ਡੈਸਸ : ਦੀਵਾਲੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ੁੱਕਰਵਾਰ ਨੂੰ ਸ਼ਿਮਲਾ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਲਗਭਗ 2,75,000 ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ 5 ਫ਼ੀਸਦੀ ਮਹਿੰਗਾਈ ਭੱਤਾ (DA) ਜਾਰੀ ਕਰਨ ਦਾ ਰਸਮੀ ਐਲਾਨ ਕੀਤਾ।
कर्मठ कर्मचारियों और अधिकारियों को 1 नवंबर को 5% डीए दिया जाएगा। पिछली बार के बकाया 1% डीए को भी इसमें जोड़ दिया गया है। इस संबंध में आज ही अधिसूचना जारी कर दी जाएगी। सभी कर्मचारी और अधिकारी अपने परिवारों के साथ हर्षोल्लास से दीपावली का त्योहार मनाएँ। हमारी सरकार की ओर से आप सभी को दीपावली की अग्रिम शुभकामनाएँ।
— Sukhvinder Singh Sukhu (@SukhuSukhvinder) October 23, 2026
ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਜਾਣਕਾਰੀ ਦਿੱਤੀ ਕਿ ਇਹ ਵਧਿਆ ਹੋਇਆ ਭੱਤਾ ਮੁਲਾਜ਼ਮਾਂ ਨੂੰ 1 ਨਵੰਬਰ ਨੂੰ ਮਿਲਣ ਵਾਲੀ ਤਨਖ਼ਾਹ ਦੇ ਨਾਲ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਨੇ ਚੌਥਾ ਦਰਜਾ (ਕਲਾਸ ਫੋਰ) ਕਰਮਚਾਰੀਆਂ ਨੂੰ ਵਾਧੂ ਰਾਹਤ ਦਿੰਦਿਆਂ 10,000 ਰੁਪਏ ਪੇਅ ਰਿਵੀਜ਼ਨ ਏਰੀਅਰ ਦੇਣ ਦਾ ਵੀ ਫ਼ੈਸਲਾ ਕੀਤਾ ਹੈ।
ਪ੍ਰੈੱਸ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਨੇ ਕਿਸ਼ਾਊ ਡੈਮ ਪ੍ਰੋਜੈਕਟ ਅਤੇ ਬੀਬੀਐੱਮਬੀ (BBMB) ਦੇ ਮਸਲਿਆਂ ’ਤੇ ਵੀ ਸਰਕਾਰ ਦਾ ਪੱਖ ਰੱਖਿਆ। ਉਨ੍ਹਾਂ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਕਿਸ਼ਾਊ ਡੈਮ ਵਿੱਚ ਹਿਮਾਚਲ ਦੇ ਹਿੱਤਾਂ ਦੀ ਅਣਦੇਖੀ ਹੋ ਰਹੀ ਸੀ, ਤਾਂ ਸੂਬਾ ਸਰਕਾਰ ਨੇ ਸਖ਼ਤ ਵਿਰੋਧ ਦਰਜ ਕਰਵਾ ਕੇ ਆਪਣੀਆਂ ਸ਼ਰਤਾਂ ਮਨਵਾਈਆਂ। ਇਸੇ ਤਰ੍ਹਾਂ ਉਨ੍ਹਾਂ ਬੀਬੀਐੱਮਬੀ ਦੇ ਮਾਮਲੇ ਵਿੱਚ ਵੀ ਹਿਮਾਚਲ ਦੇ ਹੱਕਾਂ ਦੀ ਰਾਖੀ ਕਰਨ ਦੀ ਗੱਲ ਕਹੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰ ਦੇ ਵਿਹੜੇ ਵਿਚ ਖੇਡ ਰਹੀ 3 ਸਾਲਾ ਕੁੜੀ ਨੂੰ ਨੋਚ-ਨੋਚ ਖਾ ਗਏ ਅਵਾਰਾ ਕੁੱਤੇ, ਹੋਈ ਮੌਤ
NEXT STORY